ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਸਾਚੈ ਮੇਲੇ ਸਬਦਿ ਮਿਲਾਏ

The True Lord unites with those who are united with the Word of the Shabad.

ਸਦਾ-ਥਿਰ ਪ੍ਰਭੂ ਨੇ ਜਿਨ੍ਹਾਂ ਬੰਦਿਆਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ ਜਿਨ੍ਹਾਂ ਨੂੰ ਗੁਰੂ ਦੇ ਸ਼ਬਦ ਵਿਚ ਜੋੜਿਆ, ਸਾਚੈ = ਸਦਾ-ਥਿਰ ਰਹਿਣ ਵਾਲੇ (ਪ੍ਰਭੂ) ਨੇ। ਸਬਦਿ = ਸ਼ਬਦ ਵਿਚ।

ਜਾ ਤਿਸੁ ਭਾਣਾ ਸਹਜਿ ਸਮਾਏ

When it pleases Him, we intuitively merge with Him.

ਤਾਂ ਜਦੋਂ ਉਸ ਨੂੰ ਚੰਗਾ ਲੱਗਾ, ਉਹ ਬੰਦੇ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਗਏ। ਤਿਸੁ = ਉਸ (ਪ੍ਰਭੂ) ਨੂੰ। ਭਾਣਾ = ਚੰਗਾ ਲੱਗਾ। ਸਹਜਿ = ਆਤਮਕ ਅਡੋਲਤਾ ਵਿਚ।

ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਦੂਜਾ ਭਾਈ ਹੇ ॥੧॥

The Light of the Transcendent Lord pervades the three worlds; there is no other at all, O Siblings of Destiny. ||1||

ਪਰਮੇਸਰ ਨੇ ਆਪਣੀ ਜੋਤਿ ਤਿੰਨਾਂ ਭਵਨਾਂ ਵਿਚ ਟਿਕਾ ਰੱਖੀ ਹੈ; ਹੇ ਭਾਈ! ਕੋਈ ਹੋਰ ਉਸ ਪ੍ਰਭੂ ਵਰਗਾ ਨਹੀਂ ਹੈ ॥੧॥ ਪਰਮੇਸਰਿ = ਪਰਮੇਸਰ ਨੇ। ਭਾਈ = ਹੇ ਭਾਈ! ॥੧॥

ਜਿਸ ਕੇ ਚਾਕਰ ਤਿਸ ਕੀ ਸੇਵਾ

I am His servant; I serve Him.

ਜਦੋਂ ਉਸ ਪ੍ਰਭੂ ਦੇ ਸੇਵਕ ਬਣ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ, ਜਿਸ ਕੇ = ਜਿਸ (ਪ੍ਰਭੂ) ਦੇ।

ਸਬਦਿ ਪਤੀਜੈ ਅਲਖ ਅਭੇਵਾ

He is unknowable and mysterious; He is pleased by the Shabad.

ਜਦੋਂ (ਭਗਤ ਜਨ) ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹ ਅਲੱਖ ਅਤੇ ਅਭੇਵ ਪ੍ਰਭੂ (ਉਹਨਾਂ ਦੀ ਇਸ ਘਾਲ ਤੇ) ਪ੍ਰਸੰਨ ਹੁੰਦਾ ਹੈ। ਪਤੀਜੈ = ਖ਼ੁਸ਼ ਹੁੰਦਾ ਹੈ। ਅਭੇਵਾ = ਜਿਸ ਦਾ ਭੇਤ ਨ ਪਾਇਆ ਜਾ ਸਕੇ।

ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥੨॥

The Creator is the Benefactor of His devotees. He forgives them - such is His greatness. ||2||

ਕਰਤਾਰ ਆਪਣੇ ਭਗਤਾਂ ਵਿਚ ਆਤਮਕ ਗੁਣ ਪੈਦਾ ਕਰਦਾ ਹੈ, ਆਪ ਉਹਨਾਂ ਉਤੇ ਬਖ਼ਸ਼ਸ਼ ਕਰਦਾ ਹੈ ਉਹਨਾਂ ਨੂੰ ਵਡਿਆਈ ਦੇਂਦਾ ਹੈ ॥੨॥ ਗੁਣਕਾਰੀ = ਆਤਮਕ ਗੁਣ ਦੇਣ ਵਾਲਾ ॥੨॥

ਦੇਦੇ ਤੋਟਿ ਆਵੈ ਸਾਚੇ

The True Lord gives and gives; His blessings never run short.

