ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥
Those who do not serve the True Guru shall be miserable throughout the four ages.
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹ ਚੌਹਾਂ ਜੁਗਾਂ ਵਿਚ ਦੁਖੀ ਰਹਿੰਦੇ ਹਨ (ਭਾਵ, ਜੁਗ ਕੋਈ ਭੀ ਹੋਵੇ ਗੁਰੂ ਦੀ ਸਰਨ ਤੋਂ ਬਿਨਾ ਦੁੱਖ ਹੈ)। ਪੁਰਖੀ = ਪੁਰਖੀਂ, ਪੁਰਖਾਂ ਨੇ। ਸੇਵਿਓ = ਸੇਵਿਆ। ਜੁਗ ਚਾਰਿ = ਚੌਹਾਂ ਜੁਗਾਂ ਵਿਚ {ਨੋਟ: ਲਫ਼ਜ਼ 'ਚਾਰਿ' ਅਤੇ 'ਚਾਰ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ: 'ਵਡਿਆਈਆ ਚਾਰਿ' (ਚਾਰਿ = ਸੁੰਦਰ)}।
ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥
The Primal Being is within their own home, but they do not recognize Him. They are plundered by their egotistical pride and arrogance.
ਉਹ ਮਨੁੱਖ ਹਿਰਦੇ-ਘਰ ਵਿਚ ਵੱਸਦੇ ਪਰਮਾਤਮਾ ਨੂੰ ਨਹੀਂ ਪਛਾਣ ਸਕਦੇ, ਉਹ ਅਹੰਕਾਰ ਵਿਚ ਅਭਿਮਾਨ ਵਿਚ (ਫਸੇ ਰਹਿ ਕੇ ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੇ ਹਨ। ਘਰਿ = ਹਿਰਦੇ-ਘਰ ਵਿਚ। ਹੋਦਾ = ਵੱਸਦਾ। ਪੁਰਖੁ = ਪਰਮਾਤਮਾ। ਅਭਿਮਾਨਿ = ਅਭਿਮਾਨ ਵਿਚ। ਮੁਠੇ = ਠੱਗੇ ਗਏ, ਲੁੱਟੇ ਗਏ।
ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥
Cursed by the True Guru, they wander around the world begging, until they are exhausted.
ਗੁਰੂ ਵਲੋਂ ਬੇ-ਮੁੱਖ ਮਨੁੱਖ ਜਗਤ ਵਿਚ ਮੰਗਦੇ ਫਿਰਦੇ ਹਨ (ਭਾਵ, ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ)। ਫਿਟਕਿਆ = ਫਿੱਟੇ ਹੋਏ। ਸਤਗੁਰੂ ਕਿਆ ਫਿਟਕਿਆ = ਗੁਰੂ ਵਲੋਂ ਅਹੰਕਾਰੀ ਹੋਏ ਹੋਏ। ਸੰਸਾਰਿ = ਸੰਸਾਰ ਵਿਚ।
ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥
They do not serve the True Word of the Shabad, which is the solution to all of their problems. ||1||
ਉਹ ਬੰਦੇ ਉਸ ਅਟੱਲ ਗੁਰ-ਸ਼ਬਦ ਨੂੰ ਨਹੀਂ ਸਿਮਰਦੇ ਜੋ ਸਾਰੇ ਕੰਮ ਸਵਾਰਣ ਦੇ ਸਮਰੱਥ ਹੈ ॥੧॥ ਸਚਾ = ਸਦਾ-ਥਿਰ ਰਹਿਣ ਵਾਲਾ। ਸਭਿ ਕਾਜ = ਸਾਰੇ ਕਾਜ {ਨੋਟ: ਕਾਜ 'ਬਹੁ-ਵਚਨ'}॥੧॥
ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥
O my mind, see the Lord ever close at hand.
ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ (ਆਪਣੇ) ਅੰਗ-ਸੰਗ ਵੇਖ। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।
ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥
He shall remove the pains of death and rebirth; the Word of the Shabad shall fill you to overflowing. ||1||Pause||
ਪਰਮਾਤਮਾ (ਜੀਵਾਂ ਦਾ) ਜਨਮ ਮਰਨ ਦਾ ਦੁੱਖ ਦੂਰ ਕਰ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਭਰਪੂਰ ਵੱਸ ਰਿਹਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਧਾਰਨ ਕਰ) ॥੧॥ ਰਹਾਉ ॥ ਪਰਹਰੈ = ਦੂਰ ਕਰਦਾ ਹੈ। ਸਬਦਿ = ਸ਼ਬਦ ਵਿਚ, ਸਿਫ਼ਤ-ਸਾਲਾਹ ਦੀ ਬਾਣੀ ਵਿਚ॥੧॥ਰਹਾਉ॥
ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥
Those who praise the True One are true; the True Name is their Support.
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ, ਉਹ ਉਸ ਸਦਾ-ਥਿਰ ਦਾ ਰੂਪ ਹੋ ਜਾਂਦੇ ਹਨ। ਪਰਮਾਤਮਾ ਦਾ ਸਦਾ-ਥਿਰ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਸਲਾਹਨਿ = ਸਲਾਹੁੰਦੇ ਹਨ। ਅਧਾਰੁ = ਆਸਰਾ।
ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥
They act truthfully, in love with the True Lord.
