ਗਉੜੀ ਮਹਲਾ ਮਾਝ

Gauree, Fifth Mehl, Maajh:

ਗਊੜੀ ਪਾਤਸ਼ਾਹੀ ਪੰਜਵੀਂ ਮਾਝ।

ਆਉ ਹਮਾਰੈ ਰਾਮ ਪਿਆਰੇ ਜੀਉ

Come to me, O my Beloved Lord.

ਹੇ ਮੇਰੇ ਪਿਆਰੇ ਰਾਮ ਜੀ! ਮੇਰੇ-ਹਿਰਦੇ ਵਿਚ ਆ ਵੱਸ। ਹਮਾਰੈ = ਮੇਰੇ ਹਿਰਦੇ-ਘਰ ਵਿਚ।

ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ

Night and day, with each and every breath, I think of You.

ਮੈਂ ਰਾਤ ਦਿਨ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਹਾਂ। ਰੈਣਿ = ਰਾਤ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਚਿਤਾਰੇ = ਮੈਂ ਤੈਨੂੰ ਯਾਦ ਕਰਦਾ ਹਾਂ।

ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ

O Saints, give Him this message; I fall at Your Feet.

(ਤੇਰੇ) ਸੰਤ ਜਨਾਂ ਦੀ ਚਰਨੀਂ ਪੈ ਕੇ ਮੈਂ (ਤੇਰੇ ਵਲ) ਸੁਨੇਹਾ ਭੇਜਦਾ ਹਾਂ, ਸੰਤ ਦੇਉ = ਮੈਂ ਸੰਤਾਂ ਨੂੰ ਦੇਂਦਾ ਹਾਂ। ਸੰਦੇਸਾ = ਸਨੇਹਾ। ਪੈ = ਪੈ ਕੇ।

ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥

Without You, how can I be saved? ||1||

(ਕਿ ਹੇ ਮੇਰੇ ਪਿਆਰੇ ਰਾਮ ਜੀ!) ਮੈਂ ਤੈਥੋਂ ਬਿਨਾ ਕਿਸੇ ਤਰ੍ਹਾਂ ਭੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ ॥੧॥

ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ

In Your Company, I am in ecstasy.

(ਹੇ ਮੇਰੇ ਪਿਆਰੇ ਰਾਮ ਜੀ!) ਤੇਰੀ ਸੰਗਤਿ ਵਿਚ ਰਹਿ ਕੇ ਮੈਂ ਆਨੰਦ ਮਾਣਦਾ ਹਾਂ। ਸੰਗਿ ਤੁਮਾਰੈ = ਤੇਰੀ ਸੰਗਤਿ ਵਿਚ।

ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ

In the forest, the fields and the three worlds, there is peace and supreme bliss.

ਸਾਰੀ ਬਨਸਪਤੀ ਵਿਚ ਤੇ ਤਿੰਨਾਂ ਭਵਨਾਂ ਵਾਲੇ ਸੰਸਾਰ ਵਿਚ (ਤੈਨੂੰ ਵੇਖ ਕੇ) ਮੈਂ ਪਰਮ ਸੁਖ ਪਰਮ ਆਨੰਦ (ਅਨੁਭਵ ਕਰਦਾ ਹਾਂ)। ਵਣਿ = ਵਣ ਵਿਚ। ਤਿਣਿ = ਤਿਣਿ ਵਿਚ। ਵਣਿ ਤਿਣਿ = ਸਾਰੀ ਬਨਸਪਤੀ ਵਿਚ। ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਸੰਸਾਰ ਵਿਚ।

ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ

My bed is beautiful, and my mind blossoms forth in ecstasy.

ਮੇਰੇ ਹਿਰਦੇ ਦੀ ਸੇਜ ਸੋਹਣੀ ਬਣ ਗਈ ਹੈ, ਮੇਰਾ ਇਹ ਮਨ ਖਿੜ ਪਿਆ ਹੈ! ਸੇਜ = ਹਿਰਦਾ-ਸੇਜ। ਬਿਗਸੰਦਾ = ਖਿੜਿਆ ਹੋਇਆ।

ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥

Beholding the Blessed Vision of Your Darshan, I have found this peace. ||2||

(ਹੇ ਮੇਰੇ ਪਿਆਰੇ ਰਾਮ ਜੀ!) ਤੇਰਾ ਦਰਸ਼ਨ ਕਰਕੇ ਇਹ (ਆਤਮਕ) ਸੁਖ ਮਿਲਦਾ ਹੈ ॥੨॥ ਲਹੀਐ = ਲੱਭਦਾ ਹੈ ॥੨॥

ਚਰਣ ਪਖਾਰਿ ਕਰੀ ਨਿਤ ਸੇਵਾ ਜੀਉ

I wash Your Feet, and constantly serve You.

