ਪ੍ਰਾਨੀ ਰਾਮੁ ਚੇਤਈ ਮਦਿ ਮਾਇਆ ਕੈ ਅੰਧੁ

The mortal does not think of the Lord; he is blinded by the wine of Maya.

ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ, ਨ ਚੇਤਈ = ਨ ਚੇਤੈ, ਨਹੀਂ ਚੇਤੇ ਕਰਦਾ। ਮਦਿ = ਨਸ਼ੇ ਵਿਚ। ਅੰਧੁ = (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ।

ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥

Says Nanak, without meditating on the Lord, he is caught in the noose of Death. ||31||

ਨਾਨਕ ਆਖਦਾ ਹੈ ਕਿ ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੩੧॥ ਪਰਤ = ਪਏ ਰਹਿੰਦੇ ਹਨ। ਤਾਹਿ = ਉਸ ਨੂੰ। ਜਮ ਫੰਧ = ਜਮਾਂ ਦੇ ਫਾਹੇ, ਜਮਾਂ ਦੀਆਂ ਫਾਹੀਆਂ ॥੩੧॥