ਗਉੜੀ ਮਾਲਾ ਮਹਲਾ ੫ ॥
Gauree Maalaa, Fifth Mehl:
ਗਊੜੀ ਮਾਲਾ ਪਾਤਸ਼ਾਹੀ ਪੰਜਵੀ।
ਮੋ ਕਉ ਇਹ ਬਿਧਿ ਕੋ ਸਮਝਾਵੈ ॥
Who can help me understand my condition?
(ਹੇ ਭਾਈ!) ਹੋਰ ਕੌਣ ਮੈਨੂੰ ਇਸ ਤਰ੍ਹਾਂ ਸਮਝ ਸਕਦਾ ਹੈ? ਮੋ ਕਉ = ਮੈਨੂੰ। ਕੋ = ਕੌਣ?
ਕਰਤਾ ਹੋਇ ਜਨਾਵੈ ॥੧॥ ਰਹਾਉ ॥
Only the Creator knows it. ||1||Pause||
(ਉਹੀ ਗੁਰਮੁਖ) ਸਮਝਾ ਸਕਦਾ ਹੈ (ਜੋ) ਕਰਤਾਰ ਦਾ ਰੂਪ ਹੋ ਜਾਏ ॥੧॥ ਰਹਾਉ ॥ ਕਰਤਾ ਹੋਇ = ਕਰਤਾਰ ਦਾ ਰੂਪ ਹੋ ਕੇ। ਜਨਾਵੈ = ਸਮਝਾ ਸਕਦਾ ਹੈ ॥੧॥ ਰਹਾਉ ॥
ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥
This person does things in ignorance; he does not chant in meditation, and does not perform any deep, self-disciplined meditation.
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੋਈ ਨਹੀਂ ਸਮਝਾ ਸਕਦਾ ਕਿ) ਅਗਿਆਨਤਾ ਵਿਚ ਫਸ ਕੇ ਇਸ ਜੀਵ ਨੇ ਸਿਮਰਨ ਨਹੀਂ ਕੀਤਾ ਤੇ ਵਿਕਾਰਾਂ ਵਲੋਂ ਰੋਕ ਦਾ ਉੱਦਮ ਨਹੀਂ ਕੀਤਾ, ਕੁਝ ਹੋਰ ਹੋਰ ਹੀ (ਕੋਝੇ ਕੰਮ) ਕੀਤੇ ਹਨ। ਇਨਹਿ = ਇਸ ਜੀਵ ਨੇ। ਜਪ ਤਪ = ਪਰਮਾਤਮਾ ਦਾ ਸਿਮਰਨ ਤੇ ਵਿਕਾਰਾਂ ਵਲੋਂ ਰੋਕ ਦੇ ਉੱਦਮ।
ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥
This mind wanders around in the ten directions - how can it be restrained? ||1||
ਇਹ ਜੀਵ ਆਪਣੇ ਇਸ ਮਨ ਨੂੰ ਦਸੀਂ ਪਾਸੀਂ ਭਜਾ ਰਿਹਾ ਹੈ। ਇਹ ਕੇਹੜੇ ਕਰਮਾਂ ਦੇ ਕਾਰਨ (ਮਾਇਆ ਦੇ ਮੋਹ ਵਿਚ) ਬੱਝਾ ਪਿਆ ਹੈ? ॥੧॥ ਦਹ ਦਿਸਿ = ਦਸੀਂ ਪਾਸੀਂ। ਦਉਰਾਇਓ = ਭਜਾਇਆ, ਦੌੜਾਇਆ। ਕਰਿ = ਕਰ ਕੇ। ਬਾਧਾ = ਬੱਝਾ ਪਿਆ ਹੈ ॥੧॥
ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥
"I am the lord, the master of my mind, body, wealth and lands. These are mine."
