ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ

God says, "If you reform yourself, you shall meet me, and meeting me, you shall be at peace.

ਜੇ ਤੂੰ ਆਪਣੇ ਆਪ ਨੂੰ ਸਵਾਰ ਲਏਂ, ਤਾਂ ਤੂੰ ਮੈਨੂੰ ਮਿਲ ਪਏਂਗਾ, ਤੇ ਮੇਰੇ ਵਿਚ ਜੁੜਿਆਂ ਹੀ ਤੈਨੂੰ ਸੁਖ ਹੋਵੇਗਾ (ਦੁਨੀਆ ਦੇ ਪਦਾਰਥਾਂ ਵਿਚ ਨਹੀਂ)। ਆਪੁ = ਆਪਣੇ ਆਪ ਨੂੰ। ਮੈ = ਮੈਨੂੰ।

ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥

O Fareed, if you will be mine, the whole world will be yours." ||95||

ਹੇ ਫਰੀਦ! ਜੇ ਤੂੰ ਮੇਰਾ ਬਣ ਜਾਏਂ, (ਭਾਵ, ਦੁਨੀਆ ਵਾਲਾ ਪਿਆਰ ਛੱਡ ਕੇ ਮੇਰੇ ਨਾਲ ਪਿਆਰ ਕਰਨ ਲੱਗ ਪਏਂ, ਤਾਂ) ਸਾਰਾ ਜਗਤ ਤੇਰਾ ਬਣ ਜਾਏਗਾ (ਭਾਵ, ਮਾਇਆ ਤੇਰੇ ਪਿੱਛੇ ਪਿੱਛੇ ਦੌੜੇਗੀ) ॥੯੫॥