ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ

O Nanak, meeting the True Guru, one comes to know the Perfect Way.

ਹੇ ਨਾਨਕ! ਜੇ ਸਤਿਗੁਰੂ ਮਿਲ ਪਏ ਤਾਂ ਜੀਊਣ ਦੀ ਠੀਕ ਜਾਚ ਆ ਜਾਂਦੀ ਹੈ। ਸਤਿਗੁਰਿ = (ਅਧਿਕਰਣ ਕਾਰਕ, ਇਕ-ਵਚਨ)। ਸਤਿਗੁਰਿ ਭੇਟਿਐ = (ਪੂਰਬ ਪੂਰਨ ਕਾਰਦੰਤਕ, Locative Absolute) ਜੇ ਗੁਰੂ ਮਿਲ ਪਏ। ਪੂਰੀ = ਮੁਕੰਮਲ, ਜਿਸ ਵਿਚ ਕੋਈ ਉਕਾਈ ਨਾਹ ਰਹਿ ਜਾਏ। ਜੁਗਤਿ = ਜੀਊਣ ਦੀ ਜਾਚ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ।

ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥

While laughing, playing, dressing and eating, he is liberated. ||2||

ਇਸ ਤਰ੍ਹਾਂ ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਕਾਮਾਦਿਕ ਵਿਕਾਰਾਂ ਤੋਂ ਬਚੇ ਰਹੀਦਾ ਹੈ ॥੨॥ ਵਿਚੇ = ਮਾਇਆ ਵਿਚ ਵਰਤਦਿਆਂ ਹੀ। ਮੁਕਤਿ = ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ॥੨॥