ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ

Kabeer, nothing is mine within myself. Whatever there is, is Yours, O Lord.

ਹੇ ਕਬੀਰ! (ਇਸ 'ਦੁਇ' ਨੂੰ ਮਿਟਾਣ ਲਈ ਨਾਹ ਹੱਜ, ਕੁਰਬਾਨੀਆਂ, ਨਾਹ ਠਾਕੁਰ-ਪੂਜਾ ਨਾਹ ਬ੍ਰਾਹਮਣ ਦੀ ਸੇਵਾ, ਨਾਹ ਤਿਆਗ ਤੇ ਨਾਹ ਜੋਗ-ਸਾਧਨ-ਇਹ ਕੋਈ ਭੀ ਸਹਾਇਤਾ ਨਹੀਂ ਕਰਦੇ। ਸਿਰਫ਼ ਇੱਕੋ ਹੀ ਤਰੀਕਾ ਹੈ ਉਹ ਇਹ ਕਿ ਆਪਣਾ ਆਪ ਪ੍ਰਭੂ ਦੇ ਹਵਾਲੇ ਕੀਤਾ ਜਾਏ, ਇਸੇ ਦਾ ਨਾਮ 'ਦਿਲ-ਸਾਬਤਿ' ਹੈ। ਸੋ, ਪ੍ਰਭੂ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਜੋ ਕੁਝ ਮੇਰੇ ਪਾਸ ਹੈ (ਇਹ ਤਨ ਮਨ ਧਨ), ਇਸ ਵਿਚ ਕੋਈ ਚੀਜ਼ ਐਸੀ ਨਹੀਂ ਜਿਸ ਨੂੰ ਮੈਂ ਆਪਣੀ ਆਖ ਸਕਾਂ; ਜੋ ਕੁਝ ਮੇਰੇ ਕੋਲ ਹੈ ਸਭ ਤੇਰਾ ਹੀ ਦਿੱਤਾ ਹੋਇਆ ਹੈ।

ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥

If I surrender to You what is already Yours, what does it cost me? ||203||

(ਜੇ ਤੇਰੀ ਮੇਹਰ ਹੋਵੇ ਤਾਂ) ਤੇਰਾ ਬਖ਼ਸ਼ਿਆ ਹੋਇਆ (ਇਹ ਤਨ ਮਨ ਧਨ) ਮੈਂ ਤੇਰੀ ਭੇਟ ਕਰਦਾ ਹਾਂ, ਇਸ ਵਿਚ ਮੇਰੇ ਪੱਲਿਓਂ ਕੁਝ ਖ਼ਰਚ ਨਹੀਂ ਹੁੰਦਾ ॥੨੦੩॥ ਕਿਆ ਲਾਗੈ ਮੇਰਾ = ਮੇਰਾ ਕੁਝ ਭੀ ਖ਼ਰਚ ਨਹੀਂ ਹੁੰਦਾ ॥੨੦੩॥