ਪਉੜੀ ॥
Pauree:
ਪਉੜੀ।
ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥
Without the True One, all are false, and all practice falsehood.
ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ, ਤਾਂ ਬਾਕੀ ਸਭ ਕੁਝ ਕੂੜ ਹੀ ਕਮਾਈਦਾ ਹੈ। ਵਿਣੁ ਸਚੇ = ਸਦਾ-ਥਿਰ ਰਹਿਣ ਵਾਲੇ ਤੋਂ ਬਿਨਾ, ਜੇ ਪ੍ਰਭੂ ਨੂੰ ਵਿਸਾਰ ਦੇਈਏ, ਪ੍ਰਭੂ ਨੂੰ ਵਿਸਾਰਿਆਂ।
ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥
Without the True One, the false ones are bound and gagged and driven off.
(ਇਸ ਕੂੜ ਵਿਚ ਮਨ ਇਤਨਾ ਗੱਡਿਆ ਜਾਂਦਾ ਹੈ ਕਿ) ਨਾਮ ਤੋਂ ਖੁੰਝੇ ਹੋਏ ਕੂੜ ਦੇ ਵਪਾਰੀ ਨੂੰ ਮਾਇਆ ਦੇ ਬੰਧਨ ਜਕੜ ਕੇ ਭਟਕਾਉਂਦੇ ਫਿਰਦੇ ਹਨ। ਕੂੜਿਆਰ = ਕੂੜ ਦਾ ਵਪਾਰੀ। ਬੰਨਿ = ਬੰਨ੍ਹ ਕੇ, ਜਕੜ ਕੇ।
ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥
Without the True One, the body is just ashes, and it mingles again with ashes.
(ਇਸ ਦਾ) ਇਹ ਨਕਾਰਾ ਸਰੀਰ ਮਿੱਟੀ ਵਿਚ ਹੀ ਰੁਲ ਜਾਂਦਾ ਹੈ (ਭਾਵ, ਐਵੇਂ ਅਜ਼ਾਈਂ ਚਲਾ ਜਾਂਦਾ ਹੈ)। ਛਾਰੁ = ਮਿੱਟੀ, ਸੁਆਹ। ਛਾਰੁ ਰਲਾਈਐ = ਮਿੱਟੀ ਵਿਚ ਰਲ ਜਾਂਦਾ ਹੈ, {ਲਫ਼ਜ਼ 'ਛਾਰੁ' ਸਦਾ (ੁ) = ਅੰਤ ਹੁੰਦਾ ਹੈ, ਅਧਿਕਰਣ ਆਦਿਕ ਕਾਰਕਾਂ ਵਿਚ ਭੀ ਇਹੀ ਰੂਪ ਰਹਿੰਦਾ ਹੈ, ਵੇਖੋ 'ਗੁਰਬਾਣੀ ਵਿਆਕਰਣ'}।
ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥
Without the True Ome, all food and clothes are unsatisfying.
ਜੋ ਕੁਝ ਖਾਂਦਾ ਪਹਿਨਦਾ ਹੈ ਉਹ ਸਗੋਂ ਹੋਰ ਤ੍ਰਿਸ਼ਨਾ ਵਧਾਂਦਾ ਹੈ।
ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥
Without the True One, the false ones do not attain the Lord's Court.
ਪ੍ਰਭੂ ਦਾ ਨਾਮ ਵਿਸਾਰ ਕੇ ਝੂਠ ਵਿਚ ਲੱਗਿਆਂ ਪ੍ਰਭੂ ਦਾ ਦਰਬਾਰ ਪ੍ਰਾਪਤ ਨਹੀਂ ਹੁੰਦਾ।
ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥
Attached to false attachments, the Mansion of the Lord's Presence is lost.
ਕੂੜੇ ਲਾਲਚ ਵਿਚ ਫਸ ਕੇ ਪ੍ਰਭੂ ਦਾ ਦਰ ਗਵਾ ਲਈਦਾ ਹੈ, ਮਹਲੁ = ਪ੍ਰਭੂ ਦੇ ਰਹਿਣ ਦੀ ਥਾਂ। ਖੁਆਈਐ = ਖੁੰਝਾ ਲਈਦਾ ਹੈ, ਗਵਾ ਲਈਦਾ ਹੈ।
ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥
The whole world is deceived by deception, coming and going in reincarnation.
(ਤੇ ਇਸ ਕਰ ਕੇ ਇਹ ਜਗਤ) ਕੂੜ-ਰੂਪ ਠੱਗ ਦਾ ਠੱਗਿਆ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ। ਠਗਿ = ਠੱਗ ਨੇ, ਕੂੜ-ਰੂਪ ਠੱਗ ਨੇ।
ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥
Within the body is the fire of desire; through the Word of the Shabad, it is quenched. ||19||
(ਮਨੁੱਖਾ) ਸਰੀਰ ਵਿਚ ਇਹ (ਜੋ) ਤ੍ਰਿਸ਼ਨਾ ਦੀ ਅੱਗ ਹੈ, ਇਹ ਕੇਵਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਬੁੱਝ ਸਕਦੀ ਹੈ ॥੧੯॥ ਅਗਿ = ਅੱਗ {ਇਸ ਲਫ਼ਜ਼ ਦਾ ਜੋੜ ਸਦਾ ਬਿ-ਅੰਤ ਹੈ} ॥੧੯॥