ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਕਰਿ ਕਿਰਪਾ ਭੇਟੇ ਗੁਰ ਸੋਈ ॥
The Lord bestowed His Mercy, and led me to meet the Guru.
(ਪਰ ਹੇ ਭਾਈ!) ਉਹੀ ਮਨੁੱਖ ਗੁਰੂ ਨੂੰ ਮਿਲਦਾ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ। ਕਰਿ = ਕਰੇ, ਕਰਦਾ ਹੈ। ਭੇਟੇ = ਮਿਲਦਾ ਹੈ। ਗੁਰ = ਗੁਰੂ ਨੂੰ। ਸੋਈ = ਉਹੀ।
ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
By His power, no disease afflicts me. ||1||
(ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮਨੁੱਖ ਦੇ ਅੰਦਰ ਆਤਮਕ ਬਲ ਪੈਦਾ ਹੁੰਦਾ ਹੈ) ਉਸ ਬਲ ਦੇ ਕਾਰਨ ਕੋਈ ਰੋਗ ਆਪਣਾ ਜ਼ੋਰ ਨਹੀਂ ਪਾ ਸਕਦਾ ॥੧॥ ਤਿਤੁ = ਉਸ ਦੀ ਰਾਹੀਂ। ਤਿਤੁ ਬਲਿ = ਉਸ (ਆਤਮਕ) ਬਲ ਦੀ ਰਾਹੀਂ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ ॥੧॥
ਰਾਮ ਰਮਣ ਤਰਣ ਭੈ ਸਾਗਰ ॥
Remembering the Lord, I cross over the terrifying world-ocean.
(ਹੇ ਭਾਈ!) ਪਰਮਾਤਮਾ ਦਾ ਸਿਮਰਨ ਕਰਨ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਰਮਣ = ਸਿਮਰਨ। ਤਰਣ = ਪਾਰ ਲੰਘ ਜਾਣਾ। ਭੈ ਸਾਗਰ = ਸੰਸਾਰ-ਸਮੁੰਦਰ।
ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
In the Sanctuary of the spiritual warrior, the account books of the Messenger of Death are torn up. ||1||Pause||
ਸੂਰਮੇ ਗੁਰੂ ਦੀ ਸਰਨ ਪਿਆਂ ਜਮਾਂ ਦੇ ਲੇਖੇ ਪਾੜੇ ਜਾਂਦੇ ਹਨ, (ਆਤਮਕ ਮੌਤ ਲਿਆਉਣ ਵਾਲੇ ਸਾਰੇ ਸੰਸਕਾਰ ਮਿਟ ਜਾਂਦੇ ਹਨ) ॥੧॥ ਰਹਾਉ ॥ ਸੂਰ = ਸੂਰਮਾ (ਗੁਰੂ)। ਫਾਰੇ = ਪਾੜੇ ਜਾਂਦੇ ਹਨ। ਜਮ ਕਾਗਰ = ਜਮਾਂ ਦੇ ਕਾਗ਼ਜ਼, ਜਮਾਂ ਦੇ ਲੇਖੇ, ਆਤਮਕ ਮੌਤ ਲਿਆਉਣ ਵਾਲੇ ਸੰਸਕਾਰ ॥੧॥ ਰਹਾਉ ॥
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
The True Guru has given me the Mantra of the Lord's Name.
(ਹੇ ਭਾਈ! ਜਿਸ ਮਨੁੱਖ ਨੂੰ) ਸਤਿਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ ਦੇ ਦਿੱਤਾ, ਸਤਿਗੁਰਿ = ਸਤਿਗੁਰੂ ਨੇ।
ਇਹ ਆਸਰ ਪੂਰਨ ਭਏ ਕਾਮ ॥੨॥
By this Support, my affairs have been resolved. ||2||
ਇਸ ਨਾਮ-ਮੰਤ੍ਰ ਦੇ ਆਸਰੇ ਉਸ ਦੇ ਸਾਰੇ ਮਨੋਰਥ ਪੂਰੇ ਹੋ ਗਏ ॥੨॥ ਆਸਰ = ਆਸਰੇ ॥੨॥
ਜਪ ਤਪ ਸੰਜਮ ਪੂਰੀ ਵਡਿਆਈ ॥
Meditation, self-discipline, self-control and perfect greatness were obtained when the Merciful Lord,
(ਹੇ ਭਾਈ! ਜਿਸ ਮਨੁੱਖ ਉਤੇ) ਸਤਿਗੁਰੂ ਜੀ ਕਿਰਪਾਲ ਹੋਏ, ਜਿਸ ਦੇ ਮਦਦਗਾਰ ਪ੍ਰਭੂ ਜੀ ਬਣ ਗਏ, ਸੰਜਮ = ਇੰਦਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦੇ ਯਤਨ।
ਗੁਰ ਕਿਰਪਾਲ ਹਰਿ ਭਏ ਸਹਾਈ ॥੩॥
The Guru, became my Help and Support. ||3||
ਉਸ ਨੂੰ ਸਾਰੇ ਜਪਾਂ ਦੀ, ਸਾਰੇ ਤਪਾਂ ਦੀ, ਸਾਰੇ ਸੰਜਮਾਂ ਦੀ ਵਡਿਆਈ ਪ੍ਰਾਪਤ ਹੋ ਗਈ ॥੩॥ ਸਹਾਈ = ਮਦਦ ਕਰਨ ਵਾਲੇ ॥੩॥
ਮਾਨ ਮੋਹ ਖੋਏ ਗੁਰਿ ਭਰਮ ॥
The Guru has dispelled pride, emotional attachment and superstition.
ਉਸ ਨੂੰ ਪਾਰਬ੍ਰਹਮ ਪ੍ਰਭੂ ਜੀ ਹਰ ਥਾਂ ਵਿਆਪਕ ਦਿੱਸ ਪਏ, ਗੁਰਿ = ਗੁਰੂ ਨੇ।
ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
Nanak sees the Supreme Lord God pervading everywhere. ||4||81||150||
ਹੇ ਨਾਨਕ! ਵੇਖ, ਗੁਰੂ ਨੇ ਜਿਸ ਮਨੁੱਖ ਦੇ ਅਹੰਕਾਰ ਮੋਹ ਆਦਿਕ ਭਰਮ ਨਾਸ ਕਰ ਦਿੱਤੇ ॥੪॥੮੧॥੧੫੦॥ ਪੇਖੁ = ਵੇਖ। ਨਾਨਕ = ਹੇ ਨਾਨਕ! ਪਸਰੇ = ਵਿਆਪਕ ॥੪॥