ਅਸਟਪਦੀ

Ashtapadee:

ਅਸ਼ਟਪਦੀ।

ਜਾਚਕ ਜਨੁ ਜਾਚੈ ਪ੍ਰਭ ਦਾਨੁ

I am a beggar; I beg for this gift from You:

ਹੇ ਪ੍ਰਭੂ! (ਇਹ) ਮੰਗਤਾ ਦਾਸ (ਤੇਰੇ ਨਾਮ ਦਾ) ਦਾਨ ਮੰਗਦਾ ਹੈ; ਜਾਚਕ ਜਨੁ = ਮੰਗਤਾ ਮਨੁੱਖ। ਜਾਚੈ = ਮੰਗਦਾ ਹੈ।

ਕਰਿ ਕਿਰਪਾ ਦੇਵਹੁ ਹਰਿ ਨਾਮੁ

please, by Your Mercy, Lord, give me Your Name.

ਹੇ ਹਰੀ! ਕਿਰਪਾ ਕਰ ਕੇ (ਆਪਣਾ) ਨਾਮ ਦਿਹੁ।

ਸਾਧ ਜਨਾ ਕੀ ਮਾਗਉ ਧੂਰਿ

I ask for the dust of the feet of the Holy.

ਮੈਂ ਸਾਧੂ ਜਨਾਂ ਦੇ ਪੈਰਾਂ ਦੀ ਖ਼ਾਕ ਮੰਗਦਾ ਹਾਂ, ਧੂਰਿ = ਧੂੜ। ਮਾਗਉ = ਮੈਂ ਮੰਗਦਾ ਹਾਂ।

ਪਾਰਬ੍ਰਹਮ ਮੇਰੀ ਸਰਧਾ ਪੂਰਿ

O Supreme Lord God, please fulfill my yearning;

ਹੇ ਪਾਰਬ੍ਰਹਮ! ਮੇਰੀ ਇੱਛਾ ਪੂਰੀ ਕਰ। ਪਾਰਬ੍ਰਹਮ = ਹੇ ਪਾਰਬ੍ਰਹਮ! ਸਰਧਾ = ਇੱਛਾ। ਪੂਰਿ = ਪੂਰੀ ਕਰ।

ਸਦਾ ਸਦਾ ਪ੍ਰਭ ਕੇ ਗੁਨ ਗਾਵਉ

may I sing the Glorious Praises of God forever and ever.

ਮੈਂ ਸਦਾ ਹੀ ਪ੍ਰਭੂ ਦੇ ਗੁਣ ਗਾਵਾਂ। ਗਾਵਉ = ਮੈਂ ਗਾਵਾਂ।

ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ

With each and every breath, may I meditate on You, O God.

ਹੇ ਪ੍ਰਭੂ! ਮੈਂ ਦਮ-ਬ-ਦਮ ਤੈਨੂੰ ਹੀ ਸਿਮਰਾਂ।

ਚਰਨ ਕਮਲ ਸਿਉ ਲਾਗੈ ਪ੍ਰੀਤਿ

May I enshrine affection for Your Lotus Feet.

ਪ੍ਰਭੂ ਦੇ ਕਮਲ (ਵਰਗੇ ਸੋਹਣੇ) ਚਰਨਾਂ ਨਾਲ ਮੇਰੀ ਪ੍ਰੀਤਿ ਲੱਗੀ ਰਹੇ,

ਭਗਤਿ ਕਰਉ ਪ੍ਰਭ ਕੀ ਨਿਤ ਨੀਤਿ

May I perform devotional worship to God each and every day.

ਤੇ ਸਦਾ ਹੀ ਪ੍ਰਭੂ ਦੀ ਭਗਤੀ ਕਰਦਾ ਰਹਾਂ। ਨਿਤ ਨੀਤਿ = ਸਦਾ ਹੀ।

ਏਕ ਓਟ ਏਕੋ ਆਧਾਰੁ

You are my only Shelter, my only Support.

(ਪ੍ਰਭੂ ਦਾ ਨਾਮ ਹੀ) ਇਕੋ ਮੇਰੀ ਓਟ ਹੈ ਤੇ ਇਕੋ ਆਸਰਾ ਹੈ,

ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥

Nanak asks for the most sublime, the Naam, the Name of God. ||1||

ਨਾਨਕ ਪ੍ਰਭੂ ਦਾ ਸ੍ਰੇਸ਼ਟ ਨਾਮ ਮੰਗਦਾ ਹੈ ॥੧॥ ਨਾਨਕੁ ਮਾਗੈ = ਨਾਨਕ ਮੰਗਦਾ ਹੈ। ਨਾਮੁ ਪ੍ਰਭ ਸਾਰੁ = ਪ੍ਰਭ ਸਾਰੁ ਨਾਮੁ, ਪ੍ਰਭੂ ਦਾ ਸ੍ਰੇਸ਼ਟ ਨਾਮ ॥੧॥