ਮਲਾਰ ਮਹਲਾ ੫ ॥
Malaar, Fifth Mehl:
ਮਲਾਰ ਪੰਜਵੀਂ ਪਾਤਿਸ਼ਾਹੀ।
ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥
Now, I have become just like my Beloved.
ਹੇ ਨਾਮ-ਜਲ ਨਾਲ ਭਰਪੂਰ ਗੁਰੂ! ਹੇ ਸੁਖ ਦੇਣ ਵਾਲੇ ਗੁਰੂ! (ਨਾਮ ਦੀ) ਵਰਖਾ ਕਰਦਾ ਰਹੁ। ਅਬ = ਹੁਣ (ਗੁਰੂ ਦੀ ਕਿਰਪਾ ਨਾਲ)। ਸਿਉ = ਨਾਲ। ਬਨਿ ਆਈ = ਪਿਆਰ ਬਣ ਗਿਆ ਹੈ।
ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥
Dwelling on my Sovereign Lord King, I have found peace. Rain down, O peace-giving cloud. ||1||Pause||
(ਤੇਰੀ ਮਿਹਰ ਨਾਲ) ਪ੍ਰਭੂ-ਪਾਤਿਸ਼ਾਹ ਦਾ ਨਾਮ ਸਿਮਰਦਿਆਂ ਮੈਂ ਆਤਮਕ ਆਨੰਦ ਹਾਸਲ ਕਰ ਲਿਆ ਹੈ, ਹੁਣ ਪ੍ਰੀਤਮ-ਪ੍ਰਭੂ ਨਾਲ ਮੇਰਾ ਪਿਆਰ ਬਣ ਗਿਆ ਹੈ ॥੧॥ ਰਹਾਉ ॥ ਰਮਤ = ਸਿਮਰਦਿਆਂ। ਬਰਸੁ = (ਨਾਮ ਦੀ) ਵਰਖਾ ਕਰਦਾ ਰਹੁ। ਮੇਘ = ਹੇ ਬੱਦਲ! ਹੇ ਨਾਮ-ਜਲ ਨਾਲ ਭਰਪੂਰ ਸਤਿਗੁਰੂ! ॥੧॥ ਰਹਾਉ ॥
ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥
I cannot forget Him, even for an instant; He is the Ocean of peace. Through the Naam, the Name of the Lord, I have obtained the nine treasures.
ਮੈਂ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ (ਜੋ ਮੇਰੇ ਵਾਸਤੇ ਦੁਨੀਆ ਦੇ) ਨੌ ਹੀ ਖ਼ਜ਼ਾਨੇ ਹੈ। ਹੁਣ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਇਕ ਪਲ ਵਾਸਤੇ ਭੀ ਨਹੀਂ ਭੁੱਲਦਾ। ਬਿਸਰਤ ਨਹੀ = ਨਹੀਂ ਭੁੱਲਦਾ। ਸੁਖ ਸਾਗਰੁ = ਸੁਖਾਂ ਦਾ ਸਮੁੰਦਰ ਪ੍ਰਭੂ। ਨਵੈ ਨਿਧਿ = (ਜਗਤ ਦੇ ਸਾਰੇ) ਨੌ ਹੀ ਖ਼ਜ਼ਾਨੇ।
ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥
My perfect destiny has been activated, meeting with the Saints, my help and support. ||1||
ਜਦੋਂ ਤੋਂ ਸਹਾਇਤਾ ਕਰਨ ਵਾਲਾ ਗੁਰੂ-ਸੰਤ (ਮੈਨੂੰ) ਮਿਲਿਆ ਹੈ, (ਮੇਰੇ ਅੰਦਰ ਪ੍ਰਭੂ ਦੀ) ਰਜ਼ਾ ਦਾ ਪੂਰਨ ਪਰਕਾਸ਼ ਹੋ ਗਿਆ ਹੈ ॥੧॥ ਉਦੌਤੁ = ਪ੍ਰਕਾਸ਼। ਭਾਵੀ = ਜਿਹੜੀ ਗੱਲ ਜ਼ਰੂਰ ਵਾਪਰਨੀ ਹੈ, ਰਜ਼ਾ। ਕੋ = ਦਾ। ਭੇਟੇ = ਮਿਲ ਪਏ। ਸਹਾਈ = ਸਹਾਇਤਾ ਕਰਨ ਵਾਲੇ ॥੧॥
ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥
Peace has welled up, and all pain has been dispelled, lovingly attuned to the Supreme Lord God.
(ਗੁਰੂ ਦੇ ਉਪਦੇਸ਼-ਮੀਂਹ ਦੀ ਬਰਕਤਿ ਨਾਲ) ਮੈਂ ਪਰਮਾਤਮਾ ਵਿਚ ਸੁਰਤ ਜੋੜ ਲਈ ਹੈ, ਮੇਰੇ ਅੰਦਰ ਸੁਖ ਪੈਦਾ ਹੋ ਗਏ ਹਨ, ਤੇ, ਸਾਰੇ ਦੁੱਖ ਨਾਸ ਹੋ ਗਏ ਹਨ। ਸਗਲ = ਸਾਰੇ। ਲਿਵ ਲਾਈ = ਲਿਵ ਲਾਇ, ਲਿਵ ਲਾ ਕੇ।
ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥
The arduous and terrifying world-ocean is crossed over, O Nanak, by meditating on the Feet of the Lord. ||2||6||10||
ਹੇ ਨਾਨਕ! ਹਰੀ ਦੇ ਚਰਨਾਂ ਦਾ ਧਿਆਨ ਧਰ ਕੇ ਮੈਂ ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹਾਂ ਜਿਸ ਨੂੰ ਤਰਨਾ ਔਖਾ ਹੈ, ਤੇ, ਜੋ ਅਨੇਕਾਂ ਡਰਾਂ ਨਾਲ ਭਰਿਆ ਹੋਇਆ ਹੈ ॥੨॥੬॥੧੦॥ ਭੈ = (ਲਫ਼ਜ਼ 'ਭਉ' ਤੋਂ ਬਹੁ-ਵਚਨ)। ਭੈ ਸਾਗਰੁ = ਸਾਰੇ ਡਰਾਂ ਨਾਲ ਭਰਪੂਰ ਸਮੁੰਦਰ। ਧਿਆਈ = ਧਿਆਇ, ਧਿਆਨ ਧਰ ਕੇ ॥੨॥੬॥੧੦॥