(ਜੀਵਾਂ ਨੂੰ ਦਾਤਾਂ) ਦੇ ਦੇ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਭੰਡਾਰਿਆਂ ਵਿਚ) ਘਾਟਾ ਨਹੀਂ ਪੈਂਦਾ, ਦੇ = ਦੇ ਕੇ। ਸਾਚੇ = ਸਦਾ-ਥਿਰ ਪ੍ਰਭੂ ਦੇ (ਭੰਡਾਰਿਆਂ ਵਿਚ)।

ਲੈ ਲੈ ਮੁਕਰਿ ਪਉਦੇ ਕਾਚੇ

The false ones receive, and then deny having received.

ਪਰ ਥੋੜ੍ਹ-ਵਿਤੇ ਜੀਵ ਦਾਤਾਂ ਲੈ ਲੈ ਕੇ (ਭੀ) ਮੁੱਕਰ ਜਾਂਦੇ ਹਨ, ਕਾਚੇ = ਥੋੜ੍ਹ-ਵਿਤੇ ਜੀਵ।

ਮੂਲੁ ਬੂਝਹਿ ਸਾਚਿ ਰੀਝਹਿ ਦੂਜੈ ਭਰਮਿ ਭੁਲਾਈ ਹੇ ॥੩॥

They do not understand their origins, they are not pleased with the Truth, and so they wander in duality and doubt. ||3||

(ਆਪਣੇ ਜੀਵਨ ਦੇ) ਮੂਲ-ਪ੍ਰਭੂ (ਦੇ ਖੁਲ੍ਹ-ਦਿਲੇ ਸੁਭਾਉ) ਨੂੰ ਨਹੀਂ ਸਮਝਦੇ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਨ ਲਈ ਜੀਵਾਂ ਨੂੰ ਰੀਝ ਪੈਦਾ ਨਹੀਂ ਹੁੰਦੀ, ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ ਵਿਚ ਭਟਕ ਕੇ ਕੁਰਾਹੇ ਪਏ ਰਹਿੰਦੇ ਹਨ ॥੩॥ ਸਾਚਿ = ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ॥੩॥

ਗੁਰਮੁਖਿ ਜਾਗਿ ਰਹੇ ਦਿਨ ਰਾਤੀ

The Gurmukhs remain awake and aware, day and night.

ਜੇਹੜੇ ਬੰਦੇ ਗੁਰੂ ਦੀ ਸਰਨ ਪੈਂਦੇ ਹਨ ਉਹ ਹਰ ਵੇਲੇ ਮਾਇਆ ਦੇ ਮੋਹ ਵਲੋਂ ਸੁਚੇਤ ਰਹਿੰਦੇ ਹਨ। ਜਾਗਿ ਰਹੇ = ਮਾਇਆ ਦੇ ਮੋਹ ਵਲੋਂ ਸੁਚੇਤ ਰਹਿੰਦੇ ਹਨ।

ਸਾਚੇ ਕੀ ਲਿਵ ਗੁਰਮਤਿ ਜਾਤੀ

Following the Guru's Teachings, they know the Love of the True Lord.

ਗੁਰੂ ਦੀ ਸਿੱਖਿਆ ਲੈ ਕੇ ਉਹ ਸਦਾ-ਥਿਰ ਪ੍ਰਭੂ ਦੀ ਲਗਨ (ਦਾ ਆਨੰਦ) ਪਛਾਣ ਲੈਂਦੇ ਹਨ।

ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥੪॥

The self-willed manmukhs remain asleep, and are plundered. The Gurmukhs remain safe and sound, O Siblings of Destiny. ||4||

ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਆਪਣੇ ਆਤਮਕ ਜੀਵਨ ਦੀ ਪੂੰਜੀ ਨੂੰ (ਮਾਇਆ ਦੇ ਹੱਲਿਆਂ ਤੋਂ) ਬਚਾ ਕੇ ਰੱਖਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਗ਼ਾਫ਼ਿਲ ਟਿਕੇ ਰਹਿੰਦੇ ਹਨ, ਤੇ ਆਤਮਕ ਗੁਣਾਂ ਦਾ ਸਰਮਾਇਆ ਲੁਟਾ ਬੈਠਦੇ ਹਨ ॥੪॥ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ। ਸਾਬਤੁ = ਬਚੀ ਹੋਈ ਪੂੰਜੀ ਵਾਲੇ ॥੪॥

ਕੂੜੇ ਆਵੈ ਕੂੜੇ ਜਾਵੈ

The false come, and the false go;

ਉਹ ਜੀਵ-ਇਸਤ੍ਰੀ ਮਾਇਆ ਦੇ ਮੋਹ ਵਿਚ ਗ੍ਰਸੀ ਹੀ ਜੰਮਦੀ ਹੈ, ਮਾਇਆ ਦੇ ਮੋਹ ਵਿਚ ਫਸੀ ਹੀ ਦੁਨੀਆ ਤੋਂ ਚਲੀ ਜਾਂਦੀ ਹੈ, ਕੂੜੇ = ਕੂੜਿ ਹੀ, ਮਾਇਆ ਦੇ ਮੋਹ ਵਿਚ ਹੀ। ਆਵੈ = ਜੰਮਦਾ ਹੈ।

ਕੂੜੇ ਰਾਤੀ ਕੂੜੁ ਕਮਾਵੈ

imbued with falsehood, they practice only falsehood.

