ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥

Trilochan says, O Naam Dayv, Maya has enticed you, my friend.

ਤ੍ਰਿਲੋਚਨ ਆਖਦਾ ਹੈ ਕਿ ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ।

ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥

Why are you printing designs on these sheets, and not focusing your consciousness on the Lord? ||212||

ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ॥੨੧੨॥ ਛੀਪਹੁ = ਠੇਕ ਰਹੇ ਹੋ। ਛਾਇਲੈ = ਰਜ਼ਾਈਆਂ ਦੇ ਅੰਬਰੇ ॥੨੧੨॥

ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮੑਾਲਿ ॥

Naam Dayv answers, O Trilochan, chant the Lord's Name with your mouth.

ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ- ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ;

ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥

With your hands and feet, do all your work, but let your consciousness remain with the Immaculate Lord. ||213||

ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ॥੨੧੩॥ ਪਾਉ = ਪੈਰ। ਕਾਮੁ ਸਭੁ = (ਘਰ ਦਾ) ਸਾਰਾ ਕੰਮ-ਕਾਜ। ਨਿਰੰਜਨ = ਅੰਜਨ-ਰਹਿਤ, ਜਿਸ ਉੱਤੇ ਮਾਇਆ ਦੀ ਕਾਲਖ ਅਸਰ ਨਹੀਂ ਕਰ ਸਕਦੀ ॥੨੧੩॥