ਪਉੜੀ ॥
Pauree:
ਪਉੜੀ।
ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
The self-willed manmukh is trapped in the darkness of emotional attachment; in the love of duality he speaks.
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੇ ਅੰਦਰ ਮੋਹ-ਰੂਪ ਘੁੱਪ ਹਨੇਰਾ ਹੈ, (ਉਹ ਜੋ ਬਚਨ ਬੋਲਦਾ ਹੈ) ਮਾਇਆ ਦੇ ਮੋਹ ਵਿਚ ਹੀ ਬੋਲਦਾ ਹੈ। ਗੁਬਾਰੁ = ਡੂੰਘਾ ਹਨੇਰਾ। ਭਾਇ = ਭਾਉ ਵਿਚ, ਪਿਆਰ ਵਿਚ।
ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
The love of duality brings pain forever; he churns the water endlessly.
ਉਹ (ਮਾਨੋ) ਸਦਾ ਪਾਣੀ ਰਿੜਕਦਾ ਹੈ ਤੇ ਮਾਇਆ ਦੇ ਮੋਹ ਦੇ ਕਾਰਣ ਉਸ ਨੂੰ ਸਦਾ ਦੁੱਖ (ਹੁੰਦਾ) ਹੈ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਮੋਹ ਵਿਚ। ਨੀਰੁ = ਪਾਣੀ। ਵਿਰੋਲੈ = ਰਿੜਕਦਾ ਹੈ।
ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
The Gurmukh meditates on the Naam, the Name of the Lord; he churns, and obtains the essence of reality.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ ਉਹ (ਮਾਨੋ, ਦੁੱਧ) ਰਿੜਕ ਕੇ ਪ੍ਰਭੂ ਦਾ ਨਾਮ-ਰੂਪ ਮੱਖਣ ਕੱਢਦਾ ਹੈ। ਮਥਿ = ਰਿੜਕ ਕੇ। ਤਤੁ = ਅਸਲੀਅਤ।
ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
The Divine Light illuminates his heart deep within; he seeks the Lord, and obtains Him.
ਉਸ ਦੇ ਹਿਰਦੇ ਵਿਚ (ਪ੍ਰਭੂ ਦਾ) ਪ੍ਰਕਾਸ਼ ਹੋ ਜਾਂਦਾ ਹੈ ਦਿਲ ਵਿਚ (ਗਿਆਨ ਦਾ) ਚਾਨਣ ਹੋ ਜਾਂਦਾ ਹੈ, ਉਸ ਨੇ (ਗੁਰੂ ਦੀ ਰਾਹੀਂ) ਭਾਲ ਕਰ ਕੇ ਪ੍ਰਭੂ ਨੂੰ ਲੱਭ ਲਿਆ ਹੈ। ਟੋਲੈ = ਟੋਲਿ, ਟੋਲ ਕੇ।
ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
He Himself deludes in doubt; no one can comment on this. ||17||
(ਜਿਸ ਕਿਸੇ ਨੂੰ ਭੁਲਾਂਦਾ ਹੈ) ਪ੍ਰਭੂ ਆਪ ਹੀ ਭਰਮ ਭੁਲਾਂਦਾ ਹੈ (ਕਿਸੇ ਦੇ ਸਿਰ ਕੀਹ ਦੋਸ਼?) ਕੋਈ ਗੱਲ ਕਹੀ ਨਹੀਂ ਜਾ ਸਕਦੀ ॥੧੭॥