ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ

The friends who love the True Guru, meet with the Lord, the True Friend.

ਉਹ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ ਜਿਨ੍ਹਾਂ ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ।

ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ

Meeting their Beloved, they meditate on the True Lord with love and affection.

ਉਹ ਮਿਲ ਕੇ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ;।

ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ

Their minds are appeased by their own minds, through the incomparable Word of the Guru's Shabad.

ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ।

ਏਹਿ ਸਜਣ ਮਿਲੇ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ

These friends are united, and will not be separated again; they have been united by the Creator Lord Himself.

ਅਜੇਹੇ ਸਤਸੰਗੀ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ। ਕਰਤਾਰਿ = ਕਰਤਾਰ ਨੇ।

ਇਕਨਾ ਦਰਸਨ ਕੀ ਪਰਤੀਤਿ ਆਈਆ ਸਬਦਿ ਕਰਹਿ ਵੀਚਾਰੁ

Some do not believe in the Blessed Vision of the Guru's Darshan; they do not contemplate the Shabad.

ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ।

ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ

The separated ones are in love with duality - what more separation can they suffer?

ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਕੀਹ ਹੋਣਾ ਹੋਇਆ? ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਦੇ ਪਿਆਰ ਵਿਚ।

ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ

Friendship with the self-willed manmukhs lasts for only a few short days.

ਆਪਣੇ ਮਨ ਦੇ ਪਿਛੇ ਤੁਰਣ ਵਾਲਿਆਂ ਦੀ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ।

ਇਸੁ ਪਰੀਤੀ ਤੁਟਦੀ ਵਿਲਮੁ ਹੋਵਈ ਇਤੁ ਦੋਸਤੀ ਚਲਨਿ ਵਿਕਾਰ

This friendship is broken in an instant; this friendship leads to corruption.

ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਵਿਲਮੁ = ਦੇਰ, ਢਿੱਲ। ਚਲਨਿ = ਪੈਦਾ ਹੁੰਦੇ ਹਨ।

ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਕਰਹਿ ਪਿਆਰੁ

They do not fear the True Lord within their hearts, and they do not love the Naam.

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ,

ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥

O Nanak, why become friends with those whom the Creator Lord Himself has misled? ||1||

ਹੇ ਨਾਨਕ! ਉਹਨਾਂ ਨਾਲ ਸਾਂਝ ਕਿਉਂ ਪਾਈਏ ਜੋ ਪਰਮਾਤਮਾ ਨੂੰ ਭੁਲੇ ਫਿਰਦੇ ਹਨ? ॥੧॥