ਜੇਹੜੀ ਮਾਇਆ ਦੇ ਮੋਹ ਦੇ ਰੰਗ ਵਿਚ ਰੰਗੀ ਰਹਿੰਦੀ ਹੈ। ਉਹ ਇਥੇ ਸਦਾ ਮਾਇਆ ਦੇ ਮੋਹ ਦਾ ਹੀ ਵਣਜ ਕਰਦੀ ਹੈ। ਰਾਤੀ = ਰੱਤੀ ਹੋਈ (ਜੀਵ-ਇਸਤ੍ਰੀ)।

ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥੫॥

Those who are imbued with the Shabad are robed in honor in the Court of the Lord; the Gurmukhs focus their consciousness on Him. ||5||

ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਗੁਰੂ ਦੀ ਸਰਨ ਪੈਣ ਵਾਲੇ ਬੰਦਿਆਂ ਦੀ ਸੁਰਤ (ਪ੍ਰਭੂ ਦੀ ਯਾਦ ਵਿਚ) ਟਿਕੀ ਰਹਿੰਦੀ ਹੈ ॥੫॥ ਸੇ = ਉਹ ਬੰਦੇ। ਪੈਧੇ = ਸਰੋਪਾ ਹਾਸਲ ਕਰਦੇ ਹਨ ॥੫॥

ਕੂੜਿ ਮੁਠੀ ਠਗੀ ਠਗਵਾੜੀ

The false are cheated, and robbed by the robbers.

ਜੇਹੜੀ ਜੀਵ-ਇਸਤ੍ਰੀ ਮਾਇਆ ਦੀ ਤ੍ਰਿਸ਼ਨਾ ਵਿਚ ਮੋਹੀ ਰਹਿੰਦੀ ਹੈ ਉਸ ਦੇ ਆਤਮਕ ਜੀਵਨ ਦੀ ਬਗ਼ੀਚੀ ਨੂੰ ਕਾਮਾਦਿਕ ਠੱਗ ਠੱਗ ਲੈਂਦੇ ਹਨ, ਕੂੜਿ = ਮਾਇਆ ਦੇ ਮੋਹ ਵਿਚ। ਠਗੀ ਠਗ-ਠੱਗਾਂ ਨੇ ਠੱਗ ਲਈ। ਵਾੜੀ = ਬਗ਼ੀਚੀ।

ਜਿਉ ਵਾੜੀ ਓਜਾੜਿ ਉਜਾੜੀ

The garden is laid waste, like the rough wilderness.

ਜਿਵੇਂ ਕੋਈ ਫੁਲਵਾੜੀ ਕਿਤੇ ਉਜਾੜ ਵਿਚ (ਨਿਖਸਮੀ ਹੋਣ ਕਰਕੇ) ਉੱਜੜ ਜਾਂਦੀ ਹੈ। ਓਜਾੜਿ = ਉਜਾੜ ਵਿਚ, ਨਿਖਸਮੀ।

ਨਾਮ ਬਿਨਾ ਕਿਛੁ ਸਾਦਿ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ ॥੬॥

Without the Naam, the Name of the Lord, nothing tastes sweet; forgetting the Lord, they suffer in sorrow. ||6||

(ਭਾਵੇਂ ਉਹ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, ਫਿਰ ਭੀ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਖਿੱਚ ਸੁਆਦਲੀ ਨਹੀਂ ਲੱਗ ਸਕਦੀ, ਪ੍ਰਭੂ ਦਾ ਨਾਮ ਭੁੱਲਣ ਕਰਕੇ ਉਹ ਸਦਾ ਦੁੱਖ ਹੀ ਪਾਂਦੀ ਹੈ ॥੬॥ ਸਾਦਿ = ਸੁਆਦਲਾ, ਸੁਆਦ ਵਾਲਾ। ਹਰਿ ਬਿਸਰਿਐ = ਹਰੀ ਨੂੰ ਵਿਸਾਰਿਆਂ ॥੬॥

ਭੋਜਨੁ ਸਾਚੁ ਮਿਲੈ ਆਘਾਈ

Receiving the food of Truth, one is satisfied.

ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਨਾਮ (ਆਤਮਕ ਜ਼ਿੰਦਗੀ ਵਾਸਤੇ) ਭੋਜਨ ਮਿਲਦਾ ਹੈ, ਉਹ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਆਘਾਈ = ਰੱਜ ਜਾਂਦਾ ਹੈ।

ਨਾਮ ਰਤਨੁ ਸਾਚੀ ਵਡਿਆਈ

True is the glorious greatness of the jewel of the Name.

ਜਿਸ ਨੂੰ ਪਰਮਾਤਮਾ ਦਾ ਨਾਮ-ਰਤਨ ਲੱਭ ਪੈਂਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਸਦਾ-ਥਿਰ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਸਾਚੀ = ਸਦਾ ਅਟੱਲ ਰਹਿਣ ਵਾਲੀ।

ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ ਮਿਲਾਈ ਹੇ ॥੭॥

One who understands his own self, realizes the Lord. His light merges into the Light. ||7||

ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਉਹੀ (ਆਪਣੇ ਜੀਵਨ-ਮਨੋਰਥ ਨੂੰ) ਪਛਾਣਦਾ ਹੈ, ਉਸ ਦੀ ਸੁਰਤ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੭॥ ਆਪੁ = ਆਪਣੇ ਆਪ ਨੂੰ ॥੭॥

ਨਾਵਹੁ ਭੁਲੀ ਚੋਟਾ ਖਾਏ

Wandering from the Name, he endures beatings.

ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਤੋਂ ਖੁੰਝੀ ਰਹਿੰਦੀ ਹੈ ਉਹ ਦੁੱਖ ਸਹਾਰਦੀ ਹੈ। ਨਾਵਹੁ = ਨਾਮ ਤੋਂ।

ਬਹੁਤੁ ਸਿਆਣਪ ਭਰਮੁ ਜਾਏ

Even great cleverness does not dispel doubt.

(ਦੁਨੀਆ ਦੇ ਕੰਮਾਂ ਵਿਚ ਭਾਵੇਂ ਉਹ) ਬਹੁਤ ਸਿਆਣਪ (ਵਿਖਾਵੇ), ਉਸ ਦੀ (ਮਾਇਆ ਦੀ) ਭਟਕਣਾ ਦੂਰ ਨਹੀਂ ਹੁੰਦੀ। ਭਰਮੁ = ਭਟਕਣਾ।

ਪਚਿ ਪਚਿ ਮੁਏ ਅਚੇਤ ਚੇਤਹਿ ਅਜਗਰਿ ਭਾਰਿ ਲਦਾਈ ਹੇ ॥੮॥

The unconscious fool does not remain conscious of the Lord; he putrifies and rots away to death, carrying his heavy load of sin. ||8||

ਜੇਹੜੇ ਬੰਦੇ ਪਰਮਾਤਮਾ ਦੀ ਯਾਦ ਵਲੋਂ ਅਵੇਸਲੇ ਰਹਿੰਦੇ ਹਨ ਪਰਮਾਤਮਾ ਨੂੰ ਚੇਤੇ ਨਹੀਂ ਕਰਦੇ, (ਉਹ ਮਾਇਆ ਦੇ ਮੋਹ ਵਿਚ) ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਹਨ, ਉਹ (ਮੋਹ ਦੇ) ਬਹੁਤ ਹੀ ਭਾਰੇ ਬੋਝ ਹੇਠ ਲੱਦੇ ਰਹਿੰਦੇ ਹਨ ॥੮॥ ਪਚਿ = ਖ਼ੁਆਰ ਹੋ ਕੇ। ਅਚੇਤ = ਗ਼ਾਫ਼ਿਲ। ਅਜਗਰਿ ਭਾਰਿ = ਬਹੁਤ ਹੀ ਵਧੀਕ ਭਾਰ ਹੇਠ ॥੮॥

ਬਿਨੁ ਬਾਦ ਬਿਰੋਧਹਿ ਕੋਈ ਨਾਹੀ

No one is free of conflict and strife.

(ਮਾਇਆ ਦੇ ਮੋਹ ਵਿਚ ਫਸਿਆਂ ਦਾ ਜਿਧਰ ਕਿਧਰ ਭੀ ਹਾਲ ਵੇਖੋ) ਝਗੜਿਆਂ ਤੋਂ ਵਿਰੋਧ ਤੋਂ ਕੋਈ ਭੀ ਖ਼ਾਲੀ ਨਹੀਂ ਹੈ, ਬਾਦ = ਝਗੜੇ।

ਮੈ ਦੇਖਾਲਿਹੁ ਤਿਸੁ ਸਾਲਾਹੀ

Show me anyone who is, and I will praise him.

