ਸੂਹੀ ਮਹਲਾ

Soohee, Fifth Mehl:

ਸੂਹੀ ਪੰਜਵੀਂ ਪਾਤਿਸ਼ਾਹੀ।

ਕੀਤਾ ਲੋੜਹਿ ਸੋ ਪ੍ਰਭ ਹੋਇ

Whatever God wills, that alone happens.

ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ। (ਜਗਤ ਵਿਚ) ਉਹੀ ਕੁਝ ਹੁੰਦਾ ਹੈ, ਕੀਤਾ ਲੋੜਹਿ = ਤੂੰ ਕਰਨਾ ਚਾਹੁੰਦਾ ਹੈਂ। ਪ੍ਰਭ = ਹੇ ਪ੍ਰਭੂ!

ਤੁਝ ਬਿਨੁ ਦੂਜਾ ਨਾਹੀ ਕੋਇ

Without You, there is no other at all.

(ਕਿਉਂਕਿ) ਤੈਥੋਂ ਬਿਨਾ (ਕੁਝ ਕਰ ਸਕਣ ਵਾਲਾ) ਹੋਰ ਕੋਈ ਨਹੀਂ ਹੈ।

ਜੋ ਜਨੁ ਸੇਵੇ ਤਿਸੁ ਪੂਰਨ ਕਾਜ

The humble being serves Him, and so all his works are perfectly successful.

ਜੇਹੜਾ ਸੇਵਕ ਤੇਰੀ ਸਰਨ ਆਉਂਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।

ਦਾਸ ਅਪੁਨੇ ਕੀ ਰਾਖਹੁ ਲਾਜ ॥੧॥

O Lord, please preserve the honor of Your slaves. ||1||

ਤੂੰ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈਂ ॥੧॥ ਰਾਖਹੁ = ਤੂੰ ਰੱਖਦਾ ਹੈਂ। ਲਾਜ = ਇੱਜ਼ਤ ॥੧॥

ਤੇਰੀ ਸਰਣਿ ਪੂਰਨ ਦਇਆਲਾ

I seek Your Sanctuary, O Perfect, Merciful Lord.

ਹੇ ਸਦਾ ਦਇਆਵਾਨ ਰਹਿਣ ਵਾਲੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਦਇਆਲਾ = ਹੇ ਦਇਆ ਦੇ ਘਰ ਪ੍ਰਭੂ!

ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ

Without You, who would cherish and love me? ||1||Pause||

ਤੈਥੋਂ ਬਿਨਾ ਅਸਾਂ ਜੀਵਾਂ ਦੀ ਪਾਲਣਾ ਹੋਰ ਕੋਈ ਨਹੀਂ ਕਰ ਸਕਦਾ ॥੧॥ ਰਹਾਉ ॥ ਕਵਨੁ = ਹੋਰ ਕੌਣ? ॥੧॥ ਰਹਾਉ ॥

ਜਲਿ ਥਲਿ ਮਹੀਅਲਿ ਰਹਿਆ ਭਰਪੂਰਿ

He is permeating and pervading the water, the land and the sky.

ਹੇ ਭਾਈ! ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਪਰਮਾਤਮਾ ਮੌਜੂਦ ਹੈ। ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ।

ਨਿਕਟਿ ਵਸੈ ਨਾਹੀ ਪ੍ਰਭੁ ਦੂਰਿ

God dwells near at hand; He is not far away.

(ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਤੋਂ ਭੀ) ਪ੍ਰਭੂ ਦੂਰ ਨਹੀਂ ਹੈ। ਨਿਕਟਿ = ਨੇੜੇ।

ਲੋਕ ਪਤੀਆਰੈ ਕਛੂ ਪਾਈਐ

By trying to please other people, nothing is accomplished.

ਪਰ ਨਿਰਾ ਲੋਕਾਂ ਦੀਆਂ ਨਜ਼ਰਾਂ ਵਿਚ ਚੰਗਾ ਬਣਨ ਨਾਲ (ਉਸ ਪਰਮਾਤਮਾ ਦੇ ਦਰ ਤੋਂ ਆਤਮਕ ਜੀਵਨ ਦੀ ਦਾਤ ਦਾ) ਕੁਝ ਭੀ ਨਹੀਂ ਮਿਲਦਾ। ਪਤੀਆਰੈ = ਪਤਿਆਣ ਨਾਲ, ਤਸੱਲੀ ਕਰਾਣ ਨਾਲ।

ਸਾਚਿ ਲਗੈ ਤਾ ਹਉਮੈ ਜਾਈਐ ॥੨॥

When someone is attached to the True Lord, his ego is taken away. ||2||

ਜਦੋਂ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਹੁੰਦਾ ਹੈ, ਤਦੋਂ (ਇਸ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ ॥੨॥ ਸਾਚਿ = ਸਦਾ-ਥਿਰ ਪ੍ਰਭੂ ਵਿਚ ॥੨॥

ਜਿਸ ਨੋ ਲਾਇ ਲਏ ਸੋ ਲਾਗੈ

He alone is attached, whom the Lord Himself attaches.

