ਗਉੜੀ ਬੈਰਾਗਣਿ ਮਹਲਾ ੪ ॥
Gauree Bairaagan, Fourth Mehl:
ਗਊੜੀ ਬੈਰਾਗਣਿ, ਪਾਤਸ਼ਾਹੀ ਚੋਥੀ।
ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥
The mother nourishes the fetus in the womb, hoping for a son,
ਜਿਵੇਂ ਕੋਈ ਮਾਂ ਪੁੱਤਰ (ਜੰਮਣ) ਦੀ ਆਸ ਰੱਖ ਕੇ (ਨੌ ਮਹੀਨੇ ਆਪਣੀ) ਕੁੱਖ ਦੀ ਸੰਭਾਲ ਕਰਦੀ ਰਹਿੰਦੀ ਹੈ, ਜਨਨੀ = ਜੰਮਣ ਵਾਲੀ, ਮਾਂ। ਗਰਭੁ = ਕੁੱਖ। ਪਾਲਤੀ = ਸਾਂਭ ਕੇ ਰੱਖਦੀ। ਸੁਤ = ਪੁੱਤਰ।
ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥
who will grow and earn and give her money to enjoy herself.
(ਉਹ ਆਸ ਕਰਦੀ ਹੈ ਕਿ ਮੇਰਾ ਪੁੱਤਰ) ਵੱਡਾ ਹੋ ਕੇ ਧਨ ਖੱਟ-ਕਮਾ ਕੇ ਸਾਡੇ ਸੁਖ ਆਨੰਦ ਵਾਸਤੇ ਸਾਨੂੰ (ਲਿਆ ਕੇ) ਦੇਵੇਗਾ, ਹੋਇ = ਹੋ ਕੇ। ਖਾਟਿ = ਖੱਟ-ਕਮਾ ਕੇ। ਦੇਇ = ਦੇਂਦਾ ਹੈ, ਦੇਵੇਗਾ। ਕਰਿ ਭੋਗ ਬਿਲਾਸਾ = ਸੁਖ ਆਨੰਦ ਮਾਣਨ ਵਾਸਤੇ।
ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥
In just the same way, the humble servant of the Lord loves the Lord, who extends His Helping Hand to us. ||1||
ਇਸੇ ਤਰ੍ਹਾਂ ਪਰਮਾਤਮਾ ਆਪਣੇ ਸੇਵਕਾਂ ਦੀ ਪ੍ਰੀਤਿ ਨੂੰ ਆਪ ਆਪਣਾ ਹੱਥ ਦੇ ਕੇ ਕਾਇਮ ਰੱਖਦਾ ਹੈ ॥੧॥ ਹਰਿ ਜਨ ਪ੍ਰੀਤਿ = ਭਗਤ ਦੀ ਪ੍ਰੀਤਿ। ਰਾਖਦਾ = ਕਾਇਮ ਰੱਖਦਾ ਹੈ। ਹਥਾਸਾ = ਹੱਥ, ਹੱਥ ਦਾ ਆਸਰਾ ॥੧॥
ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥
O my Lord, I am so foolish; save me, O my Lord God!
ਹੇ ਮੇਰੇ ਰਾਮ! ਹੇ ਮੇਰੇ ਮਾਲਕ! ਹੇ ਹਰੀ! ਮੈਨੂੰ ਮੂਰਖ ਨੂੰ (ਆਪਣੀ ਸਰਨ ਵਿਚ) ਰੱਖ। ਮੈ ਮੂਰਖ = ਮੈਨੂੰ ਮੂਰਖ ਨੂੰ। ਗੁਸਈਆ = ਹੇ ਗੁਸਾਈਂ! ਹੇ ਮਾਲਕ!
ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥
Your servant's praise is Your Own Glorious Greatness. ||1||Pause||
ਤੇਰੇ ਸੇਵਕ ਦੀ ਵਡਿਆਈ ਤੇਰੀ ਹੀ ਵਡਿਆਈ ਹੈ ॥੧॥ ਰਹਾਉ ॥ ਉਪਮਾ = ਵਡਿਆਈ, ਇੱਜ਼ਤ ॥੧॥ ਰਹਾਉ ॥
ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥
Those whose minds are pleased by the Praises of the Lord, Har, Har, are joyful in the palaces of their own homes.
ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗਦੀ ਹੈ, ਉਸ ਦੇ ਹਿਰਦੇ-ਮੰਦਰ ਵਿਚ ਹਿਰਦੇ-ਘਰ ਵਿਚ (ਸਦਾ) ਆਨੰਦ ਬਣਿਆ ਰਹਿੰਦਾ ਹੈ। ਮੰਦਰਿ = ਮੰਦਰ ਵਿਚ। ਘਰਿ = ਘਰ ਵਿਚ। ਮਨਿ = ਮਨ ਵਿਚ।
ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥
Their mouths savor all the sweet delicacies when they sing the Glorious Praises of the Lord.
ਜਦੋਂ ਉਹ ਹਰੀ ਦੇ ਗੁਣ ਗਾਂਦਾ ਹੈ (ਉਸ ਨੂੰ ਇਉਂ ਜਾਪਦਾ ਹੈ ਜਿਵੇਂ) ਸਾਰੇ ਸੁਆਦਲੇ ਮਿੱਠੇ ਰਸ ਉਸ ਦੇ ਮੂੰਹ ਵਿਚ ਪੈ ਰਹੇ ਹਨ। ਮੁਖਿ = ਮੂੰਹ ਵਿਚ। ਜਾ = ਜਦੋਂ।
ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥
The Lord's humble servants are the saviors of their families; they save their families for twenty-one generations - they save the entire world! ||2||
ਪਰਮਾਤਮਾ ਦਾ ਸੇਵਕ-ਭਗਤ ਆਪਣੀਆਂ ਇੱਕੀ ਕੁਲਾਂ ਵਿਚ ਰਾਖਾ ਹੈ ਆਸਰਾ ਹੈ, ਪਰਮਾਤਮਾ ਦਾ ਸੇਵਕ ਸਾਰੇ ਜਗਤ ਨੂੰ ਹੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ॥੨॥ ਸਧਾਰੁ = {संधु = to support} ਸਹਾਰਾ। ਪਰਵਾਰੁ = {परि वार = a scabbard, a sheath} ਰਾਖਾ ॥੨॥
ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥
Whatever has been done, has been done by the Lord; it is the Glorious Greatness of the Lord.
ਇਹ ਸਾਰਾ ਹੀ ਜਗਤ ਜੋ ਬਣਿਆ ਦਿੱਸਦਾ ਹੈ ਇਹ ਸਾਰਾ ਪਰਮਾਤਮਾ ਨੇ ਹੀ ਪੈਦਾ ਕੀਤਾ ਹੈ, ਇਹ ਸਾਰਾ ਉਸੇ ਦਾ ਮਹਾਨ ਕੰਮ ਹੈ। ਜੀਅ = ਸਾਰੇ ਜੀਵ।
ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥
O Lord, in Your creatures, You are pervading; You inspire them to worship You.
ਹੇ ਹਰੀ! (ਜਗਤ ਦੇ ਸਾਰੇ) ਜੀਵ ਤੇਰੇ ਪੈਦਾ ਕੀਤੇ ਹੋਏ ਹਨ, (ਸਭਨਾਂ ਜੀਵਾਂ ਵਿਚ) ਤੂੰ ਹੀ ਤੂੰ ਮੌਜੂਦ ਹੈਂ। (ਹੇ ਭਾਈ! ਸਭ ਜੀਵਾਂ ਪਾਸੋਂ) ਪਰਮਾਤਮਾ (ਆਪ ਹੀ ਆਪਣੀ) ਪੂਜਾ-ਭਗਤੀ ਕਰਾ ਰਿਹਾ ਹੈ।
ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥
The Lord leads us to the treasure of devotional worship; He Himself bestows it. ||3||
ਪਰਮਾਤਮਾ ਆਪ ਹੀ ਆਪਣੀ ਭਗਤੀ ਦੇ ਖ਼ਜ਼ਾਨੇ (ਸਭ ਜੀਵਾਂ ਨੂੰ) ਦਿਵਾਂਦਾ ਹੈ, ਆਪ ਹੀ ਵੰਡਦਾ ਹੈ ॥੩॥ ਭੰਡਾਰ = ਖ਼ਜ਼ਾਨੇ। ਲਹਾਇਦਾ = ਲਭਾਇੰਦਾ, ਦਿਵਾਂਦਾ। ਵਰਤਾਈ = ਵੰਡਦਾ ॥੩॥
ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥
I am a slave, purchased in Your market; what clever tricks do I have?
