ਅੜਿਲ ॥

ARIL

ਅੜਿਲ:

ਅਰੁਣ ਅੰਬੁਨਿਨਿ ਆਦਿ ਉਚਾਰਨ ਕੀਜੀਐ ॥

ਪਹਿਲਾਂ 'ਅਰੁਣ ਅੰਬੁਨਿਨਿ' (ਸ਼ਬਦ) ਨੂੰ ਉਚਾਰਨ ਕਰੋ।

ਜਾ ਚਰ ਕਹਿ ਕੈ ਨਾਥ ਸਬਦ ਕੋ ਦੀਜੀਐ ॥

(ਫਿਰ) 'ਜਾ ਚਰ ਨਾਥ' ਸ਼ਬਦ ਜੋੜੋ।

ਸਤ੍ਰੁ ਸਬਦ ਕਹੁ ਤਾ ਕੇ ਅੰਤਿ ਬਖਾਨੀਐ ॥

ਉਸ ਦੇ ਅੰਤ ਉਤੇ 'ਸਤ੍ਰੁ' ਸ਼ਬਦ ਨੂੰ ਕਥਨ ਕਰੋ।

ਹੋ ਸਕਲ ਤੁਪਕ ਕੇ ਨਾਮ ਸੁਬੁਧਿ ਪ੍ਰਮਾਨੀਐ ॥੯੧੧॥

Saying firstly the word “Arun-ambneen”, add the words “Jaachar-naath-shatru” and know all the names of Tupak.911.

(ਇਸ ਨੂੰ) ਸਭ ਬੁੱਧੀਮਾਨ ਤੁਪਕ ਦਾ ਨਾਮ ਸਮਝਣ ॥੯੧੧॥