(ਮੋਹ ਵਿਚ ਫਸ ਕੇ ਜੀਵ ਹਰ ਵੇਲੇ ਇਹੀ ਆਖਦਾ ਹੈ-) ਮੈਂ ਆਪਣੀ ਜਿੰਦ ਦਾ ਸਰੀਰ ਦਾ ਧਨ ਦਾ ਧਰਤੀ ਦਾ ਮਾਲਕ ਹਾਂ, ਮੈਂ ਇਸ (ਧਨ ਆਦਿ) ਦਾ ਮਾਲਕ ਹਾਂ, ਇਹ ਧਨ ਆਦਿਕ ਮੇਰਾ ਹੈ। ਭੂਮਿ = ਧਰਤੀ। ਠਾਕੁਰੁ = ਮਾਲਕ। ਹਉ = ਮੈਂ। ਇਹੁ = ਇਹ ਧਨ।
ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
In doubt and emotional attachment, this person understands nothing; with this leash, these feet are tied up. ||2||
(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣਾ ਦੇ ਕਾਰਨ (ਮਾਇਆ ਦੇ) ਮੋਹ ਦੇ ਕਾਰਨ (ਜੀਵ ਨੂੰ) ਕੋਈ ਸੁਚੱਜੀ ਗੱਲ ਨਹੀਂ ਸੁੱਝਦੀ, ਇਸ ਦੇ ਪੈਰਾਂ ਵਿਚ ਮਾਇਆ ਦੇ ਮੋਹ ਦੇ ਢੰਗੇ ਪਏ ਹੋਏ ਹਨ (ਜਿਵੇਂ ਖੋਤੇ ਆਦਿਕ ਨੂੰ ਚੰਗਾ ਢੰਗਾ ਆਦਿਕ ਪਾਇਆ ਹੁੰਦਾ ਹੈ) ॥੨॥ ਪੈਖਰ = ਢੰਗੇ ॥੨॥
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
What did this person do, when he did not exist?
ਜਦੋਂ (ਜਗਤ-ਰਚਨਾ ਤੋਂ ਪਹਿਲਾਂ) ਇਸ ਜੀਵ ਦੀ ਕੋਈ ਹਸਤੀ ਨਹੀਂ ਸੀ, ਤਦੋਂ ਇਹ ਜੀਵ ਕੀਹ ਕਮਾਣ ਜੋਗਾ ਸੀ (ਤੇ, ਹੁਣ ਇਹ ਮਾਣ ਕਰਦਾ ਹੈ ਕਿ ਮੈਂ ਧਨ ਦਾ ਮਾਲਕ ਹਾਂ ਮੈਂ ਧਰਤੀ ਦਾ ਮਾਲਕ ਹਾਂ) ਕਹਾ = ਕਿਥੇ? ਕਮਾਵਨ ਪਰਿਆ = ਕਮਾਣ ਜੋਗਾ ਸੀ।
ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
When the Immaculate and Formless Lord God was all alone, He did everything by Himself. ||3||
(ਹੇ ਭਾਈ! ਗੁਰੂ ਤੋਂ ਬਿਨਾ ਹੋਰ ਕੌਣ ਦੱਸੇ? ਕਿ) ਜਦੋਂ ਕੇਵਲ ਇਕ ਨਿਰੰਜਨ ਆਕਾਰ-ਰਹਿਤ ਪ੍ਰਭੂ ਆਪ ਹੀ ਆਪ ਸੀ, ਤਦੋਂ ਪ੍ਰਭੂ ਆਪ ਹੀ ਸਭ ਕੁਝ ਕਰਨ ਵਾਲਾ ਸੀ ॥੩॥ ਆਪਹਿ = ਆਪ ਹੀ ॥੩॥
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
He alone knows His actions; He created this creation.
ਉਹੀ ਆਪ ਆਪਣੇ ਕੀਤੇ ਕੰਮਾਂ ਨੂੰ ਜਾਣਦਾ ਹੈ ਤੇ ਉਹੀ ਆਪ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ (ਅਗਿਆਨੀ ਜੀਵ ਵਿਅਰਥ ਹੀ ਮਲਕੀਅਤਾਂ ਦਾ ਮਾਣ ਕਰਦਾ ਹੈ ਤੇ ਭਟਕਦਾ ਫਿਰਦਾ ਹੈ)। ਆਪੇ = (ਪ੍ਰਭੂ) ਆਪ ਹੀ। ਜਿਨਿ = ਜਿਸ (ਪ੍ਰਭੂ) ਨੇ।
ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
Says Nanak, the Lord Himself is the Doer. The True Guru has dispelled my doubts. ||4||5||163||
ਨਾਨਕ ਆਖਦਾ ਹੈ- ਗੁਰੂ ਨੇ ਹੀ (ਇਹ ਤਨ ਧਨ ਧਰਤੀ ਆਦਿਕ ਦੀਆਂ ਮਲਕੀਅਤਾਂ ਦਾ) ਭੁਲੇਖਾ ਦੂਰ ਕੀਤਾ ਹੈ ਤੇ ਸਮਝਾਇਆ ਹੈ ਕਿ ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ॥੪॥੫॥੧੬੩॥ ਸਤਿਗੁਰਿ = ਗੁਰੂ ਨੇ ॥੪॥