ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।
ਅਪੁਨੇ ਹਰਿ ਪਹਿ ਬਿਨਤੀ ਕਹੀਐ ॥
Offer your prayer to your Lord.
ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਪਹਿ = ਪਾਸ, ਕੋਲ। ਕਹੀਐ = ਕਹਣੀ ਚਾਹੀਦੀ ਹੈ।
ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥
You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause||
ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ, ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ ਰਹਾਉ ॥ ਚਾਰਿ ਪਦਾਰਥ = ਧਰਮ, ਅਰਥ, ਕਾਮ, ਮੋਖ। ਨਿਧਿ = ਖ਼ਜ਼ਾਨੇ। ਸਹਜ = ਆਤਮਕ ਅਡੋਲਤਾ। ਸਿਧਿ = ਕਰਾਮਾਤੀ ਤਾਕਤ ॥੧॥ ਰਹਾਉ ॥
ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥
Renounce your self-conceit, and grasp hold of the Guru's feet; hold tight to the hem of God's robe.
ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। ਮਾਨੁ = ਅਹੰਕਾਰ। ਤਿਆਗਿ = ਛੱਡ ਕੇ। ਲਾਗਉ = ਲਾਗਉਂ, ਮੈਂ ਲੱਗਦਾ ਹਾਂ। ਅੰਚਲੁ = ਪੱਲਾ। ਗਹੀਐ = ਫੜਨਾ ਚਾਹੀਦਾ ਹੈ।
ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥
The heat of the ocean of fire does not affect one who longs for the Lord and Master's Sanctuary. ||1||
(ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇ ਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਆਂਚ = ਸੇਕ। ਸਾਗਰ = ਸਮੁੰਦਰ। ਤੇ = ਤੋਂ। ਅਹੀਐ = ਤਾਂਘ ਕਰਨੀ ਚਾਹੀਦੀ ਹੈ ॥੧॥
ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥
Again and again, God puts up with the millions of sins of the supremely ungrateful ones.
ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਕੋਟਿ = ਕ੍ਰੋੜਾਂ। ਅਕ੍ਰਿਤਘਨ = ਕੀਤੇ ਉਪਕਾਰ ਨੂੰ ਭੁਲਾ ਦੇਣ ਵਾਲੇ, ਨਾਸ਼ੁਕਰੇ {कृतध्न}। ਬਹੁਰਿ = ਮੁੜ, ਫਿਰ। ਸਹੀਐ = ਸਹਾਰਦਾ ਹੈ, ਜਰਦਾ ਹੈ।
ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
The embodiment of mercy, the Perfect Transcendent Lord - Nanak longs for His Sanctuary. ||2||17||
ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ ॥੨॥੧੭॥ ਕਰੁਣਾਮੈ = ਤਰਸ-ਰਰੂਪ। ਕਰੁਣਾ = ਤਰਸ ॥੨॥੧੭॥