ਹੇ ਭਾਈ! ਉਹੀ ਮਨੁੱਖ ਪ੍ਰਭੂ (ਦੇ ਚਰਨਾਂ) ਵਿਚ ਲੀਨ ਹੁੰਦਾ ਹੈ, ਜਿਸ ਨੂੰ ਪ੍ਰਭੂ ਆਪ (ਆਪਣੇ ਚਰਨਾਂ ਵਿਚ) ਜੋੜਦਾ ਹੈ। ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।

ਗਿਆਨ ਰਤਨੁ ਅੰਤਰਿ ਤਿਸੁ ਜਾਗੈ

The jewel of spiritual wisdom is awakened deep within.

ਉਸ ਮਨੁੱਖ ਦੇ ਅੰਦਰ ਰਤਨ (ਵਰਗੀ ਕੀਮਤੀ) ਆਤਮਕ ਜੀਵਨ ਦੀ ਸੂਝ ਉੱਘੜ ਪੈਂਦੀ ਹੈ। ਗਿਆਨ = ਆਤਮਕ ਜੀਵਨ ਦੀ ਸੂਝ। ਅੰਤਰਿ = ਅੰਦਰ, ਹਿਰਦੇ ਵਿਚ।

ਦੁਰਮਤਿ ਜਾਇ ਪਰਮ ਪਦੁ ਪਾਏ

Evil-mindedness is eradicated, and the supreme status is attained.

(ਉਸ ਮਨੁੱਖ ਦੇ ਅੰਦਰੋਂ) ਖੋਟੀ ਮਤਿ ਦੂਰ ਹੋ ਜਾਂਦੀ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ। ਦੁਰਮਤਿ = ਖੋਟੀ ਮਤਿ। ਪਦੁ = ਆਤਮਕ ਦਰਜਾ।

ਗੁਰ ਪਰਸਾਦੀ ਨਾਮੁ ਧਿਆਏ ॥੩॥

By Guru's Grace, meditate on the Naam, the Name of the Lord. ||3||

ਗੁਰੂ ਦੀ ਕਿਰਪਾ ਨਾਲ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥

ਦੁਇ ਕਰ ਜੋੜਿ ਕਰਉ ਅਰਦਾਸਿ

Pressing my palms together, I offer my prayer;

(ਹੇ ਪ੍ਰਭੂ!) ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੇ) ਅਰਦਾਸ ਕਰਦਾ ਹਾਂ। ਕਰ = ਹੱਥ {ਬਹੁ-ਵਚਨ}। ਜੋੜਿ = ਜੋੜ ਕੇ। ਕਰਉ = ਕਰਉਂ, ਮੈਂ ਕਰਦਾ ਹਾਂ।

ਤੁਧੁ ਭਾਵੈ ਤਾ ਆਣਹਿ ਰਾਸਿ

if it pleases You, Lord, please bless me and fulfill me.

ਜਦੋਂ ਤੈਨੂੰ ਚੰਗਾ ਲੱਗੇ (ਤੇਰੀ ਰਜ਼ਾ ਹੋਵੇ) ਤਦੋਂ ਹੀ ਤੂੰ ਉਸ ਅਰਦਾਸ ਨੂੰ ਸਫਲ ਕਰਦਾ ਹੈਂ। ਆਣਹਿ = ਤੂੰ ਲਿਆਉਂਦਾ ਹੈਂ। ਆਣਹਿ ਰਾਸਿ = ਤੂੰ ਸਫਲ ਕਰਦਾ ਹੈਂ।

ਕਰਿ ਕਿਰਪਾ ਅਪਨੀ ਭਗਤੀ ਲਾਇ

Grant Your Mercy, Lord, and bless me with devotion.

ਹੇ ਭਾਈ! ਕਿਰਪਾ ਕਰ ਕੇ ਪਰਮਾਤਮਾ (ਜਿਸ ਮਨੁੱਖ ਨੂੰ) ਆਪਣੀ ਭਗਤੀ ਵਿਚ ਜੋੜਦਾ ਹੈ, ਕਰਿ = ਕਰ ਕੇ।

ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥

Servant Nanak meditates on God forever. ||4||2||

ਹੇ ਦਾਸ ਨਾਨਕ! (ਆਖ-) ਉਹ ਉਸ ਨੂੰ ਸਦਾ ਸਿਮਰਦਾ ਰਹਿੰਦਾ ਹੈ ॥੪॥੨॥