ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਅਪਨਾ ਗੁਰੂ ਧਿਆਏ ॥
I meditated on my Guru.
ਹੇ ਸੰਤ ਜਨੋ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ, ਧਿਆਏ = ਧਿਆਨ ਧਰਦਾ ਹੈ।
ਮਿਲਿ ਕੁਸਲ ਸੇਤੀ ਘਰਿ ਆਏ ॥
I met with Him, and returned home in joy.
ਉਹ (ਗੁਰੂ-ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ ਭਟਕਣੋਂ ਬਚ ਜਾਂਦਾ ਹੈ)। ਮਿਲਿ = (ਗੁਰੂ-ਚਰਨਾਂ ਵਿਚ) ਜੁੜ ਕੇ। ਕੁਸਲ ਸੇਤੀ = ਆਤਮਕ ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ-ਘਰ ਵਿਚ, ਅੰਤਰ-ਆਤਮੇ।
ਨਾਮੈ ਕੀ ਵਡਿਆਈ ॥
This is the glorious greatness of the Naam.
ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ ਆਸਰਿਆਂ ਦੀ ਭਾਲ ਛੱਡ ਦੇਂਦਾ ਹੈ)। ਵਡਿਆਈ = ਬਰਕਤਿ।
ਤਿਸੁ ਕੀਮਤਿ ਕਹਣੁ ਨ ਜਾਈ ॥੧॥
Its value cannot be estimated. ||1||
(ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ) ॥੧॥
ਸੰਤਹੁ ਹਰਿ ਹਰਿ ਹਰਿ ਆਰਾਧਹੁ ॥
O Saints, worship and adore the Lord, Har, Har, Har.
ਹੇ ਸੰਤ ਜਨੋ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ। ਸੰਤਹੁ = ਹੇ ਸੰਤ ਜਨੋ!
ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥
Worship the Lord in adoration, and you shall obtain everything; your affairs shall all be resolved. ||Pause||
ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ। (ਤੁਸੀ ਭੀ ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ ਰਹਾਉ॥ ਆਰਾਧਿ = ਆਰਾਧ ਕੇ, ਸਿਮਰ ਕੇ। ਸਭੋ ਕਿਛੁ = ਹਰੇਕ ਚੀਜ਼। ਸਾਧਹੁ = ਸਫਲ ਕਰੋ ॥ਰਹਾਉ॥
ਪ੍ਰੇਮ ਭਗਤਿ ਪ੍ਰਭ ਲਾਗੀ ॥
He alone is attached in loving devotion to God,
(ਹੇ ਸੰਤ ਜਨੋ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ। ਪ੍ਰੇਮ ਭਗਤਿ = ਪਿਆਰ-ਭਰੀ ਭਗਤੀ।
ਸੋ ਪਾਏ ਜਿਸੁ ਵਡਭਾਗੀ ॥
who realizes his great destiny.
ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ।
ਜਨ ਨਾਨਕ ਨਾਮੁ ਧਿਆਇਆ ॥
Servant Nanak meditates on the Naam, the Name of the Lord.
ਹੇ ਦਾਸ ਨਾਨਕ! (ਆਖ-) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ,
ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥
He obtains the rewards of all joys and peace. ||2||12||76||
ਉਸ ਨੇ ਸਾਰੇ ਸੁਖ ਦੇਣ ਵਾਲੇ (ਫਲ ਪ੍ਰਾਪਤ ਕਰ ਲਏ ਹਨ ॥੨॥੧੨॥੭੬॥ ਤਿਨਿ = ਉਸ (ਮਨੁੱਖ) ਨੇ। ਸਰਬ ਸੁਖਾ = ਸਾਰੇ ਸੁਖ ਦੇਣ ਵਾਲੇ ॥੨॥੧੨॥੭੬॥