ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥

Love and affection, and the taste of yearning, have welled up within;

(ਜਿਸ ਦੇ ਅੰਦਰ ਪ੍ਰਭੂ ਦੀ) ਪ੍ਰੀਤ ਪੈਦਾ ਹੋਈ ਹੈ, ਪ੍ਰਭੂ ਦੇ ਪਿਆਰ ਦਾ ਸੁਆਦ ਤੇ ਚਾਉ ਪੈਦਾ ਹੋਇਆ ਹੈ, ਉਪਜੀ = ਪੈਦਾ ਹੋਈ। ਪ੍ਰੇਮ ਰਸੁ = ਪ੍ਰੇਮ ਦਾ ਸੁਆਦ।

ਮਨ ਤਨ ਅੰਤਰਿ ਇਹੀ ਸੁਆਉ ॥

within my mind and body, this is my purpose:

ਉਸ ਦੇ ਮਨ ਤੇ ਤਨ ਵਿਚ ਇਹੀ ਚਾਹ ਹੈ (ਕਿ ਨਾਮ ਦੀ ਦਾਤ ਮਿਲੇ)। ਸੁਆਉ = ਸੁਆਰਥ, ਚਾਹ।

ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥

beholding with my eyes His Blessed Vision, I am at peace.

ਅੱਖਾਂ ਨਾਲ (ਗੁਰੂ ਦਾ) ਦੀਦਾਰ ਕਰ ਕੇ ਉਸ ਨੂੰ ਸੁਖ ਹੁੰਦਾ ਹੈ, ਨੇਤ੍ਰਹੁ = ਅੱਖਾਂ ਨਾਲ। ਪੇਖਿ = ਵੇਖ ਕੇ। ਦਰਸੁ = ਦਰਸਨ।

ਮਨੁ ਬਿਗਸੈ ਸਾਧ ਚਰਨ ਧੋਇ ॥

My mind blossoms forth in ecstasy, washing the feet of the Holy.

ਗੁਰੂ ਦੇ ਚਰਨ ਧੋ ਕੇ ਉਸ ਦਾ ਮਨ ਖਿੜ ਆਉਂਦਾ ਹੈ। ਬਿਗਸੈ = ਖਿੜ ਪੈਂਦਾ ਹੈ।

ਭਗਤ ਜਨਾ ਕੈ ਮਨਿ ਤਨਿ ਰੰਗੁ ॥

The minds and bodies of His devotees are infused with His Love.

ਭਗਤਾਂ ਦੇ ਮਨ ਤੇ ਸਰੀਰ ਵਿਚ (ਪ੍ਰਭੂ ਦਾ) ਪਿਆਰ ਟਿਕਿਆ ਰਹਿੰਦਾ ਹੈ, ਰੰਗੁ = ਮੌਜ, ਪਿਆਰ।

ਬਿਰਲਾ ਕੋਊ ਪਾਵੈ ਸੰਗੁ ॥

Rare is the one who obtains their company.

(ਪਰ) ਕਿਸੇ ਵਿਰਲੇ ਭਾਗਾਂ ਵਾਲੇ ਨੂੰ ਉਹਨਾਂ ਦੀ ਸੰਗਤਿ ਨਸੀਬ ਹੁੰਦੀ ਹੈ। ਸੰਗੁ = ਸੰਗਤਿ, ਸਾਥ।

ਏਕ ਬਸਤੁ ਦੀਜੈ ਕਰਿ ਮਇਆ ॥

Show Your mercy - please, grant me this one request:

(ਹੇ ਪ੍ਰਭੂ!) ਇਕ ਨਾਮ-ਵਸਤੂ ਮੇਹਰ ਕਰ ਕੇ (ਸਾਨੂੰ) ਦੇਹ, ਬਸਤੁ = ਚੀਜ਼। ਮਇਆ = ਮੇਹਰ।

ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥

by Guru's Grace, may I chant the Naam.

(ਤਾਂ ਜੋ) ਗੁਰੂ ਦੀ ਕਿਰਪਾ ਨਾਲ ਤੇਰਾ ਨਾਮ ਜਪ ਸਕੀਏ।

ਤਾ ਕੀ ਉਪਮਾ ਕਹੀ ਨ ਜਾਇ ॥

His Praises cannot be spoken;

ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਉਪਮਾ = ਵਡਿਆਈ।

ਨਾਨਕ ਰਹਿਆ ਸਰਬ ਸਮਾਇ ॥੬॥

O Nanak, He is contained among all. ||6||

ਹੇ ਨਾਨਕ! ਉਹ ਪ੍ਰਭੂ ਸਭ ਥਾਈਂ ਮੌਜੂਦ ਹੈ ॥੬॥