ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ

The boat is loaded with sin and corruption, and launched into the sea.

ਜਗਤ ਨੇ ਆਪਣੀ ਜ਼ਿੰਦਗੀ ਦਾ ਬੇੜਾ ਮਾਇਆ ਦੇ ਜ਼ਹਿਰ ਨਾਲ ਲੱਦਿਆ ਹੋਇਆ ਹੈ, ਤੇ ਇਸ ਨੂੰ ਸੰਸਾਰ-ਸਮੁੰਦਰ ਵਿਚ ਠੇਲ੍ਹ ਦਿੱਤਾ ਹੋਇਆ ਹੈ। ਬੋਹਿਥਾ = ਜਹਾਜ਼, ਬੇੜਾ। ਦੀਆ = ਠੇਲ੍ਹ ਦਿੱਤਾ। ਮੰਝਾਰਿ = ਵਿਚ।

ਕੰਧੀ ਦਿਸਿ ਆਵਈ ਨਾ ਉਰਵਾਰੁ ਪਾਰੁ

The shore cannot be seen on this side, nor on the shore beyond.

(ਸੰਸਾਰ ਦਾ) ਕੰਢਾ ਦਿੱਸਦਾ ਨਹੀਂ, ਨਾਹ ਉਰਲਾ ਕੰਢਾ ਨਾਹ ਪਾਰਲਾ। ਕੰਧੀ = ਕੰਢਾ। ਉਰਵਾਰੁ = ਉਰਲਾ ਕੰਢਾ। ਵੰਝੀ = ਵੰਝ।

ਵੰਝੀ ਹਾਥਿ ਖੇਵਟੂ ਜਲੁ ਸਾਗਰੁ ਅਸਰਾਲੁ ॥੧॥

There are no oars, nor any boatmen, to cross over the terrifying world-ocean. ||1||

ਨਾਹ ਹੀ (ਮੁਸਾਫ਼ਿਰ ਦੇ) ਹੱਥ ਵਿਚ ਵੰਝ ਹੈ, ਨਾਹ (ਬੇੜੇ ਨੂੰ ਚਲਾਣ ਵਾਲਾ ਕੋਈ) ਮਲਾਹ ਹੈ। (ਜਿਸ ਸਮੁੰਦਰ ਵਿਚੋਂ ਜਹਾਜ਼ ਲੰਘ ਰਿਹਾ ਹੈ ਉਹ) ਸਮੁੰਦਰ ਭਿਆਨਕ ਹੈ (ਉਸ ਦਾ ਠਾਠਾਂ ਮਾਰਦਾ) ਪਾਣੀ ਡਰਾਉਣਾ ਹੈ ॥੧॥ ਹਾਥਿ = ਹੱਥ ਵਿਚ। ਖੇਵਟੂ = ਮਲਾਹ। ਅਸਰਾਲੁ = ਭਿਆਨਕ ॥੧॥

ਬਾਬਾ ਜਗੁ ਫਾਥਾ ਮਹਾ ਜਾਲਿ

O Baba, the world is caught in the great noose.

ਹੇ ਭਾਈ! ਜਗਤ (ਮਾਇਆ-ਮੋਹ ਦੇ) ਬੜੇ ਵੱਡੇ ਜਾਲ ਵਿਚ ਫਸਿਆ ਹੋਇਆ ਹੈ। ਬਾਬਾ = ਹੇ ਭਾਈ! ਜਾਲਿ = ਜਾਲ ਵਿਚ।

ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ

By Guru's Grace, they are saved, contemplating the True Name. ||1||Pause||

(ਇਸ ਜਾਲ ਵਿਚੋਂ) ਜੀਊਂਦੇ ਉਹ ਨਿਕਲਦੇ ਹਨ ਜੋ ਗੁਰੂ ਦੀ ਮੇਹਰ ਨਾਲ ਸਦਾ-ਥਿਰ ਪਰਮਾਤਮਾ ਦਾ ਨਾਮ ਸੰਭਾਲਦੇ ਹਨ ॥੧॥ ਰਹਾਉ ॥ ਪਰਸਾਦੀ = ਕਿਰਪਾ ਨਾਲ। ਸਮਾਲਿ = ਸੰਭਾਲ ਕੇ ॥੧॥ ਰਹਾਉ ॥

ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ

The True Guru is the boat; the Word of the Shabad will carry them across.

