ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਕੋਟਿ ਮਜਨ ਕੀਨੋ ਇਸਨਾਨ ॥
The merits of taking millions of ceremonial cleansing baths,
(ਹੇ ਭਾਈ!) ਉਸ ਨੇ (ਮਾਨੋ) ਕ੍ਰੋੜਾਂ ਤੀਰਥਾਂ ਵਿਚ ਚੁੱਭੀਆਂ ਲਾ ਲਈਆਂ, ਕ੍ਰੋੜਾਂ ਤੀਰਥਾਂ ਦੇ ਇਸ਼ਨਾਨ ਕਰ ਲਏ, ਮਜਨ = ਚੁੱਭੀਆਂ {ਮੱਜਨੁ = ਚੁੱਭੀ}।
ਲਾਖ ਅਰਬ ਖਰਬ ਦੀਨੋ ਦਾਨੁ ॥
the giving of hundreds of thousands, billions and trillions in charity
ਉਸ ਨੇ (ਮਾਨੋ) ਲੱਖਾਂ ਰੁਪਏ ਅਰਬਾਂ ਰੁਪਏ ਖਰਬਾਂ ਰੁਪਏ ਦਾਨ ਕਰ ਲਏ, ਅਰਬ ਖਰਬ = ਸੌ ਲੱਖ ਦਾ ਇਕ ਕ੍ਰੋੜ, ਸੌ ਕ੍ਰੋੜ ਦਾ ਇਕ ਅਰਬ, ਸੌ ਅਰਬ ਦਾ ਇਕ ਖਰਬ।
ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
- these are obtained by those whose minds are filled with the Name of the Lord. ||1||
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੧॥ ਮਨਿ = ਮਨ ਵਿਚ। ਜਾ ਮਨਿ = ਜਿਸ (ਮਨੁੱਖ) ਦੇ ਮਨ ਵਿਚ ॥੧॥
ਸਗਲ ਪਵਿਤ ਗੁਨ ਗਾਇ ਗੁਪਾਲ ॥
Those who sing the Glories of the Lord of the World are totally pure.
(ਹੇ ਭਾਈ!) ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ ਸਾਰੇ ਮਨੁੱਖ ਪਵਿਤ੍ਰ ਹੋ ਸਕਦੇ ਹਨ। ਗਾਇ = ਗਾ ਕੇ। ਮਿਟਹਿ = ਮਿਟ ਜਾਂਦੇ ਹਨ। ਸਾਧੂ = ਗੁਰੂ ॥ਰਹਾਉ॥
ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
Their sins are erased, in the Sanctuary of the Kind and Holy Saints. ||Pause||
ਦਇਆ ਦੇ ਸੋਮੇ ਗੁਰੂ ਦੀ ਸਰਨ ਪਿਆਂ (ਸਾਰੇ) ਪਾਪ ਮਿਟ ਜਾਂਦੇ ਹਨ ॥ਰਹਾਉ॥ ਉਰਧ = {ऊध्र्व = ਉੱਚਾ} ਉੱਚਾ ਪੁੱਠਾ ਲਟਕ ਕੇ।
ਬਹੁਤੁ ਉਰਧ ਤਪ ਸਾਧਨ ਸਾਧੇ ॥
The merits of performing all sorts of austere acts of penance and self-discipline,
(ਹੇ ਭਾਈ!) ਉਸ ਨੇ (ਮਾਨੋ) ਪੁੱਠੇ ਲਟਕ ਕੇ ਅਨੇਕਾਂ ਤਪਾਂ ਦੇ ਸਾਧਨ ਸਾਧ ਲਏ,
ਅਨਿਕ ਲਾਭ ਮਨੋਰਥ ਲਾਧੇ ॥
earning huge profits and seeing one's desires fulfilled
ਉਸ ਨੇ (ਮਾਨੋ, ਰਿੱਧੀਆਂ ਸਿੱਧੀਆਂ ਦੇ) ਅਨੇਕਾਂ ਲਾਭ ਖੱਟ ਲਏ, ਅਨੇਕਾਂ ਮਨੋਰਥ ਹਾਸਲ ਕਰ ਲਏ,
ਹਰਿ ਹਰਿ ਨਾਮ ਰਸਨ ਆਰਾਧੇ ॥੨॥
- these are obtained by chanting the Name of the Lord, Har, Har, with the tongue. ||2||
ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ॥੨॥ ਰਸਨ = ਜੀਭ (ਨਾਲ) ॥੨॥
ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
The merits of reciting the Simritees, the Shaastras and the Vedas,
(ਹੇ ਭਾਈ!) ਉਸ ਨੇ (ਮਾਨੋ) ਸਿਮ੍ਰਿਤੀਆਂ ਸ਼ਾਸਤ੍ਰਾਂ ਵੇਦਾਂ ਦੇ ਉਚਾਰਨ ਕਰ ਲਏ, ਬਖਾਨੇ = ਉਚਾਰੇ, ਪੜ੍ਹ ਲਏ।
ਜੋਗ ਗਿਆਨ ਸਿਧ ਸੁਖ ਜਾਨੇ ॥
knowledge of the science of Yoga, spiritual wisdom and the pleasure of miraculous spiritual powers
ਉਸ ਨੇ (ਮਾਨੋ) ਜੋਗ (ਦੀਆਂ ਗੁੰਝਲਾਂ) ਦੀ ਸੂਝ ਪ੍ਰਾਪਤ ਕਰ ਲਈ, ਉਸ ਨੇ (ਮਾਨੋ) ਸਿੱਧਾਂ ਨੂੰ ਮਿਲੇ ਸੁਖਾਂ ਨਾਲ ਸਾਂਝ ਪਾ ਲਈ,
ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
- these come by surrendering the mind and meditating on the Name of God. ||3||
ਜਿਸ ਮਨੁੱਖ ਦਾ ਮਨ ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਪਰਮਾਤਮਾ ਨਾਲ ਗਿੱਝ ਜਾਂਦਾ ਹੈ ॥੩॥ ਮਾਨੇ = ਪਤੀਜ ਗਏ ॥੩॥
ਅਗਾਧਿ ਬੋਧਿ ਹਰਿ ਅਗਮ ਅਪਾਰੇ ॥
The wisdom of the Inaccessible and Infinite Lord is incomprehensible.
(ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹ ਮਨੁੱਖ) ਉਸ ਅਥਾਹ ਹਸਤੀ ਵਾਲੇ ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਨਾਮ ਜਪਦਾ ਹੈ, ਅਗਾਧਿ = ਅਥਾਹ। ਅਗਾਧਿ ਬੋਧਿ = ਅਥਾਹ ਬੋਧ ਵਾਲਾ, ਜਿਸ ਦੇ ਪੂਰਨ ਸਰੂਪ ਦਾ ਸਹੀ ਗਿਆਨ ਨਹੀਂ ਹੋ ਸਕਦਾ।
ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
Meditating on the Naam, the Name of the Lord, and contemplating the Naam within our hearts,
ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ।
ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
O Nanak, God has showered His Mercy upon us. ||4||111||
(ਹੇ ਨਾਨਕ! ਤੂੰ ਭੀ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੈਂ ਨਾਨਕ ਉਤੇ ਕਿਰਪਾ ਕਰ (ਤਾ ਕਿ ਮੈਂ ਤੇਰਾ ਨਾਮ ਜਪ ਸਕਾਂ) ॥੪॥੧੧੧॥