(ਤੇ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ) ਮੈਨੂੰ ਕੋਈ ਐਸਾ ਵਿਖਾਓ, ਮੈਂ ਉਸ ਦਾ ਸਤਕਾਰ ਕਰਦਾ ਹਾਂ। ਮੈ = ਮੈਨੂੰ। ਸਾਲਾਹੀ = ਮੈਂ ਉਸ ਦੀ ਸਿਫ਼ਤ ਕਰਾਂ।

ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥੯॥

Dedicating mind and body to God, one meets the Lord, the Life of the World, and becomes just like Him. ||9||

ਆਪਣਾ ਮਨ ਤੇ ਸਰੀਰ ਭੇਟਾ ਕੀਤਿਆਂ ਹੀ (ਭਾਵ, ਆਪਣੇ ਮਨ ਦੀ ਅਗਵਾਈ ਤੇ ਗਿਆਨ-ਇੰਦ੍ਰਿਆਂ ਦੀ ਭਟਕਣਾ ਛੱਡਿਆਂ ਹੀ) ਜਗਤ ਦਾ ਜੀਵਨ ਪਰਮਾਤਮਾ ਮਿਲਦਾ ਹੈ, ਤਦੋਂ ਹੀ ਉਸ ਨਾਲ ਸਾਂਝ ਬਣਦੀ ਹੈ ॥੯॥ ਅਰਪਿ = ਭੇਟਾ ਕਰ ਕੇ। ਜਗ ਜੀਵਨੁ = ਜਗਤ ਦਾ ਜੀਵਨ, ਪਰਮਾਤਮਾ। ਬਣਤ = ਸੰਬੰਧ ॥੯॥

ਪ੍ਰਭ ਕੀ ਗਤਿ ਮਿਤਿ ਕੋਇ ਪਾਵੈ

No one knows the state and extent of God.

ਕੋਈ ਆਦਮੀ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ। ਗਤਿ = ਆਤਮਕ ਅਵਸਥਾ। ਮਿਤਿ = ਮਾਪ, ਮਿਣਤੀ।

ਜੇ ਕੋ ਵਡਾ ਕਹਾਇ ਵਡਾਈ ਖਾਵੈ

Whoever calls himself great, will be eaten by his greatness.

ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਕੇ (ਇਹ ਮਾਣ ਕਰੇ ਕਿ ਮੈਂ ਪ੍ਰਭੂ ਦੀ ਗਤਿ ਮਿਤਿ ਲੱਭ ਸਕਦਾ ਹਾਂ ਤਾਂ ਇਹ) ਮਾਣ ਉਸ ਦੇ ਆਤਮਕ ਜੀਵਨ ਨੂੰ ਤਬਾਹ ਕਰ ਦੇਂਦਾ ਹੈ। ਕੋ = ਕੋਈ ਬੰਦਾ। ਵਡਾਈ = ਮਾਣ, ਅਹੰਕਾਰ। ਖਾਵੈ = (ਉਸ ਦੇ ਆਤਮਕ ਜੀਵਨ ਨੂੰ) ਖਾ ਜਾਂਦਾ ਹੈ।

ਸਾਚੇ ਸਾਹਿਬ ਤੋਟਿ ਦਾਤੀ ਸਗਲੀ ਤਿਨਹਿ ਉਪਾਈ ਹੇ ॥੧੦॥

There is no lack of gifts of our True Lord and Master. He created all. ||10||

ਸਾਰੀ ਸ੍ਰਿਸ਼ਟੀ ਸਦਾ-ਥਿਰ ਰਹਿਣ ਵਾਲੇ ਮਾਲਕ ਨੇ ਪੈਦਾ ਕੀਤੀ ਹੈ (ਸਭ ਨੂੰ ਦਾਤਾਂ ਦੇਂਦਾ ਹੈ, ਪਰ ਉਸ ਦੀਆਂ) ਦਾਤਾਂ ਵਿਚ ਕਮੀ ਨਹੀਂ ਹੁੰਦੀ ॥੧੦॥ ਦਾਤੀ = ਦਾਤਾਂ ਵਿਚ। ਤੋਟਿ = ਘਾਟਾ, ਕਮੀ। ਤਿਨਹਿ = ਤਿਨਿ ਹੀ, ਉਸ (ਪਰਮਾਤਮਾ) ਨੇ ਹੀ ॥੧੦॥

ਵਡੀ ਵਡਿਆਈ ਵੇਪਰਵਾਹੇ

Great is the glorious greatness of the independent Lord.

