ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਸੂਖ ਮਹਲ ਜਾ ਕੇ ਊਚ ਦੁਆਰੇ ॥
His Mansions are so comfortable, and His gates are so lofty.
ਹੇ ਭਾਈ! ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ, ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ) ਜਾ ਕੇ = ਜਿਸ ਪਰਮਾਤਮਾ ਦੇ।
ਤਾ ਮਹਿ ਵਾਸਹਿ ਭਗਤ ਪਿਆਰੇ ॥੧॥
Within them, His beloved devotees dwell. ||1||
ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ॥੧॥ ਤਾ ਮਹਿ = ਉਸ (ਸਹਜ ਅਵਸਥਾ) ਵਿਚ। ਵਾਸਹਿ = ਵੱਸਦੇ ਹਨ ॥੧॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
The Natural Speech of God is so very sweet.
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਬੜੀ ਹੀ ਸੁਆਦਲੀ ਹੈ, ਸਹਜ ਕਥਾ = ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ। ਅਤਿ = ਬਹੁਤ।
ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
How rare is that person, who sees it with his eyes. ||1||Pause||
ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ॥੧॥ ਰਹਾਉ ॥ ਵਿਰਲੈ ਕਾਹੂ = ਕਿਸੇ ਵਿਰਲੇ ਨੇ ਹੀ। ਨੇਤ੍ਰਹੁ = ਅੱਖਾਂ ਨਾਲ ॥੧॥ ਰਹਾਉ ॥
ਤਹ ਗੀਤ ਨਾਦ ਅਖਾਰੇ ਸੰਗਾ ॥
There, in the arena of the congregation, the divine music of the Naad, the sound current, is sung.
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)। ਤਹ = ਉਸ (ਸਹਜ ਕਥਾ) ਵਿਚ। ਅਖਾਰੇ = ਅਖਾੜੇ, ਪਹਿਲਵਾਨਾਂ ਦੇ ਘੁਲਣ ਦੇ ਪਿੜ।
ਊਹਾ ਸੰਤ ਕਰਹਿ ਹਰਿ ਰੰਗਾ ॥੨॥
There, the Saints celebrate with their Lord. ||2||
ਉਸ ਸਿਫ਼ਤਿ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ॥੨॥
ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
Neither birth nor death is there, neither pain nor pleasure.
ਹੇ ਭਾਈ! ਸਿਫ਼ਤਿ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ। ਹਰਖਾ = ਖ਼ੁਸ਼ੀ।
ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
The Ambrosial Nectar of the True Name rains down there. ||3||
ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ॥੩॥ ਸਾਚ = ਸਦਾ-ਥਿਰ ਰਹਿਣ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ॥੩॥
ਗੁਹਜ ਕਥਾ ਇਹ ਗੁਰ ਤੇ ਜਾਣੀ ॥
From the Guru, I have come to know the mystery of this speech.
ਹੇ ਭਾਈ! (ਸਿਫ਼ਤਿ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ, ਗੁਹਜ = ਗੂਝ, ਲੁਕੀ ਹੋਈ। ਤੇ = ਤੋਂ, ਪਾਸੋਂ।
ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
Nanak speaks the Bani of the Lord, Har, Har. ||4||6||12||
(ਤਾਹੀਏਂ) ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ॥੪॥੬॥੧੨॥ ਨਾਨਕੁ ਬੋਲੈ = ਨਾਨਕ ਬੋਲਦਾ ਹੈ ॥੪॥੬॥੧੨॥