ਪਉੜੀ ॥
Pauree:
ਪਉੜੀ
ਸਸਾ ਸਰਨਿ ਪਰੇ ਅਬ ਹਾਰੇ ॥
SASSA: I have now entered Your Sanctuary, Lord;
ਹੇ ਧਰਤੀ ਦੇ ਸਾਈਂ! (ਹਉਮੈ ਦੀ ਚੋਭ ਤੋਂ ਬਚਣ ਲਈ ਅਨੇਕਾਂ ਚਤੁਰਾਈਆਂ ਸਿਆਣਪਾਂ ਕੀਤੀਆਂ, ਪਰ ਕੁਝ ਨ ਬਣਿਆ, ਹੁਣ) ਹਾਰ ਕੇ ਤੇਰੀ ਸਰਨ ਪਏ ਹਾਂ। ਹਾਰੇ = ਹਾਰਿ, ਹਾਰ ਕੇ।
ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
I am so tired of reciting the Shaastras, the Simritees and the Vedas.
(ਪੰਡਿਤ ਲੋਕ) ਸਿਮ੍ਰਤੀਆਂ ਸ਼ਾਸਤ੍ਰ ਵੇਦ (ਆਦਿਕ ਧਰਮ-ਪੁਸਤਕ) ਉੱਚੀ ਉੱਚੀ ਪੜ੍ਹਦੇ ਹਨ। ਸਾਸਤ੍ਰ = ਹਿੰਦੂ ਫ਼ਿਲਾਸਫ਼ੀ ਦੇ ਛੇ ਪੁਸਤਕ = ਸਾਂਖ, ਜੋਗ, ਨਿਆਇ, ਮੀਮਾਂਸਾ, ਵੈਸ਼ੇਸਕ, ਵੇਦਾਂਤ।
ਸੋਧਤ ਸੋਧਤ ਸੋਧਿ ਬੀਚਾਰਾ ॥
I searched and searched and searched, and now I have come to realize,
ਪਰ ਬਹੁਤ ਵਿਚਾਰ ਵਿਚਾਰ ਕੇ ਇਸੇ ਨਤੀਜੇ ਤੇ ਅਪੜੀਦਾ ਹੈ,
ਬਿਨੁ ਹਰਿ ਭਜਨ ਨਹੀ ਛੁਟਕਾਰਾ ॥
that without meditating on the Lord, there is no emancipation.
ਕਿ ਹਰੀ-ਨਾਮ ਦੇ ਸਿਮਰਨ ਤੋਂ ਬਿਨਾ (ਹਉਮੈ ਦੀ ਚੋਭ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਛੁਟਕਾਰਾ = (ਮਾਇਆ ਦੇ ਮੋਹ ਤੋਂ) ਖ਼ਲਾਸੀ।
ਸਾਸਿ ਸਾਸਿ ਹਮ ਭੂਲਨਹਾਰੇ ॥
With each and every breath, I make mistakes.
ਹੇ ਗੁਪਾਲ! ਅਸੀਂ ਜੀਵ ਸੁਆਸ ਸੁਆਸ ਭੁੱਲਾਂ ਕਰਦੇ ਹਾਂ।
ਤੁਮ ਸਮਰਥ ਅਗਨਤ ਅਪਾਰੇ ॥
You are All-powerful, endless and infinite.
ਤੂੰ ਸਾਡੀਆਂ ਭੁੱਲਾਂ ਨੂੰ ਬਖ਼ਸ਼ਣ-ਜੋਗ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ।
ਸਰਨਿ ਪਰੇ ਕੀ ਰਾਖੁ ਦਇਆਲਾ ॥
I seek Your Sanctuary - please save me, Merciful Lord!
ਹੇ ਦਿਆਲ! ਸਰਨ ਪਿਆਂ ਦੀ ਲਾਜ ਰੱਖ (ਤੇ ਸਾਨੂੰ ਹਉਮੈ ਦੇ ਕੰਡੇ ਦੀ ਚੋਭ ਤੋਂ ਬਚਾਈ ਰੱਖ।)
ਨਾਨਕ ਤੁਮਰੇ ਬਾਲ ਗੁਪਾਲਾ ॥੪੮॥
Nanak is Your child, O Lord of the World. ||48||
ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ, ਤੇ ਆਖ-) ਹੇ ਗੋਪਾਲ! ਅਸੀਂ ਤੇਰੇ ਬੱਚੇ ਹਾਂ ॥੪੮॥ ਗੁਪਾਲਾ = ਹੇ ਗੋਪਾਲ! ਹੇ ਧਰਤੀ ਦੇ ਸਾਈਂ! ॥੪੮॥