ਆਸਾ ਮਹਲਾ

Aasaa, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ

Making the effort, the mind becomes pure; in this dance, the self is silenced.

(ਹੇ ਭਾਈ! ਪਰਮਾਤਮਾ ਦਾ ਭਗਤ ਜਿਉਂ ਜਿਉਂ ਸਿਫ਼ਤਿ-ਸਾਲਾਹ ਦਾ) ਉੱਦਮ ਕਰਦਾ ਹੈ ਉਸ ਦਾ ਮਨ ਪਵਿਤ੍ਰ ਹੁੰਦਾ ਜਾਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰਦਾ ਹੈ (ਇਹ, ਮਾਨੋ, ਉਹ ਪਰਮਾਤਮਾ ਦੀ ਹਜ਼ੂਰੀ ਵਿਚ) ਨਾਚ ਕਰਦਾ ਹੈ। ਨਿਰਮਲੁ = ਸਾਫ਼, ਪਵਿਤ੍ਰ। ਆਪੁ = ਆਪਾ-ਭਾਵ, ਅਹੰਕਾਰ।

ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥

The five passions are kept under control, and the One Lord dwells in the mind. ||1||

(ਪਰਮਾਤਮਾ ਦਾ ਸੇਵਕ) ਆਪਣੇ ਮਨ ਵਿਚ ਪਰਮਾਤਮਾ ਨੂੰ ਵਸਾਈ ਰੱਖਦਾ ਹੈ (ਇਸ ਤਰ੍ਹਾਂ) ਉਹ ਕਾਮਾਦਿਕ ਪੰਜਾਂ ਨੂੰ ਕਾਬੂ ਵਿਚ ਰੱਖਦਾ ਹੈ ॥੧॥ ਪੰਚ ਜਨਾ = ਕਾਮਾਦਿਕ ਪੰਜਾਂ ਨੂੰ। ਵਸਗਤਿ = ਕਾਬੂ ਵਿਚ ॥੧॥

ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ

Your humble servant dances and sings Your Glorious Praises.

ਹੇ ਪ੍ਰਭੂ! (ਦੇਵੀ ਦੇਵਤਿਆਂ ਦੇ ਭਗਤ ਆਪਣੇ ਇਸ਼ਟ ਦੀ ਭਗਤੀ ਕਰਨ ਵੇਲੇ ਉਸ ਦੇ ਅੱਗੇ ਨਾਚ ਕਰਦੇ ਹਨ, ਪਰ) ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ (ਇਹ, ਮਾਨੋ) ਉਹ ਨਾਚ ਕਰਦਾ ਹੈ। ਨਿਰਤਿ = ਨਾਚ, ਭਗਤੀ ਦਾ ਨਾਚ।

ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ

He plays upon the guitar, tambourine and cymbals, and the unstruck sound current of the Shabad resounds. ||1||Pause||

ਹੇ ਪ੍ਰਭੂ! ਤੇਰਾ ਭਗਤ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ-ਰੂਪ ਵਾਜਾ (ਆਪਣੇ ਅੰਦਰ) ਲਗਾਤਾਰ ਵਜਾਂਦਾ ਰਹਿੰਦਾ ਹੈ (ਸ਼ਬਦ ਨੂੰ ਹਰ ਵੇਲੇ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ) ਇਹੀ ਹੈ ਉਸ ਦੇ ਵਾਸਤੇ ਰਬਾਬ ਤਬਲਾ ਛੈਣੇ ਘੁੰਘਰੂ (ਆਦਿਕ ਸਾਜ਼ਾਂ ਦਾ ਵੱਜਣਾ) ॥੧॥ ਰਹਾਉ ॥ ਪਖਾਵਜ = ਜੋੜੀ, ਤਬਲਾ। ਤਾਲ = ਛੈਣੇ। ਅਨਹਦ = ਇਕ-ਰਸ, ਬਿਨਾ ਸਾਜ ਵਜਾਇਆਂ ਪੈਦਾ ਹੋਣ ਵਾਲਾ ਰਾਗ ॥੧॥ ਰਹਾਉ ॥

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ

First, he instructs his own mind, and then, he leads others.

(ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਪਰਮਾਤਮਾ ਦਾ ਭਗਤ) ਪਹਿਲਾਂ ਆਪਣੇ ਮਨ ਨੂੰ (ਮੋਹ ਦੀ ਨੀਂਦ ਵਿਚੋਂ) ਜਗਾਂਦਾ ਹੈ, ਫਿਰ ਹੋਰਨਾਂ ਦੇ ਅੰਦਰ (ਸਿਫ਼ਤਿ-ਸਾਲਾਹ ਦੀ) ਰੀਝ ਪੈਦਾ ਕਰਦਾ ਹੈ। ਪਰਬੋਧੈ = ਜਗਾਂਦਾ ਹੈ, ਸਮਝਾਂਦਾ ਹੈ। ਅਵਰ = ਹੋਰਨਾਂ ਨੂੰ। ਰੀਝਾਵੈ = ਖ਼ੁਸ਼ ਕਰਦਾ ਹੈ।

ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥

He chants the Lord's Name and meditates on it in his heart; with his mouth, he announces it to all. ||2||

ਪਹਿਲਾਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ ਤੇ ਫਿਰ ਮੂੰਹ ਨਾਲ ਉਹ ਜਾਪ ਹੋਰਨਾਂ ਨੂੰ ਭੀ ਸੁਣਾਂਦਾ ਹੈ ॥੨॥ ਤੇ = ਤੋਂ ॥੨॥

ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ

He joins the Saadh Sangat, the Company of the Holy, and washes their feet; he applies the dust of the Saints to his body

(ਪਰਮਾਤਮਾ ਦਾ ਸੇਵਕ) ਆਪਣੇ ਹੱਥਾਂ ਨਾਲ ਗੁਰਮੁਖਾਂ ਦੇ ਪੈਰ ਧੋਂਦਾ ਹੈ ਸੰਤ ਜਨਾਂ ਦੇ ਚਰਨਾਂ ਦੀ ਧੂੜ ਆਪਣੇ ਸਰੀਰ ਉੱਤੇ ਲਾਂਦਾ ਹੈ। ਕਰ ਸੰਗਿ = ਹੱਥਾਂ ਨਾਲ। ਸਾਧੂ ਚਰਨ = ਗੁਰਮੁਖਾਂ ਦੇ ਪੈਰ। ਪਖਾਰੈ = ਧੋਂਦਾ ਹੈ, ਪਖਾਲੈ। ਤਨਿ = ਸਰੀਰ ਉੱਤੇ।

ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥

He surrenders his mind and body, and places them before the Guru; thus, he obtains the true wealth. ||3||

ਆਪਣਾ ਮਨ ਗੁਰੂ ਦੇ ਹਵਾਲੇ ਕਰਦਾ ਹੈ ਆਪਣਾ ਸਰੀਰ (ਹਰੇਕ ਗਿਆਨ-ਇੰਦ੍ਰਾ) ਗੁਰੂ ਦੇ ਹਵਾਲੇ ਕਰਦਾ ਹੈ ਤੇ ਗੁਰੂ ਪਾਸੋਂ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਪ੍ਰਾਪਤ ਕਰਦਾ ਹੈ ॥੩॥ ਅਰਪਿ = ਹਵਾਲੇ ਕਰ ਕੇ। ਸਤਿ = ਸਦਾ ਕਾਇਮ ਰਹਿਣ ਵਾਲਾ ॥੩॥

ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ

Whoever listens to, and beholds the Guru with faith, shall see his pains of birth and death taken away.

ਹੇ ਨਾਨਕ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਨਾਚ ਹੈ ਕਿ) ਜੇਹੜਾ ਜੇਹੜਾ ਮਨੁੱਖ ਇਸ ਨੂੰ ਸਿਦਕ ਧਾਰ ਕੇ ਸੁਣਦਾ ਵੇਖਦਾ ਹੈ ਉਸ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ। ਪੇਖੈ = ਵੇਖਦਾ ਹੈ। ਸਰਧਾ = ਯਕੀਨ। ਤਾ ਕਾ = ਉਸ ਦਾ।

ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥

Such a dance eliminates hell; O Nanak, the Gurmukh remains wakeful. ||4||4||43||

ਅਜੇਹਾ ਨਾਚ ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੂੰ ਨਰਕਾਂ ਤੋਂ ਬਚਾ ਲੈਂਦਾ ਹੈ (ਇਸ ਨਾਚ ਦੀ ਬਰਕਤਿ ਨਾਲ) ਉਹ (ਮੋਹ ਦੀ ਨੀਂਦ ਤੋਂ) ਜਾਗ ਪੈਂਦਾ ਹੈ ॥੪॥੪॥੪੩॥ ਨਿਵਾਰੈ = ਦੂਰ ਕਰਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈਣਾ ਵਾਲਾ ਮਨੁੱਖ ॥੪॥੪॥੪੩॥