ਬਸੰਤੁ ਮਹਲਾ ੫ ॥
Basant, Fifth Mehl:
ਬਸੰਤ ਪੰਜਵੀਂ ਪਾਤਿਸ਼ਾਹੀ।
ਜੀਅ ਪ੍ਰਾਣ ਤੁਮੑ ਪਿੰਡ ਦੀਨੑ ॥
You gave us our soul, breath of life and body.
ਹੇ ਪ੍ਰਭੂ! (ਸਭ ਜੀਵਾਂ ਨੂੰ) ਜਿੰਦ, ਪ੍ਰਾਣ, ਸਰੀਰ ਤੂੰ ਹੀ ਦਿੱਤੇ ਹਨ। ਜੀਅ = ਜਿੰਦ। ਪਿੰਡੁ = ਸਰੀਰ।
ਮੁਗਧ ਸੁੰਦਰ ਧਾਰਿ ਜੋਤਿ ਕੀਨੑ ॥
I am a fool, but You have made me beautiful, enshrining Your Light within me.
ਆਪਣੀ ਜੋਤਿ ਤੂੰ (ਸਰੀਰਾਂ ਵਿਚ) ਟਿਕਾ ਕੇ ਮੂਰਖਾਂ ਨੂੰ ਸੋਹਣੇ ਬਣਾ ਦੇਂਦਾ ਹੈਂ। ਮੁਗਧ = ਮੂਰਖ। ਧਾਰਿ = ਧਾਰ ਕੇ, ਟਿਕਾ ਕੇ।
ਸਭਿ ਜਾਚਿਕ ਪ੍ਰਭ ਤੁਮੑ ਦਇਆਲ ॥
We are all beggars, O God; You are merciful to us.
ਹੇ ਪ੍ਰਭੂ! ਸਾਰੇ ਜੀਵ (ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਉੱਤੇ ਦਇਆ ਕਰਨ ਵਾਲਾ ਹੈਂ। ਸਭਿ = ਸਾਰੇ (ਜੀਵ)। ਜਾਚਿਕ = ਮੰਗਤੇ।
ਨਾਮੁ ਜਪਤ ਹੋਵਤ ਨਿਹਾਲ ॥੧॥
Chanting the Naam, the Name of the Lord, we are uplifted and exalted. ||1||
ਤੇਰਾ ਨਾਮ ਜਪਦਿਆਂ ਜੀਵ ਪ੍ਰਸੰਨ-ਚਿੱਤ ਹੋ ਜਾਂਦੇ ਹਨ ॥੧॥ ਨਿਹਾਲ = ਪ੍ਰਸੰਨ-ਚਿੱਤ ॥੧॥
ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥
O my Beloved, only You have the potency to act,
ਹੇ ਸਭ ਕੁਝ ਕਰਨ ਦੀ ਸਮਰਥਾ ਵਾਲੇ! ਹੇ ਮੇਰੇ ਪ੍ਰੀਤਮ! ਪ੍ਰੀਤਮ = ਹੇ ਪ੍ਰੀਤਮ! ਕਰਣ = ਜਗਤ। ਜੋਗ = ਸਮਰਥਾ ਵਾਲਾ।
ਹਉ ਪਾਵਉ ਤੁਮ ਤੇ ਸਗਲ ਥੋਕ ॥੧॥ ਰਹਾਉ ॥
and cause all to be done. ||1||Pause||
ਮੈਂ ਤੇਰੇ ਪਾਸੋਂ ਹੀ ਸਾਰੇ ਪਦਾਰਥ ਹਾਸਲ ਕਰਦਾ ਹਾਂ ॥੧॥ ਰਹਾਉ ॥ ਹਉ = ਮੈਂ। ਪਾਵਉ = ਪਾਵਉਂ, ਮੈਂ ਹਾਸਲ ਕਰਦਾ ਹਾਂ ॥੧॥ ਰਹਾਉ ॥
ਨਾਮੁ ਜਪਤ ਹੋਵਤ ਉਧਾਰ ॥
Chanting the Naam, the mortal is saved.
ਪਰਮਾਤਮਾ ਦਾ ਨਾਮ ਜਪਦਿਆਂ (ਜਗਤ ਤੋਂ) ਪਾਰ-ਉਤਾਰਾ ਹੁੰਦਾ ਹੈ, ਉਧਾਰ = ਪਾਰ-ਉਤਾਰਾ।
ਨਾਮੁ ਜਪਤ ਸੁਖ ਸਹਜ ਸਾਰ ॥
Chanting the Naam, sublime peace and poise are found.