(ਹੇ ਮੇਰੇ ਰਾਮ ਜੀ! ਮਿਹਰ ਕਰ, ਮੈਂ ਤੇਰੇ ਸੰਤ ਜਨਾਂ ਦੇ) ਚਰਨ ਧੋ ਕੇ ਉਹਨਾਂ ਦੀ ਸਦਾ ਸੇਵਾ ਕਰਦਾ ਰਹਾਂ, ਪਖਾਰਿ = ਧੋ ਕੇ। ਕਰੀ = ਕਰੀਂ, ਮੈਂ ਕਰਾਂ।

ਪੂਜਾ ਅਰਚਾ ਬੰਦਨ ਦੇਵਾ ਜੀਉ

O Divine Lord, I worship and adore You; I bow down before You.

ਇਹੀ ਮੇਰੇ ਵਾਸਤੇ ਦੇਵ-ਪੂਜਾ ਹੈ, ਇਹੀ ਮੇਰੇ ਲਈ ਦੇਵਤਿਆਂ ਅੱਗੇ ਫੁੱਲਾਂ ਦੀ ਭੇਟ ਹੈ ਤੇ ਇਹੀ ਦੇਵਤਿਆਂ ਅੱਗੇ ਨਮਸਕਾਰ ਹੈ, ਅਰਚਾ = ਫੁੱਲਾਂ ਦੀ ਭੇਟ।

ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ

I am the slave of Your slaves; I chant Your Name.

(ਕਿ) ਮੈਂ ਤੇਰੇ ਦਾਸਾਂ ਦਾ ਦਾਸ ਹੋ ਕੇ ਸਦਾ ਤੇਰਾ ਨਾਮ ਜਪਦਾ ਰਹਾਂ-

ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥

I offer this prayer to my Lord and Master. ||3||

(ਹੇ ਮੇਰੇ ਪਿਆਰੇ ਰਾਮ ਜੀ! ਤੇਰੇ ਸੰਤ ਜਨਾਂ ਪਾਸ ਮੈਂ ਬੇਨਤੀ ਕਰਦਾ ਹਾਂ ਕਿ) ਮਾਲਕ-ਪ੍ਰਭੂ ਪਾਸ ਮੇਰੀ ਇਹੋ ਬੇਨਤੀ ਆਖਣੀ ॥੩॥ ਬਿਨਉ = ਬੇਨਤੀ। ਕਹੀਐ = (ਹੇ ਸੰਤ ਜਨੋ!) ਕਹਿ ਦੇਣੀ ॥੩॥

ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ

My desires are fulfilled, and my mind and body are rejuvenated.

(ਹੇ ਭਾਈ! ਪਿਆਰੇ ਰਾਮ ਦੀ ਕਿਰਪਾ ਨਾਲ) ਮੇਰੀ (ਉਸ ਦੇ ਮਿਲਾਪ ਦੀ) ਇੱਛਾ ਪੂਰੀ ਹੋ ਗਈ ਹੈ, ਮੇਰਾ ਮਨ ਆਤਮਕ ਜੀਵਨ ਵਾਲਾ ਹੋ ਗਿਆ ਹੈ, ਮੇਰਾ ਸਰੀਰ (ਭਾਵ, ਹਰੇਕ ਗਿਆਨ-ਇੰਦ੍ਰਾ) ਹਰਾ ਹੋ ਪਿਆ ਹੈ, ਇਛ = ਤਾਂਘ। ਪੁੰਨੀ = ਪੂਰੀ ਹੋ ਗਈ ਹੈ।

ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ

Beholding the Blessed Vision of the Lord's Darshan, all my pains have been taken away.

(ਪਿਆਰੇ ਰਾਮ ਦਾ) ਦਰਸ਼ਨ ਕਰਦਿਆਂ ਮੇਰਾ ਸਾਰਾ ਦੁੱਖ ਦੂਰ ਹੋ ਗਿਆ ਹੈ, ਪਰਹਰਿਆ = ਦੂਰ ਹੋ ਗਿਆ ਹੈ।

ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ

Chanting and meditating on the Name of the Lord, Har, Har, I have been saved.

ਪਿਆਰੇ ਰਾਮ ਜੀ ਦਾ ਨਾਮ ਜਪ ਜਪ ਕੇ ਮੈਂ (ਸੰਸਾਰ-ਸਮੁੰਦਰ ਨੂੰ) ਪਾਰ ਕਰ ਲਿਆ ਹੈ। ਜਪੇ ਜਪਿ = ਜਪਿ ਜਪਿ, ਜਪ ਜਪ ਕੇ।

ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥੪॥੨॥੧੬੭॥

Nanak endures this unendurable celestial bliss. ||4||2||167||

ਹੇ ਨਾਨਕ! (ਉਸ ਪਿਆਰੇ ਰਾਮ ਜੀ ਦਾ ਦਰਸ਼ਨ ਕੀਤਿਆਂ) ਇਹ ਇਕ ਐਸਾ ਸੁਖ ਮਾਣ ਲਈਦਾ ਹੈ ਜੋ ਕਦੇ ਘੱਟ ਹੋਣ ਵਾਲਾ ਨਹੀਂ ਹੈ ॥੪॥੨॥੧੬੭॥ ਅਜਰੁ = ਜਰਾ-ਰਹਿਤ, ਜਿਸ ਨੂੰ ਬੁਢੇਪਾ ਨਹੀਂ ਆ ਸਕਦਾ, ਘੱਟ ਨਾ ਹੋਣ ਵਾਲਾ ॥੪॥