(ਪਰਮਾਤਮਾ ਦੀ ਇਹ ਇਕ) ਬੜੀ ਭਾਰੀ ਸਿਫ਼ਤ ਹੈ ਕਿ (ਇਤਨੇ ਵੱਡੇ ਜਗਤ-ਪਰਵਾਰ ਦਾ ਮਾਲਕ-ਖਸਮ ਹੋ ਕੇ ਭੀ) ਬੇ-ਪਰਵਾਹ ਹੈ (ਪ੍ਰਬੰਧ ਕਰਨ ਵਿਚ ਘਬਰਾਂਦਾ ਨਹੀਂ), ਵੇਪਰਵਾਹੇ = ਬੇ-ਪਰਵਾਹ ਪ੍ਰਭੂ ਦੀ।

ਆਪਿ ਉਪਾਏ ਦਾਨੁ ਸਮਾਹੇ

He Himself created, and gives sustanance to all.

ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਸਭ ਨੂੰ ਰਿਜ਼ਕ ਅਪੜਾਂਦਾ ਹੈ। ਸਮਾਹੇ = ਸੰਬਾਹੇ, ਅਪੜਾਂਦਾ ਹੈ।

ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥੧੧॥

The Merciful Lord is not far away; the Great Giver spontaneously unites with Himself, by His Will. ||11||

ਸਭ ਦਾਤਾਂ ਦਾ ਮਾਲਕ ਪ੍ਰਭੂ ਦਇਆ ਦਾ ਸੋਮਾ ਹੈ, ਕਿਸੇ ਭੀ ਜੀਵ ਤੋਂ ਦੂਰ ਨਹੀਂ ਹੈ, ਉਹ ਰਜ਼ਾ ਦਾ ਮਾਲਕ ਜਿਸ ਜੀਵ ਨੂੰ ਮਿਲ ਪੈਂਦਾ ਹੈ ਉਹ (ਭੀ) ਆਤਮਕ ਅਡਲੋਤਾ ਵਿਚ ਟਿਕ ਜਾਂਦਾ ਹੈ ॥੧੧॥ ਸਹਜਿ = ਆਤਮਕ ਅਡੋਲਤਾ ਵਿਚ। ਰਜਾਈ = ਰਜ਼ਾ ਦਾ ਮਾਲਕ ॥੧੧॥

ਇਕਿ ਸੋਗੀ ਇਕਿ ਰੋਗਿ ਵਿਆਪੇ

Some are sad, and some are afflicted with disease.

(ਸ੍ਰਿਸ਼ਟੀ ਦੇ) ਅਨੇਕਾਂ ਜੀਵ ਸੋਗ ਵਿਚ ਗ੍ਰਸੇ ਰਹਿੰਦੇ ਹਨ, ਅਨੇਕਾਂ ਜੀਵ ਰੋਗ ਹੇਠ ਦਬਾਏ ਰਹਿੰਦੇ ਹਨ। ਇਕਿ = ਅਨੇਕਾਂ ਜੀਵ। ਸੋਗੀ = ਸੋਗ ਵਿਚ ਗ੍ਰਸੇ ਹੋਏ। ਵਿਆਪੇ = ਦਬਾਏ ਹੋਏ।

ਜੋ ਕਿਛੁ ਕਰੇ ਸੁ ਆਪੇ ਆਪੇ

Whatever God does, He does by Himself.

ਜੋ ਕੁਝ ਕਰਦਾ ਹੈ ਪ੍ਰਭੂ ਆਪ ਹੀ ਆਪ ਕਰਦਾ ਹੈ।

ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥੧੨॥

Through loving devotion, and the Perfect Teachings of the Guru, the unstruck sound current of the Shabad is realized. ||12||

ਜੋ ਮਨੁੱਖ ਗੁਰੂ ਦੀ ਪੂਰੀ ਮੱਤ ਦੀ ਰਾਹੀਂ ਪਰਮਾਤਮਾ ਦੀ ਭਗਤੀ ਕਰਦਾ ਹੈ ਪਰਮਾਤਮਾ ਨਾਲ ਪ੍ਰੇਮ ਗੰਢਦਾ ਹੈ, ਉਹ ਉਸ ਅਮਰ ਪ੍ਰਭੂ ਵਿਚ ਲੀਨ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਉਸ ਨੂੰ ਆਪਣਾ ਆਪ ਲਖਾ ਦੇਂਦਾ ਹੈ (ਤੇ ਉਸ ਨੂੰ ਕੋਈ ਸੋਗ ਕੋਈ ਰੋਗ ਨਹੀਂ ਵਿਆਪਦਾ) ॥੧੨॥ ਭਾਉ = ਪ੍ਰੇਮ। ਅਨਹਦਿ = ਅਨਹਦ ਵਿਚ, ਅਮਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ ॥੧੨॥

ਇਕਿ ਨਾਗੇ ਭੂਖੇ ਭਵਹਿ ਭਵਾਏ

Some wander and roam around, hungry and naked.