ਜੇ ਕੋਈ ਗ਼ੁਲਾਮ ਮੰਡੀ ਵਿਚੋਂ ਖ਼ਰੀਦਿਆ ਹੋਇਆ ਹੋਵੇ, ਉਸ (ਗ਼ੁਲਾਮ) ਦੀ (ਆਪਣੇ ਮਾਲਕ ਦੇ ਸਾਹਮਣੇ) ਕੋਈ ਚਾਲਾਕੀ ਨਹੀਂ ਚੱਲ ਸਕਦੀ। ਲਾਲਾ = ਗ਼ੁਲਾਮ। ਹਾਟਿ = ਹੱਟ ਤੇ, ਮੰਡੀ ਵਿਚੋਂ। ਵਿਹਾਝਿਆ = ਖ਼ਰੀਦਿਆ ਹੋਇਆ।
ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥
If the Lord were to set me upon a throne, I would still be His slave. If I were a grass-cutter, I would still chant the Lord's Name.
(ਪਰਮਾਤਮਾ ਦਾ ਸੇਵਕ-ਭਗਤ ਸਤਸੰਗ ਦੀ ਹੱਟੀ ਵਿਚੋਂ ਪਰਮਾਤਮਾ ਦਾ ਆਪਣਾ ਬਣਾਇਆ ਹੋਇਆ ਹੁੰਦਾ ਹੈ, ਉਸ ਸੇਵਕ ਨੂੰ) ਜੇ ਪਰਮਾਤਮਾ ਰਾਜ-ਤਖ਼ਤ ਉਤੇ ਬਿਠਾ ਦੇਵੇ ਤਾਂ ਭੀ ਉਹ ਪਰਮਾਤਮਾ ਦਾ ਗ਼ੁਲਾਮ ਹੀ ਰਹਿੰਦਾ ਹੈ (ਆਪਣੇ ਬਣਾਏ ਹੋਏ ਸੇਵਕ) ਘਸਿਆਰੇ ਦੇ ਮੂੰਹੋਂ ਭੀ ਪਰਮਾਤਮਾ ਹਰਿ-ਨਾਮ ਹੀ ਜਪਾਂਦਾ ਹੈ। ਰਾਜਿ = ਰਾਜ ਉਤੇ, ਤਖ਼ਤ ਉਤੇ। ਘਾਸੀ = ਘਾਹੀ, ਘਸਿਆਰਾ। ਕਢਾਈ = ਮੂੰਹੋਂ ਕਢਾਂਦਾ ਹੈ, ਜਪਾਂਦਾ ਹੈ।
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥
Servant Nanak is the slave of the Lord; contemplate the Glorious Greatness of the Lord||4||2||8||46||
(ਹੇ ਭਾਈ!) ਦਾਸ ਨਾਨਕ ਪਰਮਾਤਮਾ ਦਾ (ਖ਼ਰੀਦਿਆ ਹੋਇਆ) ਗ਼ੁਲਾਮ ਹੈ, ਇਹ ਪਰਮਾਤਮਾ ਦੀ ਮਿਹਰ ਹੈ (ਕਿ ਉਸ ਨੇ ਨਾਨਕ ਨੂੰ ਆਪਣਾ ਗ਼ੁਲਾਮ ਬਣਾਇਆ ਹੋਇਆ ਹੈ) ॥੪॥੨॥੮॥੪੬॥