ਮਃ ੪ ॥
Fourth Mehl:
ਚੋਥੀ ਪਾਤਸ਼ਾਹੀ।
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
The Lord Himself bestows glorious greatness; He Himself causes the world to come and fall at their feet.
ਜਿਨ੍ਹਾਂ ਨੂੰ ਪ੍ਰਭੂ ਆਪ ਵਡਿਆਈ ਬਖ਼ਸ਼ਦਾ ਹੈ, ਉਹਨਾਂ ਦੀ ਚਰਨੀਂ ਸਾਰੇ ਸੰਸਾਰ ਨੂੰ ਭੀ ਲਿਆ ਕੇ ਪਾਂਦਾ ਹੈ।
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥
We should only be afraid, if we try to do things by ourselves; the Creator is increasing His Power in every way.
(ਇਸ ਵਡਿਆਈ ਨੂੰ ਆਉਂਦਾ ਵੇਖ ਕੇ) ਤਦ ਡਰੀਏ, ਜੇ ਅਸੀਂ ਕੁਝ ਆਪਣੇ ਵਲੋਂ ਕਰਦੇ ਹੋਵੀਏ, ਇਹ ਤਾਂ ਕਰਤਾਰ ਆਪਣੀ ਕਲਾ ਆਪ ਵਧਾ ਰਿਹਾ ਹੈ।
ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥
Behold, O Siblings of Destiny: this is the Arena of the Beloved True Lord; His power brings everyone to bow in humility.
ਹੇ ਭਾਈ! ਚੇਤਾ ਰੱਖੋ, ਜਿਸ ਪ੍ਰਭੂ ਨੇ ਆਪਣੇ ਬਲ ਨਾਲ ਸਭ ਜੀਵਾਂ ਨੂੰ ਲਿਆ ਕੇ (ਸਤਿਗੁਰੂ ਦੇ ਅੱਗੇ) ਨਿਵਾਇਆ ਹੈ, ਉਸ ਸੱਚੇ ਪ੍ਰੀਤਮ ਦਾ ਇਹ ਸੰਸਾਰ (ਇਕ) ਅਖਾੜਾ ਹੈ, ਆਪਣੈ ਜੋਰਿ = ਆਪਣੇ ਬਲ ਨਾਲ।
ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥
The Lord, our Lord and Master, preserves and protects His devotees; He blackens the faces of the slanderers and evil-doers.
(ਜਿਸ ਵਿਚ) ਉਹ ਸੁਆਮੀ ਪ੍ਰਭੂ ਆਪਣੇ ਭਗਤਾਂ ਦੀ ਰੱਖਿਆ ਕਰਦਾ ਹੈ ਤੇ ਨਿੰਦਕਾਂ ਦੁਸ਼ਟਾਂ ਦੇ ਮੂੰਹ ਕਾਲੇ ਕਰਾਉਂਦਾ ਹੈ। ਮੁਹ ਕਾਲੇ ਕਰਾਏ = ਸ਼ਰਮਿੰਦਗੀ ਦੇਂਦਾ ਹੈ।
ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥
The glorious greatness of the True Guru increases day by day; the Lord inspires His devotees to continually sing the Kirtan of His Praises.
ਸਤਿਗੁਰੂ ਦੀ ਮਹਿਮਾ ਸਦਾ ਵਧਦੀ ਹੈ ਕਿਉਂਕਿ ਹਰੀ ਆਪਣੀ ਕੀਰਤੀ ਤੇ ਭਗਤੀ ਸਦਾ ਆਪ ਸਤਿਗੁਰੂ ਪਾਸੋਂ ਕਰਾਉਂਦਾ ਹੈ। ਚੜੈ ਸਵਾਈ = ਵਧਦੀ ਹੈ। ਕੀਰਤਿ = ਸੋਭਾ, ਵਡਿਆਈ। ਭਗਤਿ = ਬੰਦਗੀ।
ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥
O GurSikhs, chant the Naam, the Name of the Lord, night and day; through the True Guru, the Creator Lord will come to dwell within the home of your inner being.
ਹੇ ਗੁਰ-ਸਿਖੋ! ਹਰ ਰੋਜ਼ (ਭਾਵ, ਹਰ ਵੇਲੇ) ਨਾਮ ਜਪੋ (ਤਾ ਕਿ) ਸਿਰਜਨਹਾਰ ਹਰੀ (ਇਹੋ ਜਿਹਾ) ਸਤਿਗੁਰੂ (ਤੁਹਾਡੇ) ਹਿਰਦੇ ਵਿਚ ਵਸਾ ਦੇਵੇ।
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥
O GurSikhs, know that the Bani, the Word of the True Guru, is true, absolutely true. The Creator Lord Himself causes the Guru to chant it.
ਹੇ ਗੁਰ-ਸਿਖੋ! ਸਤਿਗੁਰੂ ਦੀ ਬਾਣੀ ਨਿਰੋਲ ਸੱਚ ਸਮਝੋ (ਕਿਉਂਕਿ) ਸਿਰਜਨਹਾਰ ਪ੍ਰਭੂ ਆਪ ਇਹ ਬਾਣੀ ਸਤਿਗੁਰੂ ਦੇ ਮੂੰਹ ਤੋਂ ਅਖਵਾਂਦਾ ਹੈ।
ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥
The Beloved Lord makes the faces of His GurSikhs radiant; He makes the whole world applaud and acclaim the Guru.
ਪਿਆਰਾ ਹਰੀ ਗੁਰ-ਸਿੱਖਾਂ ਦੇ ਮੂੰਹ ਉਜਲੇ ਕਰਦਾ ਹੈ ਤੇ ਸੰਸਾਰ ਵਿਚ ਸਭਨੀਂ ਪਾਸੀਂ ਸਤਿਗੁਰੂ ਦੀ ਜਿੱਤ ਕਰਾਉਂਦਾ ਹੈ। ਸੰਸਾਰਿ = ਸੰਸਾਰ ਵਿਚ। ਸਭਤੁ = ਹਰ ਥਾਂ।
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
Servant Nanak is the slave of the Lord; the Lord Himself preserves the honor of His slave. ||2||
ਦਾਸ ਨਾਨਕ ਭੀ ਪ੍ਰਭੂ ਦਾ ਸੇਵਕ ਹੈ; ਪ੍ਰਭੂ ਆਪਣੇ ਦਾਸਾਂ ਦੀ ਲਾਜ ਆਪ ਰੱਖਦਾ ਹੈ ॥੨॥ ਪੈਜ = ਲਾਜ ॥੨॥