ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
On that path where the miles cannot be counted,
ਜਿਸ (ਜ਼ਿੰਦਗੀ ਰੂਪੀ) ਪੈਂਡੇ ਦੇ ਕੋਹ ਗਿਣੇ ਨਹੀਂ ਜਾ ਸਕਦੇ, ਜਿਹ = ਜਿਸ। ਮਾਰਗ = ਰਾਹ, ਪੈਂਡਾ।
ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
there, the Name of the Lord shall be your sustenance.
ਉਥੇ (ਭਾਵ, ਉਸ ਲੰਮੇ ਸਫ਼ਰ ਵਿਚ) ਪ੍ਰਭੂ ਦਾ ਨਾਮ (ਜੀਵ ਦੇ) ਨਾਲ (ਰਾਹ ਦੀ) ਰਾਸ-ਪੂੰਜੀ ਹੈ। ਊਹਾ = ਓਥੇ। ਸੰਗਿ = (ਤੇਰੇ) ਨਾਲ। ਤੋਸਾ = ਖ਼ਰਚ, ਪੂੰਜੀ।
ਜਿਹ ਪੈਡੈ ਮਹਾ ਅੰਧ ਗੁਬਾਰਾ ॥
On that journey of total, pitch-black darkness,
ਜਿਸ (ਜ਼ਿੰਦਗੀ ਰੂਪ) ਰਾਹ ਵਿਚ (ਵਿਕਾਰਾਂ ਦਾ) ਬੜਾ ਘੁੱਪ ਹਨੇਰਾ ਹੈ, ਜਿਹ ਪੈਡੈ = ਜਿਸ ਰਾਹ ਵਿਚ। ਗੁਬਾਰਾ = ਹਨੇਰਾ।
ਹਰਿ ਕਾ ਨਾਮੁ ਸੰਗਿ ਉਜੀਆਰਾ ॥
the Name of the Lord shall be the Light with you.
(ਓਥੇ) ਪ੍ਰਭੂ ਦਾ ਨਾਮ (ਜੀਵ ਦੇ) ਨਾਲ ਚਾਨਣ ਹੈ। ਉਜੀਆਰਾ = ਚਾਨਣ।
ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
On that journey where no one knows you,
ਜਿਸ ਰਸਤੇ ਵਿਚ (ਹੇ ਜੀਵ!) ਤੇਰਾ ਕੋਈ (ਅਸਲੀ) ਮਰਹਮ ਨਹੀਂ ਹੈ, ਪੰਥਿ = ਰਾਹ ਵਿਚ।
ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
with the Name of the Lord, you shall be recognized.
ਓਥੇ ਪ੍ਰਭੂ ਦਾ ਨਾਮ ਤੇਰੇ ਨਾਲ (ਸੱਚਾ) ਸਾਥੀ ਹੈ।
ਜਹ ਮਹਾ ਭਇਆਨ ਤਪਤਿ ਬਹੁ ਘਾਮ ॥
Where there is awesome and terrible heat and blazing sunshine,
ਜਿਥੇ (ਜ਼ਿੰਦਗੀ ਦੇ ਸਫ਼ਰ ਵਿਚ) (ਵਿਕਾਰਾਂ ਦੀ) ਬੜੀ ਭਿਆਨਕ ਤਪਸ਼ ਤੇ ਗਰਮੀ ਹੈ, ਭਇਆਨ = ਭਿਆਨਕ, ਡਰਾਉਣਾ। ਤਪਤਿ = ਤਪਸ਼। ਘਾਮ = ਗਰਮੀ।
ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
there, the Name of the Lord will give you shade.
ਓਥੇ ਪ੍ਰਭੂ ਦਾ ਨਾਮ (ਹੇ ਜੀਵ!) ਤੇਰੇ ਉਤੇ ਛਾਂ ਹੈ। ਛਾਮ = ਛਾਂ।
ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
Where thirst, O my mind, torments you to cry out,
(ਹੇ ਜੀਵ!) ਜਿਥੇ (ਮਾਇਆ ਦੀ) ਤ੍ਰਿਹ ਤੈਨੂੰ (ਸਦਾ) ਖਿੱਚ ਪਾਉਂਦੀ ਹੈ, ਤ੍ਰਿਖਾ = ਤ੍ਰਿਹ। ਆਕਰਖੈ = ਖਿੱਚਦੀ ਹੈ, ਘਬਰਾਹਟ ਪਾਉਂਦੀ ਹੈ। ਤੁਝੁ = ਤੈਨੂੰ।
ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
there, O Nanak, the Ambrosial Name, Har, Har, shall rain down upon you. ||4||
ਓਥੇ, ਹੇ ਨਾਨਕ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ॥੪॥ ਬਰਖੈ = ਵਰਸਦਾ ਹੈ ॥੪॥