ਆਤਮਕ ਅਡੋਲਤਾ ਦੇ ਸ੍ਰੇਸ਼ਟ ਸੁਖ ਪ੍ਰਾਪਤ ਹੋ ਜਾਂਦੇ ਹਨ, ਸਹਜ = ਆਤਮਕ ਅਡੋਲਤਾ।
ਨਾਮੁ ਜਪਤ ਪਤਿ ਸੋਭਾ ਹੋਇ ॥
Chanting the Naam, honor and glory are received.
(ਲੋਕ ਪਰਲੋਕ ਵਿਚ) ਇੱਜ਼ਤ ਸੋਭਾ ਮਿਲਦੀ ਹੈ, ਪਤਿ = ਇੱਜ਼ਤ।
ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥
Chanting the Naam, no obstacles shall block your way. ||2||
(ਜੀਵਨ-ਸਫ਼ਰ ਵਿਚ ਵਿਕਾਰਾਂ ਵਲੋਂ) ਕੋਈ ਰੁਕਵਾਟ ਨਹੀਂ ਪੈਂਦੀ ॥੨॥ ਬਿਘਨੁ = ਰੁਕਾਵਟ ॥੨॥
ਜਾ ਕਾਰਣਿ ਇਹ ਦੁਲਭ ਦੇਹ ॥
For this reason, you have been blessed with this body, so difficult to obtain.
ਹੇ ਮੇਰੇ ਪ੍ਰਭੂ! ਜਿਸ ਹਰਿ-ਨਾਮ ਦੇ ਜਪਣ ਵਾਸਤੇ (ਤੇਰੀ ਮਿਹਰ ਨਾਲ) ਇਹ ਦੁਰਲੱਭ ਮਨੁੱਖਾ ਸਰੀਰ ਮਿਲਿਆ ਹੈ, ਜਾ ਕਾਰਣਿ = ਜਾ ਬੋਲ ਕਾਰਣਿ, ਜਿਸ ਹਰਿ-ਨਾਮ ਦੀ ਖ਼ਾਤਰ। ਦੁਲਭ = ਮੁਸ਼ਕਿਲ ਨਾਲ ਮਿਲਣ ਵਾਲੀ। ਦੇਹ = ਸਰੀਰ।
ਸੋ ਬੋਲੁ ਮੇਰੇ ਪ੍ਰਭੂ ਦੇਹਿ ॥
O my Dear God, please bless me to speak the Naam.
ਉਹ ਹਰਿ-ਨਾਮ ਮੈਨੂੰ ਬਖ਼ਸ਼। ਪ੍ਰਭ = ਹੇ ਪ੍ਰਭੂ!
ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥
This tranquil peace is found in the Saadh Sangat, the Company of the Holy.
(ਮੇਰਾ) ਇਹ (ਮਨ) ਸਾਧ ਸੰਗਤ ਵਿਚ ਟਿਕਾਣਾ ਪ੍ਰਾਪਤ ਕਰੀ ਰੱਖੇ। ਬਿਸ੍ਰਾਮੁ = ਟਿਕਾਣਾ।
ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥
May I always chant and meditate within my heart on Your Name, O God. ||3||
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰਾ ਨਾਮ ਜਪਦਾ ਰਹਾਂ ॥੩॥ ਰਿਦੈ = ਹਿਰਦੇ ਵਿਚ। ਜਪੀ = ਜਪੀਂ, ਮੈਂ ਜਪਾਂ। ਪ੍ਰਭ = ਹੇ ਪ੍ਰਭੂ! ॥੩॥
ਤੁਝ ਬਿਨੁ ਦੂਜਾ ਕੋਇ ਨਾਹਿ ॥
Other than You, there is no one at all.
ਹੇ ਪ੍ਰਭੂ! ਤੈਥੋਂ ਬਿਨਾ ਮੈਨੂੰ ਕੋਈ ਹੋਰ (ਆਸਰਾ) ਨਹੀਂ ਹੈ।
ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥
Everything is Your play; it all merges again into You.
ਇਹ ਸਾਰਾ ਜਗਤ-ਤਮਾਸ਼ਾ ਤੇਰਾ ਹੀ ਬਣਾਇਆ ਹੋਇਆ ਹੈ। ਸਾਰੇ ਜੀਵ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ। ਸਭੁ ਖੇਲੁ = ਸਾਰਾ ਜਗਤ-ਤਮਾਸ਼ਾ। ਸਮਾਹਿ = (ਸਾਰੇ ਜੀਵ) ਲੀਨ ਹੋ ਜਾਂਦੇ ਹਨ {ਬਹੁ-ਵਚਨ}
ਜਿਉ ਭਾਵੈ ਤਿਉ ਰਾਖਿ ਲੇ ॥
As it pleases Your Will, save me, Lord.
ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਮੇਰੀ) ਰੱਖਿਆ ਕਰ।
ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥
O Nanak, peace is obtained by meeting with the Perfect Guru. ||4||4||
ਹੇ ਨਾਨਕ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੪॥੪॥