ਟੋਡੀ ਮਹਲਾ ੫ ਘਰੁ ੪ ਦੁਪਦੇ ॥
Todee, Fifth Mehl, Fourth House, Dho-Padhay:
ਰਾਗ ਟੋਡੀ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰੂੜੋ ਮਨੁ ਹਰਿ ਰੰਗੋ ਲੋੜੈ ॥
My beautiful mind longs for the Love of the Lord.
(ਹੇ ਭਾਈ! ਉਂਞ ਤਾਂ ਇਹ) ਮਨ ਪਰਮਾਤਮਾ ਦਾ ਸੋਹਣਾ ਪ੍ਰੇਮ-ਰੰਗ (ਪ੍ਰਾਪਤ ਕਰਨਾ) ਚਾਹੁੰਦਾ ਰਹਿੰਦਾ ਹੈ, ਰੂੜੋ = ਸੁੰਦਰ। ਰੂੜੋ ਹਰਿ ਰੰਗੋ = ਪਰਮਾਤਮਾ ਦਾ ਸੋਹਣਾ ਪ੍ਰੇਮ-ਰੰਗ। ਲੋੜੈ = ਚਾਹੁੰਦਾ ਹੈ।
ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥
By mere words, the Lord's Love does not come. ||Pause||
ਪਰ ਨਿਰੀਆਂ ਗੱਲਾਂ ਨਾਲ ਪ੍ਰੇਮ ਨਹੀਂ ਮਿਲਦਾ ਰਹਾਉ॥ ਗਾਲੀ = (ਨਿਰੀਆਂ) ਗੱਲਾਂ ਨਾਲ। ਨੀਹੁ = ਨਿਹੁ, ਪ੍ਰੇਮ ॥ਰਹਾਉ॥
ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥
I have searched for the Blessed Vision of His Darshan, looking in each and every street.
ਹੇ ਭਾਈ! ਪਰਮਾਤਮਾ ਦਾ ਦਰਸਨ ਕਰਨ ਵਾਸਤੇ ਮੈਂ (ਜਾਪ ਤਾਪ ਕਰਮ ਕਾਂਡ ਆਦਿਕ ਦੀ) ਗਲੀ ਗਲੀ ਢੂੰਢਦੀ ਰਹੀ, ਵੇਖਦੀ ਰਹੀ। ਹਉ = ਮੈਂ। ਢੂਢੇਦੀ = ਢੂੰਢਦੀ ਰਹੀ। ਬੀਥੀ = {वीथि} ਗਲੀ। ਬੀਥੀ ਬੀਥੀ = ਗਲੀ ਗਲੀ, ਜਾਪ ਤਾਪ ਕਰਮ ਕਾਂਡ ਆਦਿਕ ਦੀ ਹਰੇਕ ਗਲੀ। ਪੇਖਾ = ਪੇਖਾਂ, ਮੈਂ ਵੇਖਿਆ।
ਗੁਰ ਮਿਲਿ ਭਰਮੁ ਗਵਾਇਆ ਹੇ ॥੧॥
Meeting with the Guru, my doubts have been dispelled. ||1||
(ਆਖ਼ਰ) ਗੁਰੂ ਨੂੰ ਮਿਲ ਕੇ (ਮੈਂ ਆਪਣੇ ਮਨ ਦੀ) ਭਟਕਣਾ ਦੂਰ ਕੀਤੀ ਹੈ ॥੧॥ ਮਿਲਿ = ਮਿਲ ਕੇ। ਭਰਮੁ = ਭਟਕਦਾ ॥੧॥
ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥
I have obtained this wisdom from the Holy Saints, according to the pre-ordained destiny inscribed upon my forehead.
(ਹੇ ਭਾਈ! ਮਨ ਦੀ ਭਟਕਣਾ ਦੂਰ ਕਰਨ ਦੀ) ਇਹ ਅਕਲ ਮੈਂ ਗੁਰੂ ਪਾਸੋਂ ਹਾਸਲ ਕੀਤੀ, ਮੇਰੇ ਮੱਥੇ ਉਤੇ (ਗੁਰੂ ਦੇ ਮਿਲਾਪ ਦਾ) ਲੇਖ ਧੁਰ ਦਰਗਾਹ ਤੋਂ ਲਿਖਿਆ ਹੋਇਆ ਸੀ। ਬੁਧਿ = ਅਕਲ, ਸਮਝ। ਸਾਧੂ ਕੰਨਹੁ = ਗੁਰੂ ਪਾਸੋਂ। ਧੁਰਿ = ਧੁਰ ਦਰਗਾਹ ਤੋਂ।
ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥
In this way, Nanak has seen the Lord with his eyes. ||2||1||18||
ਹੇ ਨਾਨਕ! (ਆਖ-) ਇਸ ਤਰ੍ਹਾਂ ਮੈਂ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਆਪਣੀਆਂ ਅੱਖਾਂ ਨਾਲ ਵੇਖ ਲਿਆ ॥੨॥੧॥੧੮॥ ਅਲੋਇ = (ਮੈਂ) ਵੇਖ ਲਿਆ ॥੨॥੧॥੧੮॥