ਗਉੜੀ ਕਬੀਰ ਜੀ

Gauree, Kabeer Jee:

ਗਉੜੀ ਕਬੀਰ ਜੀ।

ਨਗਨ ਫਿਰਤ ਜੌ ਪਾਈਐ ਜੋਗੁ

If Yoga could be obtained by wandering around naked,

ਜੇ ਨੰਗੇ ਫਿਰਦਿਆਂ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ, ਨਗਨ ਫਿਰਤ = ਨੰਗੇ ਫਿਰਦਿਆਂ। ਜੌ = ਜੇ ਕਰ। ਜੋਗੁ = (ਪਰਮਾਤਮਾ ਨਾਲ) ਮਿਲਾਪ।

ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥

then all the deer of the forest would be liberated. ||1||

ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ ॥੧॥ ਸਭੁ ਮਿਰਗੁ = ਹਰੇਕ ਪਸ਼ੂ (ਹਰਨ ਆਦਿਕ)। ਬਨ = ਜੰਗਲ। ਹੋਗੁ = ਹੋ ਜਾਇਗਾ ॥੧॥

ਕਿਆ ਨਾਗੇ ਕਿਆ ਬਾਧੇ ਚਾਮ

What does it matter whether someone goes naked, or wears a deer skin,

(ਹੇ ਭਾਈ!) ਤਦ ਤਕ ਨੰਗੇ ਰਿਹਾਂ ਕੀਹ ਸੌਰ ਜਾਣਾ ਹੈ ਤੇ ਪਿੰਡੇ ਤੇ ਚੰਮ ਲਪੇਟਿਆਂ ਕੀਹ ਮਿਲ ਜਾਣਾ ਹੈ? ਬਾਧੇ ਚਾਮ = (ਮ੍ਰਿਗ ਸ਼ਾਲਾ ਆਦਿਕ) ਚੰਮ (ਸਰੀਰ ਤੇ) ਪਹਿਨਿਆਂ। ਕਿਆ = ਕੀਹ ਲਾਭ ਹੋ ਸਕਦਾ ਹੈ?

ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ

if he does not remember the Lord within his soul? ||1||Pause||

ਜਦ ਤਕ ਤੂੰ ਪਰਮਾਤਮਾ ਨੂੰ ਨਹੀਂ ਪਛਾਣਦਾ ॥੧॥ ਰਹਾਉ ॥ ਨਹੀ ਚੀਨਸਿ = ਤੂੰ ਨਹੀਂ ਪਛਾਣ ਕਰਦਾ। ਆਤਮ ਰਾਮ = ਪਰਮਾਤਮਾ ॥੧॥ ਰਹਾਉ ॥

ਮੂਡ ਮੁੰਡਾਏ ਜੌ ਸਿਧਿ ਪਾਈ

If the spiritual perfection of the Siddhas could be obtained by shaving the head,

ਜੇ ਸਿਰ ਮੁਨਾਇਆਂ ਸਿੱਧੀ ਮਿਲ ਸਕਦੀ ਹੈ, ਮੂੰਡ = ਸਿਰ। ਜੌ = ਜੇਕਰ।

ਮੁਕਤੀ ਭੇਡ ਗਈਆ ਕਾਈ ॥੨॥

then why haven't sheep found liberation? ||2||

(ਤਾਂ ਇਹ ਕੀਹ ਕਾਰਨ ਹੈ ਕਿ) ਕੋਈ ਭੀ ਭੇਡ (ਹੁਣ ਤਕ ਮੁਕਤ ਨਹੀਂ ਹੋਈ?) ॥੨॥ ਕਾਈ = ਕੋਈ। ਸਿਧਿ = ਸਫਲਤਾ ॥੨॥

ਬਿੰਦੁ ਰਾਖਿ ਜੌ ਤਰੀਐ ਭਾਈ

If someone could save himself by celibacy, O Siblings of Destiny,

ਹੇ ਭਾਈ! ਜੇ ਬਾਲ-ਜਤੀ ਰਿਹਾਂ (ਸੰਸਾਰ-ਸਮੁੰਦਰ ਤੋਂ) ਤਰ ਸਕੀਦਾ ਹੈ, ਬਿੰਦੁ = ਵੀਰਜ। ਰਾਖਿ = ਰੱਖ ਕੇ, ਸਾਂਭ ਕੇ। ਬਿੰਦੁ ਰਾਖਿ = ਵੀਰਜ ਸਾਂਭਿਆਂ, ਬਾਲ-ਜਤੀ ਰਿਹਾਂ {ਨੋਟ: ਲਫ਼ਜ਼ 'ਬਿੰਦੁ' ਸਦਾ (ੁ) ਅੰਤ ਹੈ, ਉਂਞ ਇਹ ਇਸਤ੍ਰੀ-ਲਿੰਗ ਹੈ}। ਭਾਈ = ਹੇ ਭਾਈ! ਹੇ ਸੱਜਣ!

ਖੁਸਰੈ ਕਿਉ ਪਰਮ ਗਤਿ ਪਾਈ ॥੩॥

why then haven't eunuchs obtained the state of supreme dignity? ||3||

ਤਾਂ ਖੁਸਰੇ ਨੂੰ ਕਿਉਂ ਮੁਕਤੀ ਨਹੀਂ ਮਿਲ ਜਾਂਦੀ? ॥੩॥ ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ, ਮੁਕਤੀ ॥੩॥

ਕਹੁ ਕਬੀਰ ਸੁਨਹੁ ਨਰ ਭਾਈ

Says Kabeer, listen, O men, O Siblings of Destiny:

ਕਬੀਰ ਆਖਦਾ ਹੈ- ਹੇ ਭਰਾਵੋ! ਸੁਣੋ! ਨਰ ਭਾਈ = ਹੇ ਭਰਾਵੋ!

ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥

without the Lord's Name, who has ever found salvation? ||4||4||

ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੂੰ ਮੁਕਤੀ ਨਹੀਂ ਮਿਲੀ ॥੪॥੪॥ ਕਿਨਿ = ਕਿਸ ਨੇ? (ਭਾਵ, ਕਿਸੇ ਨੇ ਨਹੀਂ)।੪ ॥੪॥੪॥