ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ

Offer your prayers to the Supreme Lord God, who knows everything.

(ਜੋ ਜੋ) ਬੇਨਤੀ ਮੈਂ ਕਰਦਾ ਹਾਂ, ਪ੍ਰਭੂ ਸਭ ਜਾਣਦਾ ਹੈ, ਕਰਉ = ਮੈਂ ਕਰਦਾ ਹਾਂ।

ਅਪਨਾ ਕੀਆ ਆਪਹਿ ਮਾਨੈ

He Himself values His own creatures.

ਆਪਣੇ ਪੈਦਾ ਕੀਤੇ ਜੀਵ ਨੂੰ ਉਹ ਆਪ ਹੀ ਮਾਣ ਬਖ਼ਸ਼ਦਾ ਹੈ। ਕੀਆ = ਪੈਦਾ ਕੀਤਾ ਹੋਇਆ (ਜੀਵ)। ਆਪਹਿ = ਆਪ ਹੀ। ਮਾਨੈ = ਮਾਣ ਦੇਂਦਾ ਹੈ।

ਆਪਹਿ ਆਪ ਆਪਿ ਕਰਤ ਨਿਬੇਰਾ

He Himself, by Himself, makes the decisions.

(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਪ੍ਰਭੂ ਆਪ ਹੀ ਨਿਖੇੜਾ ਕਰਦਾ ਹੈ, ਆਪਹਿ ਆਪ = ਆਪ ਹੀ। ਨਿਬੇਰਾ = ਫ਼ੈਸਲਾ, ਨਿਖੇੜਾ।

ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ

To some, He appears far away, while others perceive Him near at hand.

(ਭਾਵ) ਕਿਸੇ ਨੂੰ ਇਹ ਬੁਧਿ ਬਖ਼ਸ਼ਦਾ ਹੈ ਕਿ ਪ੍ਰਭੂ ਸਾਡੇ ਨੇੜੇ ਹੈ ਤੇ ਕਿਸੇ ਨੂੰ ਜਣਾਉਂਦਾ ਹੈ ਕਿ ਪ੍ਰਭੂ ਕਿਤੇ ਦੂਰ ਹੈ। ਨੇਰਾ = ਨੇੜੇ।

ਉਪਾਵ ਸਿਆਨਪ ਸਗਲ ਤੇ ਰਹਤ

He is beyond all efforts and clever tricks.

ਸਭ ਹੀਲਿਆਂ ਤੇ ਚਤੁਰਾਈਆਂ ਤੋਂ (ਪ੍ਰਭੂ) ਪਰੇ ਹੈ (ਭਾਵ, ਕਿਸੇ ਹੀਲੇ ਚਤੁਰਾਈ ਨਾਲ ਪ੍ਰਸੰਨ ਨਹੀਂ ਹੁੰਦਾ) ਸਗਲ ਤੇ ਰਹਤ = ਸਭ ਤੋਂ ਪਰੇ ਹੈ। ਉਪਾਵ = ਹੀਲੇ। ਰਹਤ = ਰਹਿਣੀ।

ਸਭੁ ਕਛੁ ਜਾਨੈ ਆਤਮ ਕੀ ਰਹਤ

He knows all the ways and means of the soul.

(ਕਿਉਂਕਿ ਉਹ ਜੀਵ ਦੀ) ਆਤਮਕ ਰਹਿਣੀ ਦੀ ਹਰੇਕ ਗੱਲ ਜਾਣਦਾ ਹੈ। ਆਤਮ ਕੀ ਰਹਤ = ਆਤਮਾ ਦੀ ਰਹਿਣੀ, ਆਤਮਕ ਜ਼ਿੰਦਗੀ।

ਜਿਸੁ ਭਾਵੈ ਤਿਸੁ ਲਏ ਲੜਿ ਲਾਇ

Those with whom He is pleased are attached to the hem of His robe.

ਜੋ (ਜੀਵ) ਉਸ ਨੂੰ ਭਾਉਂਦਾ ਹੈ ਉਸ ਨੂੰ ਆਪਣੇ ਲੜ ਲਾਉਂਦਾ ਹੈ, ਜਿਸ ਭਾਵੈ = ਜੋ ਤਿਸੁ ਭਾਵੈ, ਜੋ ਉਸ ਨੂੰ ਭਾਉਂਦਾ ਹੈ। ਤਿਸੁ = ਉਸ ਨੂੰ। ਥਾਨ

ਥਾਨ ਥਨੰਤਰਿ ਰਹਿਆ ਸਮਾਇ

He is pervading all places and interspaces.

ਪ੍ਰਭੂ ਹਰ ਥਾਂ ਮੌਜੂਦ ਹੈ। ਥਨੰਤਰਿ = ਹਰ ਥਾਂ। ਸਮਾਇ ਰਹਿਆ = ਮੌਜੂਦ ਹੈ।

ਸੋ ਸੇਵਕੁ ਜਿਸੁ ਕਿਰਪਾ ਕਰੀ

Those upon whom He bestows His favor, become His servants.

ਉਹੀ ਮਨੁੱਖ (ਅਸਲੀ) ਸੇਵਕ ਬਣਦਾ ਹੈ ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ।

ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥

Each and every moment, O Nanak, meditate on the Lord. ||8||5||

ਹੇ ਨਾਨਕ! (ਐਸੇ) ਪ੍ਰਭੂ ਨੂੰ ਦਮ-ਬ-ਦਮ ਯਾਦ ਕਰ ॥੮॥੫॥ ਨਿਮਖ ਨਿਮਖ = ਅੱਖ ਦੇ ਫਰਕਣ ਦੇ ਸਮੇ ਵਿਚ ਭੀ ॥੮॥