ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ

He is the Assayer of jewels; He contemplates the jewel.

ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ। ਪਾਰਖੁ = ਕਦਰ ਜਾਣਨ ਵਾਲਾ।

ਰਤਨਾ ਸਾਰ ਜਾਣਈ ਅਗਿਆਨੀ ਅੰਧੁ ਅੰਧਾਰੁ

He is ignorant and totally blind - he does not appreciate the value of the jewel.

ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ। ਸਾਰ = ਕਦਰ।

ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ

The Jewel is the Word of the Guru's Shabad; the Knower alone knows it.

ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ। ਬੂਝਣਹਾਰੁ = ਸੂਝ ਵਾਲਾ।

ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ

The fools take pride in themselves, and are ruined in birth and death.

ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ। ਆਪੁ = ਆਪਣੇ ਆਪ ਨੂੰ। ਹੋਇ ਖੁਆਰੁ = ਖ਼ੁਆਰ ਹੋ ਹੋ ਕੇ।

ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ

O Nanak, he alone obtains the jewel, who, as Gurmukh, enshrines love for it.

ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ। ਲਹੈ = ਲੱਭਦਾ ਹੈ, ਪ੍ਰਾਪਤ ਕਰਦਾ ਹੈ।

ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ

Chanting the Naam, the Name of the Lord, forever and ever, make the Name of the Lord your daily occupation.

ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ।

ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥

If the Lord shows His Mercy, then I keep Him enshrined within my heart. ||1||

ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ॥੧॥ ਰਖਾ = ਮੈਂ ਰੱਖਾਂ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ ॥੧॥