ਗੁਰੂ ਜਹਾਜ਼ ਹੈ, ਗੁਰੂ ਆਪਣੇ ਸ਼ਬਦ ਦੀ ਰਾਹੀਂ (ਜੀਵ-ਮੁਸਾਫ਼ਿਰਾਂ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾਣ ਦੇ ਸਮਰੱਥ ਹੈ। ਸਬਦਿ = ਸ਼ਬਦ ਵਿਚ (ਜੋੜ ਕੇ)।

ਤਿਥੈ ਪਵਣੁ ਪਾਵਕੋ ਨਾ ਜਲੁ ਨਾ ਆਕਾਰੁ

There is neither wind nor fire, neither water nor form there.

(ਗੁਰੂ ਜਿਸ ਥਾਂ ਜਿਸ ਆਤਮਕ ਅਵਸਥਾ ਵਿਚ ਅਪੜਾ ਦੇਂਦਾ ਹੈ) ਉਥੇ ਨਾਹ ਹਵਾ ਨਾਹ ਅੱਗ ਨਾਹ ਪਾਣੀ ਨਾਹ ਇਹ ਸਭ ਕੁਝ ਜੋ ਦਿੱਸ ਰਿਹਾ ਹੈ (ਕੋਈ ਜ਼ੋਰ ਨਹੀਂ ਪਾ ਸਕਦਾ)। ਤਿਥੈ = ਉਸ ਆਤਮਕ ਅਵਸਥਾ ਵਿਚ, ਉਸ ਥਾਂ। ਪਾਵਕੋ = ਅੱਗ। ਆਕਾਰੁ = (ਦਿੱਸਦਾ) ਜਗਤ।

ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥

The True Name of the True Lord is there; it carries them across the terrifying world-ocean. ||2||

ਉਸ ਅਵਸਥਾ ਵਿਚ ਅੱਪੜਿਆ ਜੀਵ ਸਦਾ-ਥਿਰ ਪ੍ਰਭੂ (ਨਾਲ ਇਕ-ਮਿਕ ਹੁੰਦਾ ਹੈ), ਉਸ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਜੋ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਤਾਕਤ ਰੱਖਦਾ ਹੈ ॥੨॥ ਨਾਇ = ਨਾਮ ਵਿਚ। ਸਚਿ ਨਾਇ = ਸਦਾ-ਥਿਰ ਨਾਮ ਵਿਚ (ਜੋੜ ਕੇ) ॥੨॥

ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ

The Gurmukhs reach the shore beyond, lovingly focusing on the True Lord.

ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ (ਇਸ ਸਮੁੰਦਰ ਵਿਚੋਂ) ਲੰਘਦੇ ਹਨ, ਉਹ ਸਦਾ-ਥਿਰ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜ ਕੇ ਪਾਰਲੇ ਕੰਢੇ ਜਾ ਪਹੁੰਚਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ

Their comings and goings are ended, and their light merges into the Light.

(ਗੁਰੂ) ਉਹਨਾਂ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਕੇ ਉਹਨਾਂ ਦਾ ਜਨਮ ਮਰਨ ਦਾ ਗੇੜ ਮੁਕਾ ਦੇਂਦਾ ਹੈ। ਆਵਾਗਉਣੁ = ਜੰਮਣਾ ਮਰਨਾ, ਜਨਮ ਮਰਨ ਦਾ ਗੇੜ। ਨਿਵਾਰਿਆ = ਦੂਰ ਕਰ ਦਿੱਤਾ।

ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥

Following the Guru's Teachings, intuitive peace wells up within them, and they remain merged in the True Lord. ||3||

ਗੁਰੂ ਦੀ ਸਿੱਖਿਆ ਲੈ ਕੇ ਜਿਸ ਮਨੁੱਖ ਦੇ ਅੰਦਰ ਅਡੋਲ ਆਤਮਕ ਅਵਸਥਾ ਪੈਦਾ ਹੁੰਦੀ ਹੈ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੩॥ ਸਹਜੁ = ਅਡੋਲ ਆਤਮਕ ਅਵਸਥਾ ॥੩॥

ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ

The snake may be locked in a basket, but it is still poisonous, and the anger within its mind remains.

