ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥
The evil person is engrossed in the love of duality; through the disease of egotism, he suffers separation.
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਪਿਆਰ (ਜਿੰਦ ਦਾ ਵੱਡਾ) ਵੈਰੀ ਹੈ, ਹਉਮੈ ਦਾ ਰੋਗ (ਪ੍ਰਭੂ ਨਾਲੋਂ) ਵਿਛੋੜਾ (ਪਾਣ ਵਾਲਾ) ਹੈ। ਦੂਜਾ ਭਾਉ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦਾ ਪਿਆਰ।
ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥੩॥
The True Lord King is my friend; meeting with Him, I am so happy. ||3||
ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਾਤਿਸ਼ਾਹ (ਜਿੰਦ ਦਾ) ਮਿਤ੍ਰ ਹੈ ਜਿਸ ਨੂੰ ਮਿਲ ਕੇ (ਆਤਮਕ) ਆਨੰਦ ਮਾਣਿਆ ਜਾ ਸਕਦਾ ਹੈ ॥੩॥ ਜਿਸੁ ਮਿਲਿ = ਜਿਸ ਨੂੰ ਮਿਲ ਕੇ। ਕੀਚੈ = ਕਰ ਸਕੀਦਾ ਹੈ। ਭੋਗੁ = ਆਨੰਦ। ਦੁਰਜਨੁ = ਦੁਸ਼ਮਨ। ਸਚਾ = ਸੱਚਾ, ਸਦਾ ਕਾਇਮ ਰਹਿਣ ਵਾਲਾ ॥੩॥