ਅਨੇਕਾਂ ਬੰਦੇ (ਜਗਤ ਤਿਆਗ ਕੇ) ਨੰਗੇ ਰਹਿੰਦੇ ਹਨ, ਭੁੱਖਾਂ ਕੱਟਦੇ ਹਨ (ਤਿਆਗ ਦੇ ਭੁਲੇਖੇ ਦੇ) ਭਟਕਾਏ ਹੋਏ (ਥਾਂ ਥਾਂ) ਭੌਂਦੇ ਫਿਰਦੇ ਹਨ।

ਇਕਿ ਹਠੁ ਕਰਿ ਮਰਹਿ ਕੀਮਤਿ ਪਾਏ

Some act in stubbornness and die, but do not know the value of God.

ਅਨੇਕਾਂ ਬੰਦੇ (ਕਿਸੇ ਮਿਥੀ ਆਤਮਕ ਉੱਨਤੀ ਦੀ ਪ੍ਰਾਪਤੀ ਦੀ ਖ਼ਾਤਰ) ਆਪਣੇ ਸਰੀਰ ਉਤੇ ਧੱਕਾ-ਜ਼ੋਰ ਕਰ ਕੇ ਮਰਦੇ ਹਨ। ਪਰ ਅਜੇਹਾ ਕੋਈ ਮਨੁੱਖ (ਮਨੁੱਖਾ ਜੀਵਨ ਦੀ) ਕਦਰ ਨਹੀਂ ਸਮਝਦਾ।

ਗਤਿ ਅਵਿਗਤ ਕੀ ਸਾਰ ਜਾਣੈ ਬੂਝੈ ਸਬਦੁ ਕਮਾਈ ਹੇ ॥੧੩॥

They do not know the difference between good and bad; this is understood only through the practice of the Word of the Shabad. ||13||

ਅਜੇਹੇ ਕਿਸੇ ਬੰਦੇ ਨੂੰ ਚੰਗੇ ਮੰਦੇ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ। ਉਹੀ ਬੰਦਾ ਸਮਝਦਾ ਹੈ ਜੋ ਗੁਰੂ ਦਾ ਸ਼ਬਦ ਕਮਾਂਦਾ ਹੈ (ਜੋ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ॥੧੩॥ ਗਤਿ = ਉੱਚੀ ਆਤਮਕ ਅਵਸਥਾ। ਅਵਿਗਤਿ = ਢਹਿੰਦੀ ਆਤਮਕ ਅਵਸਥਾ। ਸਾਰ = ਕਦਰ। ਕਮਾਈ = ਕਮਾਇ, ਕਮਾ ਕੇ ॥੧੩॥

ਇਕਿ ਤੀਰਥਿ ਨਾਵਹਿ ਅੰਨੁ ਖਾਵਹਿ

Some bathe at sacred shrines and refuse to eat.

ਅਨੇਕਾਂ ਬੰਦੇ (ਜਗਤ ਤਿਆਗ ਕੇ) ਤੀਰਥ (ਤੀਰਥਾਂ) ਉਤੇ ਇਸ਼ਨਾਨ ਕਰਦੇ ਹਨ, ਤੇ ਅੰਨ ਨਹੀਂ ਖਾਂਦੇ (ਦੁਧਾਧਾਰੀ ਬਣਦੇ ਹਨ)। ਤੀਰਥਿ = ਤੀਰਥ ਤੇ।

ਇਕਿ ਅਗਨਿ ਜਲਾਵਹਿ ਦੇਹ ਖਪਾਵਹਿ

Some torment their bodies in burning fire.

ਅਨੇਕਾਂ ਬੰਦੇ (ਤਿਆਗੀ ਬਣ ਕੇ) ਅੱਗ ਬਾਲਦੇ ਹਨ (ਧੂਣੀਆਂ ਤਪਾਂਦੇ ਹਨ ਤੇ) ਆਪਣੇ ਸਰੀਰ ਨੂੰ (ਤਪਾਂ ਦਾ) ਕਸ਼ਟ ਦੇਂਦੇ ਹਨ। ਦੇਹ = ਸਰੀਰ। ਖਪਾਵਹਿ = ਔਖਾ ਕਰਦੇ ਹਨ।