ਜੇ ਸੱਪ ਨੂੰ ਪਟਾਰੀ ਵਿਚ ਪਾ ਦੇਈਏ ਤਾਂ ਉਸ ਦਾ ਜ਼ਹਿਰ ਉਸ ਦੇ ਅੰਦਰ ਹੀ ਟਿਕਿਆ ਰਹਿੰਦਾ ਹੈ (ਦੂਜਿਆਂ ਨੂੰ ਡੰਗ ਮਾਰਨ ਲਈ) ਗੁੱਸਾ ਭੀ ਉਸ ਦੇ ਮਨ ਵਿਚ ਮੌਜੂਦ ਰਹਿੰਦਾ ਹੈ (ਮਨੁੱਖ ਦਾ ਮਨ, ਮਾਨੋ, ਸੱਪ ਹੈ। ਪਿੜਾਈ = ਪਟਾਰੀ ਵਿਚ। ਮਨਿ = ਮਨ ਵਿਚ। ਰੋਸੁ = ਕ੍ਰੋਧ।

ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ

One obtains what is pre-ordained; why does he blame others?

ਕਿਸੇ ਧਾਰਮਿਕ ਭੇਸ ਨਾਲ ਮਨ ਦਾ ਮੰਦਾ ਸੁਭਾਉ ਬਦਲ ਨਹੀਂ ਸਕਦਾ), ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਸੰਗ੍ਰਹਿ ਦਾ ਫਲ ਭੋਗਣਾ ਹੀ ਪੈਂਦਾ ਹੈ, ਕਿਸੇ ਜੀਵ ਨੂੰ (ਉਸ ਦੀ ਕਿਸੇ ਕੀਤੀ ਬੁਰਾਈ ਬਾਰੇ) ਦੋਸ ਨਹੀਂ ਦਿੱਤਾ ਜਾ ਸਕਦਾ। ਦੀਜੈ = ਦਿੱਤਾ ਜਾਏ।

ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥

If one, as Gurmukh, hears and believes in the Name, the charm against poison, his mind becomes content. ||4||

ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਨ-ਸੱਪ ਨੂੰ ਵੱਸ ਕਰਨ ਵਾਲਾ) ਗਾਰੜ ਮੰਤਰ (ਗੁਰੂ ਤੋਂ) ਸੁਣ ਲਏ, ਪਰਮਾਤਮਾ ਦਾ ਨਾਮ ਸੁਣਨ ਦੀ ਗੇਝ ਪਾ ਲਏ ਤਾਂ ਉਸ ਦੇ ਅੰਦਰ ਸ਼ਾਂਤੀ ਠੰਢ ਪੈਦਾ ਹੋ ਜਾਂਦੀ ਹੈ ॥੪॥ ਗਾਰੜੁ = (ਸੱਪ ਦੇ ਜ਼ਹਿਰ ਨੂੰ ਦੂਰ ਕਰਨ ਵਾਲਾ) ਗਾਰੜ ਮੰਤਰ। ਸੰਤੋਸੁ = ਸੰਤੋਖ, ਆਤਮਕ ਠੰਢ, ਸ਼ਾਂਤੀ ॥੪॥

ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ

The crocodile is caught by the hook and line;

(ਦਰਿਆ ਵਿਚ) ਜਾਲ ਪਾ ਕੇ ਕੁੰਡੀ ਨਾਲ ਮਗਰਮੱਛ ਫਸਾ ਲਈਦਾ ਹੈ, ਫਹਾਈਐ = ਫਸਾ ਲਈਦਾ ਹੈ। ਵਤਾਇ = ਪਾ ਕੇ।

ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ

caught in the trap of evil-mindedness, he regrets and repents, again and again.

