ਸਾਰਗ ਮਹਲਾ ੪ ॥
Saarang, Fourth Mehl:
ਸਾਰੰਗ ਚੌਥੀ ਪਾਤਿਸ਼ਾਹੀ।
ਜਪਿ ਮਨ ਨਿਰਭਉ ॥
O my mind, meditate on the Fearless Lord,
ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜਿਸ ਨੂੰ ਕਿਸੇ ਤੋਂ ਕੋਈ ਡਰ ਨਹੀਂ, ਨਿਰਭਉ = ਜਿਸ ਨੂੰ ਕਿਸੇ ਤੋਂ ਡਰ ਨਹੀਂ।
ਸਤਿ ਸਤਿ ਸਦਾ ਸਤਿ ॥
who is True, True, Forever True.
ਜੋ ਸਦਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਤਿ = ਸਦਾ ਕਾਇਮ ਰਹਿਣ ਵਾਲਾ।
ਨਿਰਵੈਰੁ ਅਕਾਲ ਮੂਰਤਿ ॥
He is free of vengeance, the Image of the Undying,
ਜਿਸ ਦਾ ਕਿਸੇ ਨਾਲ ਕੋਈ ਵੈਰ ਨਹੀਂ, ਜਿਸ ਦੀ ਹਸਤੀ ਮੌਤ ਤੋਂ ਪਰੇ ਹੈ, ਨਿਰਵੈਰੁ = ਜਿਸ ਦਾ ਕਿਸੇ ਨਾਲ ਵੈਰ ਨਹੀਂ। ਅਕਾਲ ਮੂਰਤਿ = {ਅਕਾਲ = ਮੌਤ-ਰਹਿਤ। ਮੂਰਤਿ = ਹਸਤੀ, ਸਰੂਪ} ਜਿਸ ਦਾ ਵਜੂਦ ਮੌਤ-ਰਹਿਤ ਹੈ।
ਆਜੂਨੀ ਸੰਭਉ ॥
beyond birth, Self-existent.
ਜੋ ਜੂਨਾਂ ਵਿਚ ਨਹੀਂ ਆਉਂਦਾ, ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ। ਆਜੂਨੀ = ਜੋ ਜੂਨਾਂ ਵਿਚ ਨਹੀਂ ਪੈਂਦਾ। ਸੰਭਉ = {स्वयंभु } ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ।
ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥
O my mind, meditate night and day on the Formless, Self-sustaining Lord. ||1||Pause||
ਹੇ ਮੇਰੇ ਮਨ! ਹਰ ਵੇਲੇ ਉਸ ਪਰਮਾਤਮਾ ਦਾ ਧਿਆਨ ਧਰਿਆ ਕਰ, ਜਿਸ ਦੀ ਕੋਈ ਸ਼ਕਲ ਨਹੀਂ ਦੱਸੀ ਜਾ ਸਕਦੀ, ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ ॥੧॥ ਰਹਾਉ ॥ ਅਨਦਿਨੁ = ਹਰ ਰੋਜ਼, ਹਰ ਵੇਲੇ। ਨਿਰੰਕਾਰੁ = ਜਿਸ ਦਾ ਕੋਈ ਖ਼ਾਸ ਆਕਾਰ (ਸ਼ਕਲ) ਦੱਸਿਆ ਨਹੀਂ ਜਾ ਸਕਦਾ। ਨਿਰਾਹਾਰੀ = {ਨਿਰ-ਆਹਾਰ। ਆਹਾਰ = ਖ਼ੁਰਾਕ, ਭੋਜਨ} ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ ਪੈਂਦੀ ॥੧॥ ਰਹਾਉ ॥
ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥
For the Blessed Vision of the Lord's Darshan, for the Blessed Vision of the Lord's Darshan, the three hundred thirty million gods, and millions of Siddhas, celibates and Yogis make their pilgrimages to sacred shrines and rivers, and go on fasts.
ਹੇ ਮੇਰੇ ਮਨ! ਉਸ ਪਰਮਾਤਮਾ ਦੇ ਦਰਸਨ ਦੀ ਖ਼ਾਤਰ ਤੇਤੀ ਕ੍ਰੋੜ ਦੇਵਤੇ, ਸਿੱਧ ਜਤੀ ਅਤੇ ਜੋਗੀ ਭੁੱਖੇ ਰਹਿ ਰਹਿ ਕੇ ਅਨੇਕਾਂ ਤੀਰਥਾਂ ਤੇ ਰਟਨ ਕਰਦੇ ਫਿਰਦੇ ਹਨ। ਕਉ = ਦੀ ਖ਼ਾਤਰ। ਕੋਟਿ ਤੇਤੀਸ = ਤੇਤੀ ਕ੍ਰੋੜ ਦੇਵਤੇ। ਸਿਧ = ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਜਤੀ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਵਾਲੇ। ਤਟ = ਦਰਿਆਵਾਂ ਦੇ ਕੰਢੇ। ਪਰਭਵਨ = ਰਟਨ। ਰਹਤ = ਰਹਿੰਦੇ ਹਨ।
ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥
The service of the humble person is approved, unto whom the Lord of the World shows His Mercy. ||1||
ਹੇ ਮਨ! ਉਹਨਾਂ (ਭਾਗਾਂ ਵਾਲਿਆਂ) ਦੀ ਹੀ ਸੇਵਾ ਕਬੂਲ ਹੁੰਦੀ ਹੈ ਜਿਨ੍ਹਾਂ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ ॥੧॥ ਥਾਇ ਪਈ = ਕਬੂਲ ਹੋਈ। ਜਿਨ ਕਉ = ਜਿਨ੍ਹਾਂ ਉੱਤੇ। ਬਨਵਾਰੀ = {ਜੰਗਲ ਦੇ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ ॥੧॥
ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥
They alone are the good Saints of the Lord, the best and most exalted devotees, who are pleasing to their Lord.
ਹੇ ਭਾਈ! ਉਹ ਹਰੀ ਦੇ ਸੰਤ ਚੰਗੇ ਹਨ, ਉਹ ਹਰੀ ਦੇ ਭਗਤ ਸ੍ਰੇਸ਼ਟ ਹਨ ਜਿਹੜੇ ਦੁਸ਼ਟ-ਦਮਨ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਹੋ = ਹੇ ਭਾਈ! ਤੇ = ਉਹ {ਬਹੁ-ਵਚਨ}। ਜੋ = ਜਿਹੜੇ। ਭਾਵਤ = ਚੰਗੇ ਲੱਗਦੇ ਹਨ। ਮੁਰਾਰੀ = {ਮੁਰ-ਅਰਿ = ਮੁਰ ਦੈਂਤ ਦਾ ਵੈਰੀ} ਪਰਮਾਤਮਾ।
ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥
Those who have my Lord and Master on their side - O Nanak, the Lord saves their honor. ||2||4||11||
ਹੇ ਨਾਨਕ! ਮੇਰਾ ਮਾਲਕ-ਪ੍ਰਭੂ ਜਿਨ੍ਹਾਂ ਮਨੁੱਖਾਂ ਦਾ ਪੱਖ ਕਰਦਾ ਹੈ (ਲੋਕ ਪਰਲੋਕ ਵਿਚ) ਉਹਨਾਂ ਦੀ ਇੱਜ਼ਤ ਰੱਖ ਲੈਂਦਾ ਹੈ ॥੨॥੪॥੧੧॥ ਅੰਗੁ = ਪੱਖ, ਮਦਦ। ਪੈਜ = ਲਾਜ, ਇੱਜ਼ਤ ॥੨॥੪॥੧੧॥