ਭਗਤ ਜਨਾ ਕੀ ਬਰਤਨਿ ਨਾਮੁ ॥

Unto the devotee, the Naam is an article of daily use.

ਪ੍ਰਭੂ-ਨਾਮ ਭਗਤਾਂ ਦਾ ਹੱਥ-ਠੋਕਾ ਹੈ, ਬਰਤਨਿ = ਵਰਤੋਂ, ਉਹ ਚੀਜ਼ ਜੋ ਹਰ ਵੇਲੇ ਲੋੜੀਂਦੀ ਹੈ, ਹੱਥ-ਠੋਕਾ।

ਸੰਤ ਜਨਾ ਕੈ ਮਨਿ ਬਿਸ੍ਰਾਮੁ ॥

The minds of the humble Saints are at peace.

ਭਗਤਾਂ ਦੇ ਹੀ ਮਨ ਵਿਚ ਇਹ ਟਿਕਿਆ ਰਹਿੰਦਾ ਹੈ। ਮਨਿ = ਮਨ ਵਿਚ।

ਹਰਿ ਕਾ ਨਾਮੁ ਦਾਸ ਕੀ ਓਟ ॥

The Name of the Lord is the Support of His servants.

ਪ੍ਰਭੂ ਦਾ ਨਾਮ ਭਗਤਾਂ ਦਾ ਆਸਰਾ ਹੈ, ਓਟ = ਆਸਰਾ।

ਹਰਿ ਕੈ ਨਾਮਿ ਉਧਰੇ ਜਨ ਕੋਟਿ ॥

By the Name of the Lord, millions have been saved.

ਪ੍ਰਭੂ-ਨਾਮ ਦੀ ਰਾਹੀਂ ਕਰੋੜਾਂ ਬੰਦੇ (ਵਿਕਾਰਾਂ ਤੋਂ) ਬਚ ਜਾਂਦੇ ਹਨ। ਹਰਿ ਕੈ ਨਾਮਿ = ਪ੍ਰਭੂ ਦੇ ਨਾਮ ਦੀ ਰਾਹੀਂ। ਜਨ = ਮਨੁੱਖ।

ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥

The Saints chant the Praises of the Lord, day and night.

ਭਗਤ ਜਨ ਦਿਨ ਰਾਤ ਪ੍ਰਭੂ ਦੀ ਵਡਿਆਈ ਕਰਦੇ ਹਨ, ਹਰਿ ਜਸੁ = ਹਰੀ ਦੀ ਸਿਫ਼ਤਿ, ਪ੍ਰਭੂ ਦੀ ਵਡਿਆਈ।

ਹਰਿ ਹਰਿ ਅਉਖਧੁ ਸਾਧ ਕਮਾਤਿ ॥

Har, Har - the Lord's Name - the Holy use it as their healing medicine.

ਤੇ, ਪ੍ਰਭੂ-ਨਾਮ ਰੂਪੀ ਦਵਾਈ ਇਕੱਠੀ ਕਰਦੇ ਹਨ (ਜਿਸ ਨਾਲ ਹਉਮੈ ਰੋਗ ਦੂਰ ਹੁੰਦਾ ਹੈ)। ਅਉਖਧੁ = ਦਵਾਈ, ਦਾਰੂ। ਕਮਾਤਿ = ਕਮਾਉਂਦੇ ਹਨ, ਹਾਸਲ ਕਰਦੇ ਹਨ।

ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥

The Lord's Name is the treasure of the Lord's servant.

ਭਗਤਾਂ ਦੇ ਪਾਸ ਪ੍ਰਭੂ ਦਾ ਨਾਮ ਹੀ ਖ਼ਜ਼ਾਨਾ ਹੈ, ਹਰਿ ਜਨ ਕੈ = ਪ੍ਰਭੂ ਦੇ ਸੇਵਕ ਦੇ (ਪਾਸ)। ਨਿਧਾਨੁ = ਖ਼ਜ਼ਾਨਾ।

ਪਾਰਬ੍ਰਹਮਿ ਜਨ ਕੀਨੋ ਦਾਨ ॥

The Supreme Lord God has blessed His humble servant with this gift.

ਪ੍ਰਭੂ ਨੇ ਨਾਮ ਦੀ ਬਖ਼ਸ਼ਸ਼ ਆਪਣੇ ਸੇਵਕਾਂ ਤੇ ਆਪ ਕੀਤੀ ਹੈ। ਪਾਰਬ੍ਰਹਮਿ = ਪਾਰਬ੍ਰਹਮ ਨੇ, ਪ੍ਰਭੂ ਨੇ। ਕੀਨੋ = ਕੀਤਾ ਹੈ। ਜਨ = ਜਨਾਂ ਨੂੰ, ਆਪਣੇ ਸੇਵਕਾਂ ਨੂੰ।

ਮਨ ਤਨ ਰੰਗਿ ਰਤੇ ਰੰਗ ਏਕੈ ॥

Mind and body are imbued with ecstasy in the Love of the One Lord.

ਭਗਤ ਜਨ ਮਨੋਂ ਤਨੋਂ ਇਕ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ; ਰੰਗ = ਪਿਆਰ।

ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥

O Nanak, careful and discerning understanding is the way of the Lord's humble servant. ||5||

ਹੇ ਨਾਨਕ! ਭਗਤਾਂ ਦੇ ਅੰਦਰ ਚੰਗੇ ਮੰਦੇ ਦੀ ਪਰਖ ਕਰਨ ਵਾਲਾ ਸੁਭਾਉ ਬਣ ਜਾਂਦਾ ਹੈ ॥੫॥ ਬਿਰਤਿ = ਸੁਭਾਉ, ਰੁਚੀ। ਬਿਬੇਕੈ = ਪਰਖ, ਵਿਚਾਰ। ਬਿਰਤਿ ਬਿਬੇਕੈ = ਚੰਗੇ ਮੰਦੇ ਦੀ ਪਰਖ ਕਰਨ ਦਾ ਸੁਭਾਉ ॥੫॥