ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥
I beg for devotion to the Naam, the Name of the Lord; I have forsaken all other activities. ||1||Pause||
(ਹੇ ਭਾਈ!) ਹੋਰ ਸਾਰੇ ਆਹਰ ਛੱਡ ਕੇ (ਭੀ) ਸੰਤ ਜਨਾਂ ਪਾਸੋਂ ਪਰਮਾਤਮਾ ਦਾ ਨਾਮ ਪਰਮਾਤਮਾ ਦੀ ਭਗਤੀ ਮੰਗਦਾ ਰਿਹਾ ਕਰ ॥੧॥ ਰਹਾਉ ॥ ਮਾਗੁ = ਮੰਗਦਾ ਰਹੁ। ਕਾਮੀ = ਕੰਮ ॥੧॥ ਰਹਾਉ ॥
ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥
Meditate lovingly on the Lord, and sing forever the Glorious Praises of the Lord of the Universe.
ਪਿਆਰ ਨਾਲ ਪਰਮਾਤਮਾ ਦਾ ਧਿਆਨ ਧਰਿਆ ਕਰ, ਸਦਾ ਗੋਬਿੰਦ ਦੇ ਗੁਣ ਗਾਂਦਾ ਰਿਹਾ ਕਰ। ਲਾਇ = ਲਾ ਕੇ। ਗਬਿੰਦ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਗੋਬਿੰਦ'। ਇਥੇ 'ਗੁਬਿੰਦ' ਪੜ੍ਹਨਾ ਹੈ}। ਗਾਇ = ਗਾਇਆ ਕਰ।
ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥
I long for the dust of the feet of the Lord's humble servant, O Great Giver, my Lord and Master. ||1||
ਉਸ ਸਭ ਕੁਝ ਦੇ ਸਕਣ ਵਾਲੇ ਮਾਲਕ-ਪ੍ਰਭੂ ਤੋਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਰਿਹਾ ਕਰ ॥੧॥ ਰੇਨ = ਚਰਨ-ਧੂੜ। ਬਾਂਛੁ = ਲੋੜਦਾ ਰਹੁ। ਦੈਨਹਾਰ = ਦੇਣ ਦੀ ਸਮਰਥਾ ਵਾਲੇ ਤੋਂ ॥੧॥
ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥
The Naam, the Name of the Lord, is the ultimate ecstasy, bliss, happiness, peace and tranquility. The fear is death is dispelled by meditating in remembrance on the Inner-knower, the Searcher of hearts.
ਪਰਮਾਤਮਾ ਦਾ ਨਾਮ ਸਾਰੇ ਸੁਖਾਂ ਦਾ ਸਾਰੀਆਂ ਖ਼ੁਸ਼ੀਆਂ ਦਾ, ਸਾਰੇ ਆਨੰਦਾਂ ਦਾ ਸੋਮਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਦਾ ਨਾਮ ਸਿਮਰਿਆ ਕਰ, ਜਮਾਂ ਦਾ (ਭੀ) ਕੋਈ ਡਰ ਨਹੀਂ ਰਹਿ ਜਾਂਦਾ। ਸਰਬ = ਸਾਰੇ। ਕੁਸਲ = ਸੁਖ। ਬਿਸ੍ਰਾਮ = ਟਿਕਾਣਾ, ਸੋਮਾ। ਤ੍ਰਾਸ = ਡਰ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ।
ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥
Only the Sanctuary of the Feet of the Lord of the Universe can destroy all the suffering of the world.
ਇਕ ਪਰਮਾਤਮਾ ਦੇ ਚਰਨਾਂ ਦੀ ਸਰਨ ਜਗਤ ਦੇ ਸਾਰੇ ਦੁੱਖ-ਕਲੇਸ਼ ਦੂਰ ਕਰਨ ਜੋਗੀ ਹੈ। (ਇਹ ਸਰਨ ਸਾਧ ਸੰਗਤ ਵਿਚ ਹੀ ਮਿਲਦੀ ਹੈ) ਤਾਪ ਹਰਨ = ਦੁੱਖ ਦੂਰ ਕਰਨ ਵਾਲਾ।
ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥
The Saadh Sangat, the Company of the Holy, is the boat, O Nanak, to carry us across to the other side. ||2||5||134||
ਤੇ ਹੇ ਨਾਨਕ! ਸਾਧ ਸੰਗਤ ਬੇੜੀ ਵਾਂਗ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲੀ ਹੈ ॥੨॥੫॥੧੩੪॥ ਨਾਵ = ਬੇੜੀ। ਨਾਵ ਰੂਪ = ਬੇੜੀ ਵਰਗਾ ਹੈ। ਪਾਰਗਰਾਮੀ = (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ॥੨॥੫॥੧੩੪॥
ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।