ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ

Kabeer, the dinner of beans and rice is excellent, if it is flavored with salt.

ਹੇ ਕਬੀਰ! (ਮੁੱਲਾਂ ਨੂੰ ਬੇਸ਼ੱਕ ਆਖ ਕਿ ਕੁਰਬਾਨੀ ਦੇ ਬਹਾਨੇ ਮਾਸ ਖਾਣ ਨਾਲੋਂ) ਖਿਚੜੀ ਖਾ ਲੈਣੀ ਚੰਗੀ ਹੈ ਜਿਸ ਵਿਚ ਸਿਰਫ਼ ਸੁਆਦਲਾ ਲੂਣ ਹੀ ਪਾਇਆ ਹੋਇਆ ਹੋਵੇ। ਖੂਬੁ ਖਾਨਾ = ਚੰਗੀ ਖ਼ੁਰਾਕ। ਲੋਨੁ = ਲੂਣ।

ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥

Who would cut his throat, to have meat with his bread? ||188||

ਮੈਂ ਤਾਂ ਇਸ ਗੱਲ ਲਈ ਤਿਆਰ ਨਹੀਂ ਹਾਂ ਕਿ ਮਾਸ ਰੋਟੀ ਖਾਣ ਦੀ ਨਿਯਤ ਮੇਰੀ ਆਪਣੀ ਹੋਵੇ ਪਰ (ਕੁਰਬਾਨੀ ਦਾ ਹੋਕਾ ਦੇ ਦੇ ਕੇ ਕਿਸੇ ਪਸ਼ੂ ਨੂੰ) ਜ਼ਬਹ ਕਰਦਾ ਫਿਰਾਂ ॥੧੮੮॥ ਹੇਰਾ = ਮਾਸ। ਕਾਰਨੇ = ਗ਼ਰਜ਼ ਨਾਲ, ਨਿਯਤ ਨਾਲ। ਕਟਾਵੈ ਕਉਨੁ = ਮੈਂ ਕੱਟਣ ਨੂੰ ਤਿਆਰ ਨਹੀਂ ਹਾਂ ॥੧੮੮॥