ਮਃ

First Mehl:

ਪਹਿਲੀ ਪਾਤਿਸ਼ਾਹੀ।

ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ

Even when the night is dark, whatever is white retains its white color.

ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ)। ਸੇ ਵੰਨ = ਉਹੀ ਰੰਗ। ਸੁਪੇਦਾ = ਸਫ਼ੈਦ ਚੀਜ਼ਾਂ ਦਾ।

ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ

And even when the light of day is dazzlingly bright, whatever is black retains its black color.

ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ)। ਦਿਹੁ = ਦਿਨ। ਬਗਾ = ਚਿੱਟਾ। ਘਣਾ = ਬਹੁਤ। ਵੰਨ = ਰੰਗ।

ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ

The blind fools have no wisdom at all; their understanding is blind.

(ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ; ਅੰਧ ਗਿਆਨੁ = ਅੰਨ੍ਹੀ ਮਤਿ।

ਨਾਨਕ ਨਦਰੀ ਬਾਹਰੇ ਕਬਹਿ ਪਾਵਹਿ ਮਾਨੁ ॥੨॥

O Nanak, without the Lord's Grace, they will never receive honor. ||2||

ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮ' ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ ॥੨॥