ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀ।

ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ

Come out, O soul-bird, and let the meditative remembrance of the Lord be your wings.

ਹੇ ਜੀਵ-ਪੰਛੀ! (ਮਾਇਆ ਦੇ ਮੋਹ ਦੇ ਆਲ੍ਹਣੇ ਵਿਚੋਂ ਬਾਹਰ) ਨਿਕਲ। ਪਰਮਾਤਮਾ ਦਾ ਸਿਮਰਨ ਕਰ। (ਪ੍ਰਭੂ ਦਾ ਸਿਮਰਨ) ਖੰਭ ਹਨ (ਇਹਨਾਂ ਖੰਭਾਂ ਦੀ ਸਹਾਇਤਾ ਨਾਲ ਹੀ ਤੂੰ ਮੋਹ ਦੇ ਆਲ੍ਹਣੇ ਵਿਚੋਂ ਬਾਹਰ ਉੱਡ ਕੇ ਜਾ ਸਕੇਂਗਾ)। ਨਿਕਸੁ = (ਬਾਹਰ) ਨਿਕਲ। ਰੇ = ਹੇ! ਪੰਖੀ = ਪੰਛੀ। ਪਾਂਖ = ਖੰਭ।

ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ

Meet the Holy Saint, take to His Sanctuary, and keep the perfect jewel of the Lord enshrined in your heart. ||1||Pause||

(ਹੇ ਭਾਈ!) ਗੁਰੂ ਨੂੰ ਮਿਲ ਕੇ ਪੂਰਨ-ਪ੍ਰਭੂ ਦਾ ਆਸਰਾ ਲੈ, ਪਰਮਾਤਮਾ ਦਾ ਨਾਮ-ਰਤਨ ਆਪਣੇ ਹਿਰਦੇ ਨਾਲ (ਸਾਂਭ ਕੇ) ਰੱਖ ॥੧॥ ਰਹਾਉ ॥ ਸਾਧੂ = ਗੁਰੂ। ਮਿਲਿ = ਮਿਲ ਕੇ। ਗਹੁ = ਫੜ। ਹੀਅਰੇ ਸੰਗਿ = ਹਿਰਦੇ ਦੇ ਨਾਲ ॥੧॥ ਰਹਾਉ ॥

ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ

Superstition is the well, thirst for pleasure is the mud, and emotional attachment is the noose, so tight around your neck.

(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣ ਦੀ ਖੂਹੀ ਹੈ, ਮਾਇਆ ਦੀ ਤ੍ਰਿਸ਼ਨਾ ਤੇ ਵਿਕਾਰਾਂ ਦੇ ਚਸਕੇ (ਉਸ ਖੂਹੀ ਵਿਚ) ਚਿੱਕੜ ਹੈ, (ਜੀਵਾਂ ਦੇ ਗਲ ਵਿਚ ਪਈ ਹੋਈ) ਮੋਹ ਦੀ ਫਾਹੀ ਬੜੀ ਪੱਕੀ (ਤ੍ਰਿੱਖੀ) ਹੈ। ਭ੍ਰਮ = ਮਾਇਆ ਦੀ ਖ਼ਾਤਰ ਭਟਕਣਾ। ਕੂਈ = {कुप} ਖੂਹੀ। ਪੰਕਜ = ਚਿੱਕੜ। ਤੀਖ੍ਹ੍ਹਣ = ਤੇਜ਼, ਤ੍ਰਿੱਖੀ। ਫਾਸ = ਫਾਹੀ।

ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥

The only one who can cut this is the Guru of the World, the Lord of the Universe. So let yourself dwell at His Lotus Feet. ||1||

ਇਸ ਫਾਹੀ ਨੂੰ ਕੱਟਣ-ਜੋਗਾ ਜਗਤ ਦਾ ਗੁਰੂ ਗੋਬਿੰਦ ਹੀ ਹੈ। (ਹੇ ਭਾਈ!) ਉਸ ਗੋਬਿੰਦ ਦੇ ਚਰਨ-ਕਮਲਾਂ ਵਿਚ ਨਿਵਾਸ ਕਰੀ ਰੱਖ ॥੧॥ ਤਾ ਕੇ ਚਰਨ ਕਮਲ = ਉਸ ਦੇ ਸੋਹਣੇ ਚਰਨਾਂ ਵਿਚ ॥੧॥

ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ

Bestow Your Mercy, O Lord of the Universe, O God, My Beloved, Master of the meek - please, listen to my prayer.

ਹੇ ਗੋਬਿੰਦ! ਹੇ ਪ੍ਰੀਤਮ ਪ੍ਰਭੂ! ਹੇ ਗਰੀਬਾਂ ਦੇ ਮਾਲਕ! ਹੇ ਨਾਨਕ ਦੇ ਸੁਆਮੀ! ਮਿਹਰ ਕਰ, ਮੇਰੀ ਬੇਨਤੀ ਸੁਣ, ਕਰਿ ਕਿਰਪਾ = ਕਿਰਪਾ ਕਰ।

ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥

Take my hand, O Lord and Master of Nanak; my body and soul all belong to You. ||2||3||120||

ਹੇ ਨਾਨਕ ਦੇ ਮਾਲਕ ਪ੍ਰਭੂ! ਮੇਰਾ ਹੱਥ ਫੜ ਲੈ (ਤੇ ਮੈਨੂੰ ਇਸ ਖੂਹੀ ਵਿਚੋਂ ਕੱਢ ਲੈ) ਮੇਰੀ ਇਹ ਜਿੰਦ ਤੇਰਾ ਦਿੱਤਾ ਹੋਇਆ ਸਰਮਾਇਆ ਹੈ, ਮੇਰਾ ਇਹ ਸਰੀਰ ਤੇਰੀ ਬਖ਼ਸ਼ੀ ਹੋਈ ਪੂੰਜੀ ਹੈ (ਇਸ ਰਾਸਿ-ਪੂੰਜੀ ਨੂੰ ਮੋਹ ਦੇ ਹੱਥੀਂ ਉਜੜਨ ਤੋਂ ਤੂੰ ਆਪ ਹੀ ਬਚਾ ਲੈ) ॥੨॥੩॥੧੨੦॥ ਕਰੁ = ਹੱਥ। {ਨੋਟ: ਲਫ਼ਜ਼ 'ਕਰਿ' ਕ੍ਰਿਆ ਹੈ। ਲਫ਼ਜ਼ 'ਕਰੁ' ਨਾਂਵ ਹੈ}। ਗਹਿ ਲੇਹੁ = ਫੜ ਲੈ। ਜੀਉ = ਜਿੰਦ। ਪਿੰਡੁ = ਸਰੀਰ। ਰਾਸਿ = ਸਰਮਾਇਆ ॥੨॥