ਪਉੜੀ ॥
Pauree:
ਪਉੜੀ।
ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥
You are the Creator, all-powerful, able to do anything. Without You, there is no other at all.
ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ;
ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
You Yourself created the world, and You Yourself shall destroy it in the end.
ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ। ਗੋਈ = ਨਾਸ ਕੀਤੀ ਹੈ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥
The Word of Your Shabad alone is pervading everywhere; whatever You do, comes to pass.
ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਸਬਦੁ = ਹੁਕਮ। ਸਭੁ = ਹਰ ਥਾਂ।
ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
God blesses the Gurmukh with glorious greatness, and then, he finds the Lord.
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
As Gurmukh, Nanak worships and adores the Lord; let everyone proclaim, "Blessed, blessed, blessed is He, the Guru!" ||29||1||Sudh||
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ਸੁਧੁ{ ਸਭਿ = ਸਾਰੇ ॥੨੯॥੧॥ਸੁਧੁ