ਤਿਵੇਂ ਭੈੜੀ ਮੱਤ ਵਿਚ ਫਸਿਆ ਜੀਵ ਮਾਇਆ ਦੇ ਮੋਹ ਵਿਚ ਕਾਬੂ ਆ ਜਾਂਦਾ ਹੈ (ਵਿਕਾਰ ਕਰਦਾ ਹੈ ਤੇ) ਮੁੜ ਮੁੜ ਪਛੁਤਾਂਦਾ (ਭੀ) ਹੈ। ਫਾਥਾ = ਫਸਿਆ ਹੋਇਆ। ਫਾਹੀਐ = ਫਸ ਜਾਂਦਾ ਹੈ।

ਜੰਮਣ ਮਰਣੁ ਸੁਝਈ ਕਿਰਤੁ ਮੇਟਿਆ ਜਾਇ ॥੫॥

He does not understand birth and death; the inscription of one's past actions cannot be erased. ||5||

ਉਸ ਨੂੰ ਇਹ ਸੁੱਝਦਾ ਹੀ ਨਹੀਂ ਕਿ (ਇਹਨਾਂ ਵਿਕਾਰਾਂ ਦੇ ਕਾਰਨ) ਜਨਮ ਮਰਨ ਦਾ ਗੇੜ ਵਿਆਪੇਗਾ। (ਪਰ ਉਸ ਦੇ ਭੀ ਕੀਹ ਵੱਸ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਜੋ ਜੀਵ ਦੇ ਮਨ ਵਿਚ ਮੌਜੂਦ ਰਹਿੰਦਾ ਹੈ) ਮਿਟਾਇਆ ਨਹੀਂ ਜਾ ਸਕਦਾ ॥੫॥ ਕਿਰਤੁ = ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ॥੫॥

ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ

Injecting the poison of egotism, the world was created; with the Shabad enshrined within, the poison is eliminated.

ਕਰਤਾਰ ਨੇ ਜੀਵਾਂ ਦੇ ਅੰਦਰ ਹਉਮੈ ਦਾ ਜ਼ਹਿਰ ਪਾ ਕੇ ਜਗਤ ਪੈਦਾ ਕਰ ਦਿੱਤਾ ਹੈ। ਜਿਸ ਜੀਵ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਇਹ ਜ਼ਹਿਰ ਦੂਰ ਹੋ ਜਾਂਦਾ ਹੈ। ਬਿਖੁ = ਜ਼ਹਿਰ। ਜਾਇ = ਦੂਰ ਹੋ ਜਾਂਦਾ ਹੈ।

ਜਰਾ ਜੋਹਿ ਸਕਈ ਸਚਿ ਰਹੈ ਲਿਵ ਲਾਇ

Old age cannot torment one who remains lovingly absorbed in the True Lord.

(ਉਹ ਇਕ ਐਸੀ ਆਤਮਕ ਅਵਸਥਾ ਤੇ ਪਹੁੰਚਦਾ ਹੈ ਜਿਸ ਨੂੰ) ਬੁਢੇਪਾ ਪੋਹ ਨਹੀਂ ਸਕਦਾ, ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ। ਜਰਾ = ਬੁਢੇਪਾ। ਸਚਿ = ਸਦਾ-ਥਿਰ ਪ੍ਰਭੂ ਵਿਚ।

ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥

He alone is called Jivan-Mikta, liberated while yet alive, from within whom egotism is eradicated. ||6||

ਜਿਸ ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ ਉਸ ਦੀ ਬਾਬਤ ਕਹਿ ਸਕੀਦਾ ਹੈ ਕਿ ਉਹ ਸੰਸਾਰਕ ਜੀਵਨ ਜੀਊਂਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੈ ॥੬॥ ਮੁਕਤੁ = ਵਿਕਾਰਾਂ ਤੋਂ ਆਜ਼ਾਦ ॥੬॥

ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ

The world is chasing after worldly affairs; caught and bound, it does not understand contemplative meditation.

ਦੁਨੀਆ ਦੇ ਕਾਰ-ਵਿਹਾਰ ਵਿਚ ਦੌੜ-ਭੱਜ ਕਰਦਾ ਕਰਦਾ ਮਨੁੱਖ ਮਾਇਆ ਦੇ ਮੋਹ ਵਿਚ ਬੱਝ ਜਾਂਦਾ ਹੈ, ਉਹ (ਇਸ ਵਿਚੋਂ ਨਿਕਲਣ ਦੀ ਕੋਈ) ਸੋਚ ਸੋਚ ਹੀ ਨਹੀਂ ਸਕਦਾ। ਧੰਧੈ = ਧੰਧੇ ਵਿਚ।

ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ

The foolish, ignorant, self-willed manmukh has forgotten birth and death.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਜੇਹਾ ਮੂਰਖ ਤੇ ਬੁੱਧੂ ਬਣ ਜਾਂਦਾ ਹੈ ਕਿ ਉਹ ਜਨਮ ਮਰਨ ਦਾ ਗੇੜ ਭੁਲਾ ਹੀ ਬੈਠਦਾ ਹੈ। ਮੁਗਧੁ = ਮੂਰਖ।

ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥

Those whom the Guru has protected are saved, contemplating the True Word of the Shabad. ||7||

ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕੀਤੀ, ਉਹ ਸੱਚੇ ਸ਼ਬਦ ਨੂੰ ਸੋਚ-ਮੰਡਲ ਵਿਚ ਵਸਾ ਕੇ (ਮੋਹ ਦੀ ਜੇਵੜੀ ਵਿਚੋਂ) ਬਚ ਨਿਕਲੇ ॥੭॥ ਗੁਰਿ = ਗੁਰੂ ਨੇ। ਵੀਚਾਰਿ = ਵਿਚਾਰ ਕੇ। {ਨੋਟ: ਲਫ਼ਜ਼ 'ਵੀਚਾਰੁ' ਅਤੇ 'ਵੀਚਾਰਿ' ਦਾ ਫ਼ਰਕ ਚੇਤੇ ਰਖਣ-ਯੋਗ ਹੈ} ॥੭॥

ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ

In the cage of divine love, the parrot, speaks.

(ਤੋਤਾ ਆਪਣੇ ਮਾਲਕ ਦੇ ਪਿੰਜਰੇ ਵਿਚ ਪੈ ਕੇ ਉਹੀ ਬੋਲੀ ਬੋਲਦਾ ਹੈ ਜੋ ਮਾਲਕ ਸਿਖਾਂਦਾ ਹੈ, ਮਾਲਕ ਉਹ ਬੋਲੀ ਸੁਣ ਕੇ ਤੋਤੇ ਉਤੇ ਖ਼ੁਸ਼ ਹੁੰਦਾ ਹੈ) ਜੇਹੜਾ ਜੀਵ-ਤੋਤਾ ਪ੍ਰਭੂ ਦੇ ਪ੍ਰੇਮ ਦੇ ਪਿੰਜਰੇ ਵਿਚ ਪੈ ਕੇ ਉਹ ਬੋਲ ਬੋਲਦਾ ਹੈ ਜੋ ਇਸ ਦੇ ਅੰਦਰ ਬੋਲਣਹਾਰ ਪ੍ਰਭੂ ਨੂੰ ਪਸੰਦ ਹੈ, ਸੂਹਟੁ = ਤੋਤਾ। ਪਿੰਜਰਿ = ਪਿੰਜਰੇ ਵਿਚ।

ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਏਕਾ ਵਾਰ

It pecks at the Truth, and drinks in the Ambrosial Nectar; it flies away, only once.

ਤਾਂ ਉਹ ਜੀਵ-ਤੋਤਾ ਸਦਾ-ਥਿਰ ਨਾਮ ਦੀ ਚੋਗ ਚੁਗਦਾ ਹੈ ਨਾਮ-ਅੰਮ੍ਰਿਤ ਪੀਂਦਾ ਹੈ। (ਸਰੀਰ-ਪਿੰਜਰੇ ਨੂੰ ਸਦਾ ਲਈ) ਇਕੋ ਵਾਰੀ ਹੀ ਤਿਆਗ ਜਾਂਦਾ ਹੈ (ਮੁੜ ਮੁੜ ਜਨਮ ਮਰਨ ਵਿਚ ਨਹੀਂ ਪੈਦਾ)। ਪੀਐ = ਪੀਂਦਾ ਹੈ।

ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥

Meeting with the Guru, one recognizes his Lord and Master; says Nanak, he finds the gate of liberation. ||8||2||

ਨਾਨਕ ਆਖਦਾ ਹੈ- ਜੇ ਗੁਰੂ ਮਿਲ ਪਏ ਤਾਂ ਖਸਮ-ਪਰਮਾਤਮਾ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ, ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ ॥੮॥੨॥ ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਮੋਖ = ਵਿਕਾਰਾਂ ਤੋਂ ਖ਼ਲਾਸੀ। ਦੁਆਰੁ = ਦਰਵਾਜ਼ਾ ॥੮॥੨॥