ਵਡਹੰਸੁ ਮਃ ੫ ॥
Wadahans, Fifth Mehl:
ਵਡਹੰਸ ਪੰਜਵੀਂ ਪਾਤਸ਼ਾਹੀ।
ਅੰਤਰਜਾਮੀ ਸੋ ਪ੍ਰਭੁ ਪੂਰਾ ॥
God is perfect - He is the Inner-knower, the Searcher of hearts.
ਉਹ ਪ੍ਰਭੂ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ।
ਦਾਨੁ ਦੇਇ ਸਾਧੂ ਕੀ ਧੂਰਾ ॥੧॥
He blesses us with the gift of the dust of the feet of the Saints. ||1||
(ਜਦੋਂ ਪ੍ਰਭੂ ਮੇਹਰ ਕਰਦਾ ਹੈ ਤਾਂ) ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ੀਸ਼ (ਵਜੋਂ) ਦੇਂਦਾ ਹੈ ॥੧॥ ਦਾਨੁ = ਬਖ਼ਸ਼ੀਸ਼। ਦੇਇ = ਦੇਂਦਾ ਹੈ। ਸਾਧੂ = ਗੁਰੂ ॥੧॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
Bless me with Your Grace, God, O Merciful to the meek.
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉੱਤੇ) ਕਿਰਪਾ ਕਰ। ਪ੍ਰਭ = ਹੇ ਪ੍ਰਭੂ!
ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥
I seek Your Protection, O Perfect Lord, Sustainer of the World. ||1||Pause||
ਹੇ ਸਰਬ-ਵਿਆਪਕ! ਹੇ ਸ੍ਰਿਸ਼ਟੀ-ਪਾਲਕ! ਮੈਨੂੰ ਤੇਰਾ ਹੀ ਆਸਰਾ ਹੈ ॥੧॥ ਰਹਾਉ ॥ ਓਟ = ਆਸਰਾ। ਪੂਰਨ = ਹੇ ਸਰਬ-ਵਿਆਪਕ! ਗੋਪਾਲਾ = ਹੇ ਸ੍ਰਿਸ਼ਟੀ ਦੇ ਪਾਲਣਹਾਰ! ॥੧॥ ਰਹਾਉ ॥
ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥
He is totally pervading and permeating the water, the land and the sky.
ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਜ਼ੱਰੇ ਜ਼ੱਰੇ ਵਿਚ ਮੌਜੂਦ ਹੈ, ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ।
ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥
God is near at hand, not far away. ||2||
ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਕਿਸੇ ਤੋਂ ਦੂਰ ਨਹੀਂ ਹੈ ॥੨॥ ਨਿਕਟਿ = ਨੇੜੇ ॥੨॥
ਜਿਸ ਨੋ ਨਦਰਿ ਕਰੇ ਸੋ ਧਿਆਏ ॥
One whom He blesses with His Grace, meditates on Him.
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹ ਮਨੁੱਖ ਉਸ ਦਾ ਸਿਮਰਨ ਕਰਦਾ ਰਹਿੰਦਾ ਹੈ, ਜਿਸ ਨੋ = ਜਿਸ ਨੂੰ {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।
ਆਠ ਪਹਰ ਹਰਿ ਕੇ ਗੁਣ ਗਾਏ ॥੩॥
Twenty-four hours a day, he sings the Glorious Praises of the Lord. ||3||
ਤੇ ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥ ਗਾਏ = ਗਾਂਦਾ ਹੈ ॥੩॥
ਜੀਅ ਜੰਤ ਸਗਲੇ ਪ੍ਰਤਿਪਾਰੇ ॥
He cherishes and sustains all beings and creatures.
ਪਰਮਾਤਮਾ ਸਾਰੇ ਹੀ ਜੀਵਾਂ ਦੀ ਪਾਲਣਾ ਕਰਦਾ ਹੈ। ਜੀਅ = ਕਈ ਜੀਵ {ਲਫ਼ਜ਼ 'ਜੀਉ' ਤੋਂ ਬਹੁ-ਵਚਨ}।
ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥
Nanak seeks the Sanctuary of the Lord's Door. ||4||4||
ਨਾਨਕ ਪ੍ਰਭੂ ਦੇ ਦਰ ਤੇ ਆ ਕੇ ਤੇਰੀ (ਪ੍ਰਭੂ ਦੀ) ਸਰਨ ਪਿਆ ਹੈ ॥੪॥੪॥ ਦੁਆਰੇ = ਦੁਆਰਿ, ਦਰ ਤੇ ॥੪॥੪॥