ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਸਚ ਕੀ ਕਾਤੀ ਸਚੁ ਸਭੁ ਸਾਰੁ ॥
The knife is Truth, and its steel is totally True.
ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਕਾਤੀ = (ਸੰ: कर्तरी) ਕੈਂਚੀ, ਚਾਕੂ, ਛੁਰੀ। ਸਾਰੁ = ਲੋਹਾ।
ਘਾੜਤ ਤਿਸ ਕੀ ਅਪਰ ਅਪਾਰ ॥
Its workmanship is incomparably beautiful.
ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ;
ਸਬਦੇ ਸਾਣ ਰਖਾਈ ਲਾਇ ॥
It is sharpened on the grindstone of the Shabad.
ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ,
ਗੁਣ ਕੀ ਥੇਕੈ ਵਿਚਿ ਸਮਾਇ ॥
It is placed in the scabbard of virtue.
ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ। ਥੇਕ = ਮਿਆਨ।
ਤਿਸ ਦਾ ਕੁਠਾ ਹੋਵੈ ਸੇਖੁ ॥
If the Shaykh is killed with that,
ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ 'ਸ਼ੇਖ਼' ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਕੁਠਾ = ਕੋਹਿਆ ਹੋਇਆ।
ਲੋਹੂ ਲਬੁ ਨਿਕਥਾ ਵੇਖੁ ॥
then the blood of greed will spill out.
ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ। ਨਿਕਥਾ = ਨਿਕਲਿਆ।
ਹੋਇ ਹਲਾਲੁ ਲਗੈ ਹਕਿ ਜਾਇ ॥
One who is slaughtered in this ritualistic way, will be attached to the Lord.
ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਹਕਿ = ਹੱਕ ਵਿਚ, ਸਦਾ ਕਾਇਮ ਰਹਿਣ ਵਾਲੇ ਰੱਬ ਵਿਚ।
ਨਾਨਕ ਦਰਿ ਦੀਦਾਰਿ ਸਮਾਇ ॥੨॥
O Nanak, at the Lord's door, he is absorbed into His Blessed Vision. ||2||
ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ ॥੨॥ ਦਰਿ = ਪ੍ਰਭੂ ਦੇ ਦਰ ਉਤੇ। ਦੀਦਾਰਿ = ਦੀਦਾਰ ਵਿਚ ॥੨॥