ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ

There is pollution in the water, and pollution on the land; whatever is born is polluted.

(ਜੇ ਜੀਵਾਂ ਦੇ ਜੰਮਣ ਤੇ ਮਰਨ ਨਾਲ ਸੂਤਕ-ਪਾਤਕ ਦੀ ਭਿੱਟ ਪੈਦਾ ਹੋ ਜਾਂਦੀ ਹੈ ਤਾਂ) ਪਾਣੀ ਵਿਚ ਸੂਤਕ ਹੈ, ਧਰਤੀ ਉਤੇ ਸੂਤਕ ਹੈ, (ਹਰ ਥਾਂ) ਸੂਤਕ ਦੀ ਉਤਪੱਤੀ ਹੈ (ਭਾਵ, ਹਰ ਥਾਂ ਭਿੱਟਿਆ ਹੋਇਆ ਹੈ, ਕਿਉਂਕਿ) ਜਲਿ = ਪਾਣੀ ਵਿਚ। ਸੂਤਕੁ = {ਸੂਤ = ਕੁ।

ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥

There is pollution in birth, and more pollution in death; all beings are ruined by pollution. ||1||

ਕਿਸੇ ਜੀਵ ਦੇ ਜੰਮਣ ਤੇ ਸੂਤਕ (ਪੈ ਜਾਂਦਾ ਹੈ) ਫਿਰ ਮਰਨ ਤੇ ਭੀ ਸੂਤਕ (ਆ ਪੈਂਦਾ ਹੈ); (ਇਸ) ਭਿੱਟ (ਤੇ ਭਰਮ) ਵਿਚ ਦੁਨੀਆ ਖ਼ੁਆਰ ਹੋ ਰਹੀ ਹੈ ॥੧॥ ਸੂਤ = ਜੰਮਿਆ ਹੋਇਆ। ਸੂਤਕ = ਜੰਮਣ ਨਾਲ ਸੰਬੰਧ ਰੱਖਣ ਵਾਲੀ ਅਪਵਿੱਤ੍ਰਤਾ। ਜਦੋਂ ਕਿਸੇ ਹਿੰਦੂ-ਘਰ ਵਿਚ ਕੋਈ ਬਾਲ ਜੰਮ ਪਏ ਤਾਂ ੧੩ ਦਿਨ ਉਹ ਘਰ ਅਪਵਿੱਤ੍ਰ ਮੰਨਿਆ ਜਾਂਦਾ ਹੈ, ਬ੍ਰਾਹਮਣ ਇਹਨਾਂ ੧੩ ਦਿਨਾਂ ਵਾਸਤੇ ਉਸ ਘਰ ਵਿਚ ਰੋਟੀ ਨਹੀਂ ਖਾਂਦੇ। ਇਸੇ ਤਰ੍ਹਾਂ ਕਿਸੇ ਪ੍ਰਾਣੀ ਦੇ ਮਰਨ ਤੇ ਭੀ 'ਕ੍ਰਿਆ-ਕਰਮ' ਦੇ ਦਿਨ ਤਕ ਉਹ ਘਰ ਅਪਵਿੱਤ੍ਰ ਰਹਿੰਦਾ ਹੈ} ਅਪਵਿੱਤ੍ਰਤਾ, ਭਿੱਟ। ਫੁਨਿ = ਫਿਰ, ਭੀ। ਪਰਜ = ਪਰਜਾ, ਲੁਕਾਈ, ਦੁਨੀਆ। ਬਿਗੋਈ = ਵਿਗੁੱਚ ਰਹੀ ਹੈ, ਖ਼ੁਆਰ ਹੋ ਰਹੀ ਹੈ। ਓਪਤਿ = ਪੈਦਾਇਸ਼, ਉਤਪੱਤੀ ॥੧॥

ਕਹੁ ਰੇ ਪੰਡੀਆ ਕਉਨ ਪਵੀਤਾ

Tell me, O Pandit, O religious scholar: who is clean and pure?

ਹੇ ਪੰਡਿਤ! (ਜਦੋਂ ਹਰ ਥਾਂ ਸੂਤਕ ਪੈ ਰਿਹਾ ਹੈ) ਸੁੱਚਾ ਕੌਣ (ਹੋ ਸਕਦਾ) ਹੈ? ਰੇ ਪੰਡੀਆ = ਹੇ ਪੰਡਿਤ!

ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ

Meditate on such spiritual wisdom, O my friend. ||1||Pause||

(ਤਾਂ ਫਿਰ) ਹੇ ਪਿਆਰੇ ਮਿੱਤਰ! ਇਸ ਗੱਲ ਨੂੰ ਗਹੁ ਨਾਲ ਵਿਚਾਰ ਤੇ ਦੱਸ ॥੧॥ ਰਹਾਉ ॥ ਗਿਆਨੁ = ਵਿਚਾਰ। ਜਪਹੁ = ਦ੍ਰਿੜ੍ਹ ਕਰੋ, ਗਹੁ ਨਾਲ ਸੋਚੋ ॥੧॥ ਰਹਾਉ ॥

ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ

There is pollution in the eyes, and pollution in speech; there is pollution in the ears as well.

(ਨਿਰੇ ਇਹਨੀਂ ਅੱਖੀਂ ਦਿੱਸਦੇ ਜੀਵ ਹੀ ਨਹੀਂ ਜੰਮਦੇ ਮਰਦੇ, ਸਾਡੇ ਬੋਲਣ ਚਾਲਣ ਆਦਿਕ ਹਰਕਤਾਂ ਨਾਲ ਕਈ ਸੂਖਮ ਜੀਵ ਮਰ ਰਹੇ ਹਨ, ਤਾਂ ਫਿਰ) ਅੱਖਾਂ ਵਿਚ ਸੂਤਕ ਹੈ, ਬੋਲਣ (ਭਾਵ, ਜੀਭ) ਵਿਚ ਸੂਤਕ ਹੈ, ਕੰਨਾਂ ਵਿਚ ਭੀ ਸੂਤਕ ਹੈ। ਨੈਨਹੁ = ਅੱਖਾਂ ਵਿਚ। ਬੈਨਹੁ = ਬਚਨਾਂ ਵਿਚ। ਸ੍ਰਵਨੀ = ਕੰਨਾਂ ਵਿਚ।

ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥

Standing up and sitting down, one is polluted; one's kitchen is polluted as well. ||2||

ਉਠਦਿਆਂ ਬੈਠਦਿਆਂ ਹਰ ਵੇਲੇ (ਸਾਨੂੰ) ਸੂਤਕ ਪੈ ਰਿਹਾ ਹੈ, (ਸਾਡੀ) ਰਸੋਈ ਵਿਚ ਭੀ ਸੂਤਕ ਹੈ ॥੨॥ ਪਰੈ = ਪੈਂਦੀ ਹੈ। ਰਸੋਈ = ਰੋਟੀ ਪਕਾਣ ਵਾਲੇ ਕਮਰੇ ਵਿਚ ॥੨॥

ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ

Everyone knows how to be caught, but hardly anyone knows how to escape.

(ਜਿੱਧਰ ਵੇਖੋ) ਹਰੇਕ ਜੀਵ (ਸੂਤਕ ਦੇ ਭਰਮਾਂ ਵਿਚ) ਫਸਣ ਦਾ ਹੀ ਢੰਗ ਜਾਣਦਾ ਹੈ, (ਇਹਨਾਂ ਵਿਚੋਂ) ਖ਼ਲਾਸੀ ਕਰਾਣ ਦੀ ਸਮਝ ਕਿਸੇ ਵਿਰਲੇ ਨੂੰ ਹੈ। ਬਿਧਿ = ਤਰੀਕਾ, ਵਿਓਂਤ। ਸਭੁ ਕੋਊ = ਹਰੇਕ ਜੀਵ। ਇਕੁ ਕੋਈ = ਕੋਈ ਇਕ, ਕੋਈ ਵਿਰਲਾ।

ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਹੋਈ ॥੩॥੪੧॥

Says Kabeer, those who meditate on the Lord within their hearts, are not polluted. ||3||41||

ਕਬੀਰ ਆਖਦਾ ਹੈ-ਜੋ ਜੋ ਮਨੁੱਖ (ਆਪਣੇ) ਹਿਰਦੇ ਵਿਚ ਪ੍ਰਭੂ ਨੂੰ ਸਿਮਰਦਾ ਹੈ, ਉਹਨਾਂ ਨੂੰ (ਇਹ) ਭਿੱਟ ਨਹੀਂ ਲੱਗਦੀ ॥੩॥੪੧॥ ਤਿਨੈ = ਉਹਨਾਂ ਮਨੁੱਖਾਂ ਨੂੰ ॥੩॥੪੧॥