ਰਾਮ ਨਾਮ ਬਿਨੁ ਮੁਕਤਿ ਹੋਈ ਕਿਤੁ ਬਿਧਿ ਪਾਰਿ ਲੰਘਾਈ ਹੇ ॥੧੪॥

Without the Lord's Name, liberation is not obtained; how can anyone cross over? ||14||

ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਮਿਲਦੀ। ਸਿਮਰਨ ਤੋਂ ਬਿਨਾ ਹੋਰ ਕਿਸੇ ਤਰੀਕੇ ਨਾਲ ਕੋਈ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕਦਾ ॥੧੪॥ ਕਿਤੁ ਬਿਧਿ = ਕਿਸ ਤਰੀਕੇ ਨਾਲ? ॥੧੪॥

ਗੁਰਮਤਿ ਛੋਡਹਿ ਉਝੜਿ ਜਾਈ

Abandoning the Guru's Teachings, some wander in the wilderness.

(ਕਈ ਬੰਦੇ ਐਸੇ ਹਨ ਜੋ) ਔਝੜੇ ਜਾ ਕੇ ਗੁਰੂ ਦੀ ਮੱਤ ਤੇ ਤੁਰਨਾ ਛੱਡ ਦੇਂਦੇ ਹਨ। ਉਝੜਿ = ਕੁਰਾਹੇ। ਜਾਈ = ਜਾਇ, ਜਾ ਕੇ।

ਮਨਮੁਖਿ ਰਾਮੁ ਜਪੈ ਅਵਾਈ

The self-willed manmukhs are destitute; they do not meditate on the Lord.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਵੈੜਾ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਜਪਦਾ। ਅਵਾਈ = ਅਵੈੜਾ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ।

ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥੧੫॥

They are ruined, destroyed and drowned from practicing falsehood; death is the enemy of the false. ||15||

ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਬੰਦੇ (ਨਿਰਾ) ਮਾਇਆ ਦਾ ਧੰਧਾ ਹੀ ਕਰਦੇ ਰਹਿੰਦੇ ਹਨ, ਅਜੇਹੇ ਬੰਦੇ ਖ਼ੁਆਰ ਹੋ ਹੋ ਕੇ (ਮਾਇਆ ਦੇ ਮੋਹ ਦੇ ਸਮੁੰਦਰ ਵਿਚ ਹੀ) ਗੋਤੇ ਖਾਂਦੇ ਰਹਿੰਦੇ ਹਨ (ਮਾਇਆ ਦੇ ਮੋਹ ਦੇ) ਝੂਠੇ ਧੰਧੇ ਵਿਚ (ਫਸੇ ਰਹਿਣ ਕਰਕੇ) ਆਤਮਕ ਮੌਤ ਉਹਨਾਂ ਦੀ ਵੈਰਨ ਬਣ ਜਾਂਦੀ ਹੈ ॥੧੫॥ ਬੂਡਹਿ = ਡੁੱਬਦੇ ਹਨ। ਕੂੜਿ = ਮਾਇਆ ਦੇ ਮੋਹ ਵਿਚ (ਫਸਣ ਕਰਕੇ)। ਬੈਰਾਈ = ਵੈਰੀ ॥੧੫॥

ਹੁਕਮੇ ਆਵੈ ਹੁਕਮੇ ਜਾਵੈ

By the Hukam of the Lord's Command, they come, and by the Hukam of His Command, they go.

ਹਰੇਕ ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜਗਤ ਵਿਚ) ਆਉਂਦਾ ਹੈ, ਉਸ ਦੇ ਹੁਕਮ ਅਨੁਸਾਰ (ਇਥੋਂ) ਚਲਾ ਜਾਂਦਾ ਹੈ। ਆਵੈ = ਜੰਮਦਾ ਹੈ।

ਬੂਝੈ ਹੁਕਮੁ ਸੋ ਸਾਚਿ ਸਮਾਵੈ

One who realizes His Hukam, merges in the True Lord.

ਜੇਹੜਾ ਜੀਵ ਉਸ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ। ਸਾਚਿ = ਸਦਾ-ਥਿਰ ਪ੍ਰਭੂ ਵਿਚ।

ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥੧੬॥੫॥

O Nanak, he merges in the True Lord, and his mind is pleased with the Lord. The Gurmukhs do His work. ||16||5||

ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ) ਕਾਰ ਕਰਦਾ ਹੈ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੬॥੫॥ ਸਾਚੁ = ਸਦਾ-ਥਿਰ ਪ੍ਰਭੂ। ਮਨਿ = ਮਨ ਵਿਚ। ਭਾਵੈ = ਪਿਆਰਾ ਲੱਗਦਾ ਹੈ।੧੬ ॥੧੬॥੫॥