ਸਲੋਕ ਮਹਲਾ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ

Kabeer, the earth belongs to the Holy, but the thieves have come and now sit among them.

ਹੇ ਕਬੀਰ! ਜੇ ਵਿਕਾਰੀ ਮਨੁੱਖ (ਚੰਗੇ ਭਾਗਾਂ ਨਾਲ) ਹੋਰ ਝਾਕ ਛੱਡ ਕੇ ਸਤਿਗੁਰੂ ਦੀ ਸੰਗਤ ਵਿਚ ਆ ਬੈਠਣ, ਤਾਂ ਵਿਕਾਰੀਆਂ ਦਾ ਅਸਰ ਉਸ ਸੰਗਤ ਉਤੇ ਨਹੀਂ ਪੈਂਦਾ। ਧਰਤੀ ਸਾਧ ਕੀ = ਸਤਿਗੁਰੂ ਦੀ ਧਰਤੀ, ਸਤਿਗੁਰੂ ਦੀ ਸੰਗਤ। ਤਸਕਰ = ਚੋਰ, ਵਿਕਾਰੀ ਬੰਦੇ। ਬੈਸਹਿ = ਆ ਬੈਠਦੇ ਹਨ, ਜੇ ਆ ਬੈਠਣ। ਗਾਹਿ = ਗਹਿ, ਮੱਲ ਕੇ, ਸਿਦਕ ਨਾਲ, ਹੋਰ ਖ਼ਿਆਲ ਛੱਡ ਕੇ।

ਧਰਤੀ ਭਾਰਿ ਬਿਆਪਈ ਉਨ ਕਉ ਲਾਹੂ ਲਾਹਿ ॥੧॥

The earth does not feel their weight; even they profit. ||1||

ਹਾਂ, ਵਿਕਾਰੀ ਬੰਦਿਆਂ ਨੂੰ ਜ਼ਰੂਰ ਲਾਭ ਅੱਪੜਦਾ ਹੈ, ਉਹ ਵਿਕਾਰੀ ਬੰਦੇ ਜ਼ਰੂਰ ਲਾਭ ਉਠਾਂਦੇ ਹਨ ॥੧॥ ਭਾਰਿ = ਭਾਰ ਨਾਲ, ਭਾਰ ਦੇ ਹੇਠ, ਤਸਕਰਾਂ ਦੇ ਭਾਰ ਹੇਠ। ਨ ਬਿਆਪਈ = ਦਬਦੀ ਨਹੀਂ, ਅਸਰ ਹੇਠ ਨਹੀਂ ਆਉਂਦੀ। ਉਨ ਕਉ = ਉਹਨਾਂ (ਤਸਕਰਾਂ) ਨੂੰ। ਲਾਹੂ = ਲਾਹ ਹੀ, ਲਾਭ ਹੀ (ਮਿਲਦਾ ਹੈ)। ਲਾਹਿ = ਲਹਹਿ, ਉਹ ਤਸਕਰ ਲਾਭ ਹੀ ਲਹਹਿ, ਉਹ ਵਿਕਾਰੀ ਸਗੋਂ ਲਾਭ ਹੀ ਉਠਾਂਦੇ ਹਨ ॥੧॥