ਜਿਨ੍ਹਾਂ ਨੇ ਸਿਮਰਨ ਦੀ ਇਹ ਸਦਾ- ਥਿਰ ਰਹਿਣ ਵਾਲੀ ਕਾਰ ਕੀਤੀ ਹੈ, ਉਹਨਾਂ ਦਾ ਪਿਆਰ ਸਦਾ-ਥਿਰ ਪ੍ਰਭੂ ਨਾਲ ਬਣ ਜਾਂਦਾ ਹੈ। ਸਚੀ = ਸਦਾ-ਥਿਰ ਰਹਿਣ ਵਾਲੀ।
ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥
The True King has written His Order, which no one can erase.
(ਪਰਮਾਤਮਾ ਹੀ) ਸਦਾ-ਥਿਰ ਰਹਿਣ ਵਾਲਾ ਸ਼ਾਹ ਹੈ (ਜਿਸ ਦਾ ਹੁਕਮ ਜਗਤ ਵਿਚ) ਚੱਲ ਰਿਹਾ ਹੈ, ਕੋਈ ਜੀਵ ਉਸ ਦਾ ਹੁਕਮ ਉਲੰਘ ਨਹੀਂ ਸਕਦਾ। ਵਰਤਦਾ = (ਜਿਸ ਦਾ ਹੁਕਮ) ਚਲਦਾ ਹੈ।
ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥
The self-willed manmukhs do not obtain the Mansion of the Lord's Presence. The false are plundered by falsehood. ||2||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਉਹ ਨਾਸਵੰਤ ਜਗਤ ਦੇ ਵਪਾਰੀ ਝੂਠੇ ਮੋਹ ਵਿਚ ਹੀ (ਆਤਮਕ ਜੀਵਨ ਦੀ ਰਾਸ-ਪੂੰਜੀ) ਠਗਾ ਬੈਠਦੇ ਹਨ ॥੨॥ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਇਨੀ = ਪਾਇਨਿ, ਪਾਂਦੇ। ਕੂੜਿ = ਕੂੜ ਵਿਚ, ਕੂੜ ਦੀ ਰਾਹੀਂ। ਕੂੜਿਆਰ = ਕੂੜ ਦੇ ਵਪਾਰੀ, ਨਾਸਵੰਤ ਪਦਾਰਥਾਂ ਦੇ ਵਪਾਰੀ॥੨॥
ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥
Engrossed in egotism, the world perishes. Without the Guru, there is utter darkness.
ਜਗਤ 'ਮੈਂ ਮੈਂ' ਕਰਦਾ ਹੀ (ਭਾਵ, 'ਮੈਂ ਵੱਡਾ ਹਾਂ ਮੈਂ ਵੱਡਾ ਹਾਂ' ਇਸ ਅਹੰਕਾਰ ਵਿਚ) ਆਤਮਕ ਮੌਤ ਸਹੇੜ ਲੈਂਦਾ ਹੈ, ਗੁਰੂ ਦੀ ਸਰਨ ਤੋਂ ਵਾਂਜੇ ਰਹਿ ਕੇ (ਇਸ ਦੇ ਵਾਸਤੇ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ। ਮੁਆ = ਆਤਮਕ ਮੌਤ ਸਹੇੜਦਾ ਹੈ। ਘੋਰ ਅੰਧਾਰੁ = ਘੁੱਪ ਹਨੇਰਾ।
ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥
In emotional attachment to Maya, they have forgotten the Great Giver, the Giver of Peace.
ਮਾਇਆ ਦੇ ਮੋਹ ਵਿਚ ਫਸ ਕੇ (ਇਸ ਨੇ) ਸੁਖ ਦੇਣ ਵਾਲਾ ਤੇ ਸਭ ਦਾਤਾਂ ਦੇਣ ਵਾਲਾ ਪਰਮਾਤਮਾ ਭੁਲਾ ਦਿੱਤਾ ਹੈ। ਮੋਹਿ = ਮੋਹ ਵਿਚ (ਫਸ ਕੇ)।
ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥
Those who serve the True Guru are saved; they keep the True One enshrined in their hearts.
ਜਦੋਂ ਜੀਵ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤਦੋਂ (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਤੋਂ) ਬਚ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਸੇਵਹਿ = ਸੇਵਨਿ, (ਜੇ) ਸੇਵਾ ਕਰਨ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ।
ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥
By His Grace, we find the Lord, and reflect on the True Word of the Shabad. ||3||
ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ (ਮਿਹਰ ਨਾਲ ਹੀ) ਸਦਾ-ਥਿਰ ਗੁਰ-ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕੀਤੀ ਜਾ ਸਕਦੀ ਹੈ ॥੩॥ ਤੇ = ਤੋਂ, ਨਾਲ। ਸਚਿ ਸਬਦਿ = ਸਦਾ-ਥਿਰ ਸ਼ਬਦ ਦੀ ਰਾਹੀਂ॥੩॥
ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥
Serving the True Guru, the mind becomes immaculate and pure; egotism and corruption are discarded.
