ਪ੍ਰਭਾਤੀ ਮਹਲਾ

Prabhaatee, Fifth Mehl:

ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।

ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ

Chanting Guru, Guru, I have found eternal peace.

ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਸਦਾ ਆਤਮਕ ਆਨੰਦ ਪ੍ਰਾਪਤ ਹੋਇਆ ਰਹਿੰਦਾ ਹੈ। ਕਰਤ = ਕਰਦਿਆਂ। ਗੁਰੁ ਗੁਰੁ ਕਰਤ = ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ।

ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ

God, Merciful to the meek, has become kind and compassionate; He has inspired me to chant His Name. ||1||Pause||

ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਮਿਹਰਵਾਨ ਹੋ ਜਾਂਦੇ ਹਨ, ਅਤੇ ਆਪਣਾ ਨਾਮ ਆਪ ਜਪਣ ਲਈ (ਜੀਵ ਨੂੰ) ਪ੍ਰੇਰਨਾ ਦੇਂਦੇ ਹਨ ॥੧॥ ਰਹਾਉ ॥ ਕਿਰਪਾਲਾ = ਦਇਆਵਾਨ ॥੧॥ ਰਹਾਉ ॥

ਸੰਤਸੰਗਤਿ ਮਿਲਿ ਭਇਆ ਪ੍ਰਗਾਸ

Joining the Society of the Saints, I am illumined and enlightened.

ਗੁਰੂ ਦੀ ਸੰਗਤ ਵਿਚ ਮਿਲ ਕੇ (ਬੈਠਿਆਂ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ। ਸੰਤ ਸੰਗਤਿ = ਗੁਰੂ ਦੀ ਸੰਗਤ। ਮਿਲਿ = ਮਿਲ ਕੇ। ਪ੍ਰਗਾਸ = (ਆਤਮਕ ਜੀਵਨ ਦੀ ਸੂਝ ਦਾ) ਚਾਨਣ।

ਹਰਿ ਹਰਿ ਜਪਤ ਪੂਰਨ ਭਈ ਆਸ ॥੧॥

Chanting the Name of the Lord, Har, Har, my hopes have been fulfilled. ||1||

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਹਰ ਵੇਲੇ ਜਪਦਿਆਂ (ਹਰੇਕ) ਆਸ ਪੂਰੀ ਹੋ ਜਾਂਦੀ ਹੈ ॥੧॥ ਜਪਤ = ਜਪਦਿਆਂ ॥੧॥

ਸਰਬ ਕਲਿਆਣ ਸੂਖ ਮਨਿ ਵੂਠੇ

I am blessed with total salvation, and my mind is filled with peace.

(ਗੁਣ ਗਾਣ ਦੀ ਬਰਕਤਿ ਨਾਲ) ਸਾਰੇ ਸੁਖ ਆਨੰਦ (ਮਨੁੱਖ ਦੇ) ਮਨ ਵਿਚ ਆ ਵੱਸਦੇ ਹਨ। ਸਰਬ = ਸਾਰੇ। ਕਲਿਆਣ = ਆਨੰਦ, ਸੁਖ। ਮਨਿ = ਮਨ ਵਿਚ। ਵੂਠੇ = ਆ ਵੱਸੇ।

ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥

I sing the Glorious Praises of the Lord; O Nanak, the Guru has been gracious to me. ||2||12||

ਹੇ ਨਾਨਕ! ਜੇ ਗੁਰੂ ਮਿਹਰਵਾਨ ਹੋ ਜਾਏ, ਤਾਂ ਪਰਮਾਤਮਾ ਦੇ ਗੁਣ ਗਾਏ ਜਾ ਸਕਦੇ ਹਨ ॥੨॥੧੨॥ ਨਾਨਕ = ਹੇ ਨਾਨਕ! ਗੁਰ ਤੂਠੇ = ਗੁਰੂ ਦੇ ਪ੍ਰਸੰਨ ਹੋਇਆਂ ॥੨॥੧੨॥