ਗੁਰੂ ਦੀ ਦੱਸੀ ਸੇਵਾ ਕਰ ਕੇ ਹਉਮੈ ਤੋਂ ਪੈਦਾ ਹੋਣ ਵਾਲੇ ਵਿਕਾਰ ਛੱਡ ਕੇ (ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ। ਸੇਵਿ = ਸੇਵ ਕੇ, ਸੇਵਾ ਕਰ ਕੇ। ਤਜਿ = ਤਿਆਗ ਕੇ।
ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥
So abandon your selfishness, and remain dead while yet alive. Contemplate the Word of the Guru's Shabad.
ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ (ਹਿਰਦੇ ਵਿਚ ਟਿਕਾ ਕੇ), ਤੇ ਆਪਾ-ਭਾਵ ਦੂਰ ਕਰ ਕੇ ਮਨੁੱਖ ਦੁਨੀਆ ਦੀ ਕਿਰਤ ਕਾਰ ਕਰਦਾ ਹੀ ਵਿਕਾਰਾਂ ਵੱਲੋਂ ਮਰ ਜਾਂਦਾ ਹੈ। ਆਪੁ = ਆਪਾ-ਭਾਵ। ਮਰੈ = ਵਿਕਾਰਾਂ ਵਲੋਂ ਹਟ ਜਾਂਦਾ ਹੈ।
ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥
The pursuit of worldly affairs comes to an end, when you embrace love for the True One.
ਜਿਨ੍ਹਾਂ ਮਨੁੱਖਾਂ ਦਾ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਪਿਆਰ ਬਣ ਜਾਂਦਾ ਹੈ, ਉਹ ਮੋਹ ਦੇ ਝਮੇਲਿਆਂ ਦੀ ਭਟਕਣਾ ਤੋਂ ਬਚ ਜਾਂਦੇ ਹਨ। ਧੰਧਾ = ਸੰਸਾਰਕ ਝਮੇਲੇ। ਧਾਵਤ = ਦੌੜ ਭਜ ਕਰਨੀ।
ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥
Those who are attuned to Truth-their faces are radiant in the Court of the True Lord. ||4||
ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਬੰਦੇ ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੋ ਜਾਂਦੇ ਹਨ ॥੪॥ ਸਾਚਿ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ। ਉਜਲੇ = ਨਿਰਮਲ। ਮੁਖ ਉਜਲੇ = ਉਜਲ ਮੁਖ ਵਾਲੇ, ਸੁਰਖ਼ਰੂ॥੪॥
ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥
Those who do not have faith in the Primal Being, the True Guru, and who do not enshrine love for the Shabad
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨੂੰ (ਆਪਣਾ ਜੀਵਨ-ਰਾਹਬਰ) ਨਹੀਂ ਮੰਨਿਆ, ਜਿਨ੍ਹਾਂ ਦਾ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਬਣਿਆ। ਮੰਨਿਓ = ਮੰਨਿਆ, ਸਰਧਾ ਬਣਾਈ।
ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥
they take their cleansing baths, and give to charity again and again, but they are ultimately consumed by their love of duality.
ਉਹ ਜਿਤਨਾ ਭੀ (ਤੀਰਥ-) ਇਸ਼ਨਾਨ ਕਰਦੇ ਹਨ ਜਿਤਨਾ ਭੀ ਦਾਨ ਪੁੰਨ ਕਰਦੇ ਹਨ ਮਾਇਆ ਦੇ ਪਿਆਰ ਦੇ ਕਾਰਨ ਉਹ ਸਾਰਾ ਉਹਨਾਂ ਨੂੰ ਖ਼ੁਆਰ ਹੀ ਕਰਦਾ ਹੈ। ਜੇਤਾ = ਜਿਤਨਾ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ।
ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥
When the Dear Lord Himself grants His Grace, they are inspired to love the Naam.
ਜਦੋਂ ਪਰਮਾਤਮਾ ਆਪ ਆਪਣੀ ਮਿਹਰ ਕਰੇ, ਤਦੋਂ ਹੀ ਜੀਵ ਦਾ ਉਸ ਦੇ ਨਾਮ ਨਾਲ ਪਿਆਰ ਬਣਦਾ ਹੈ।
ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥
O Nanak, immerse yourself in the Naam, through the Infinite Love of the Guru. ||5||20||53||
ਹੇ ਨਾਨਕ! ਗੁਰੂ ਦੇ ਅਤੁੱਟ ਪ੍ਰੇਮ ਦੀ ਬਰਕਤਿ ਨਾਲ ਤੂੰ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ॥੫॥੨੦॥੫੩॥ ਸਮਾਲਿ = ਸਾਂਭ ਰੱਖ। ਅਪਾਰਿ ਹੇਤਿ = ਅਤੁੱਟ ਪ੍ਰੇਮ ਨਾਲ॥੫॥