ਪਉੜੀ

Pauree:

ਪਉੜੀ

ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ

The second day of the lunar cycle: Get rid of your evil-mindedness, and serve the Guru continually.

(ਹੇ ਭਾਈ!) ਸਦਾ ਗੁਰੂ ਦੀ ਦੱਸੀ ਸੇਵਾ ਕਰਦਾ ਰਹੁ, (ਤੇ ਇਸ ਤਰ੍ਹਾਂ ਆਪਣੇ ਅੰਦਰੋਂ) ਖੋਟੀ ਮਤਿ ਕੱਢ। ਦੁਤੀਆ = ਦੂਜ ਦੀ ਥਿਤਿ। ਦੁਰਮਤਿ = ਖੋਟੀ ਮਤਿ। ਨੀਤ = ਨਿੱਤ, ਸਦਾ।

ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ

The jewel of the Lord's Name shall come to dwell in your mind and body, when you renounce sexual desire, anger and greed, O my friend.

ਹੇ ਮਿੱਤਰ! (ਆਪਣੇ ਅੰਦਰੋਂ) ਕਾਮ ਕ੍ਰੋਧ ਲੋਭ ਦੂਰ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੇ) ਮਨ ਵਿਚ ਹਿਰਦੇ ਵਿਚ ਰਤਨ (ਵਰਗਾ ਕੀਮਤੀ) ਪ੍ਰਭੂ-ਨਾਮ ਆ ਵੱਸਦਾ ਹੈ। ਮਨਿ = ਮਨ ਵਿਚ। ਤਨਿ ਹਿਰਦੇ ਵਿਚ। ਤਜਿ = ਦੂਰ ਕਰ। ਮੀਤ = ਹੇ ਮਿੱਤਰ!

ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ

Conquer death and obtain eternal life; all your troubles will depart.

(ਜੇਹੜਾ ਮਨੁੱਖ ਇਉਂ ਜਤਨ ਕਰਦਾ ਹੈ ਉਸ ਨੂੰ) ਆਤਮਕ ਜੀਵਨ ਮਿਲ ਜਾਂਦਾ ਹੈ, ਉਸ ਨੂੰ (ਸੁਚੱਜਾ ਪਵਿਤ੍ਰ) ਜੀਵਨ ਮਿਲ ਪੈਂਦਾ ਹੈ, ਉਸ ਦੇ ਸਾਰੇ ਦੁੱਖ ਕਲੇਸ਼ ਮਿਟ ਜਾਂਦੇ ਹਨ, ਮਰਣੁ = ਆਤਮਕ ਮੌਤ। ਬਿਨਸਹਿ = ਨਾਸ ਹੋ ਜਾਂਦੇ ਹਨ। ਸਗਲ = ਸਾਰੇ।

ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ

Renounce your self-conceit and vibrate upon the Lord of the Universe; loving devotion to Him shall permeate your being.

(ਹੇ ਮਿੱਤਰ! ਆਪਣੇ ਮਨ ਵਿਚੋਂ) ਹਉਮੈ ਦੂਰ ਕਰੋ ਤੇ ਪਰਮਾਤਮਾ ਦਾ ਭਜਨ ਕਰੋ। (ਜੇਹੜਾ ਮਨੁੱਖ ਇਉਂ ਜਤਨ ਕਰਦਾ ਹੈ) ਉਸ ਦੇ ਅੰਦਰ ਪ੍ਰਭੂ-ਪ੍ਰੇਮ ਆ ਵੱਸਦਾ ਹੈ ਪ੍ਰਭੂ ਦੀ ਭਗਤੀ ਆ ਵੱਸਦੀ ਹੈ। ਆਪੁ = ਆਪਾ-ਭਾਵ, ਹਉਮੈ। ਭਾਉ = ਪ੍ਰੇਮ।

ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ

You shall earn profit and suffer no loss, and in the Court of the Lord you shall be honored.

(ਆਤਮਕ ਜੀਵਨ ਵਿੱਚ ਉਹਨਾਂ ਨੂੰ) ਵਾਧਾ ਹੀ ਵਾਧਾ ਪੈਂਦਾ ਹੈ ਤੇ (ਆਤਮਕ ਜੀਵਨ ਵਿਚ ਪੈ ਰਹੀ) ਘਾਟ (ਉਹਨਾਂ ਦੇ ਅੰਦਰੋਂ) ਨਿਕਲ ਜਾਂਦੀ ਹੈ, ਉਹ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਵਾਲੇ ਹੋ ਜਾਂਦੇ ਹਨ। ਤੋਟਾ = (ਆਤਮਕ ਜੀਵਨ ਵਿਚ ਪੈ ਰਹੀ) ਘਾਟ। ਹਿਰੈ = ਦੂਰ ਹੋ ਜਾਂਦੀ ਹੈ। ਪਤਿਵੰਤ = ਇੱਜ਼ਤ ਵਾਲੇ।

ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ

Those who gather in the riches of the Lord's Name are truly wealthy, and very blessed.

(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਦਾ ਹੈ, ਉਹ ਸਭ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਲਈ ਸਾਹੂਕਾਰ ਬਣ ਜਾਂਦੇ ਹਨ, ਸੰਚਵੈ = ਇਕੱਠਾ ਕਰਦਾ ਹੈ। ਸਾਚ = ਸਦਾ ਕਾਇਮ ਰਹਿਣ ਵਾਲੇ। ਭਗਵੰਤ = ਭਾਗਾਂ ਵਾਲੇ।

ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ

So, when standing up and sitting down, vibrate upon the Lord, and cherish the Saadh Sangat, the Company of the Holy.

(ਹੇ ਭਾਈ!) ਉਠਦਿਆਂ ਬੈਠਦਿਆਂ ਹਰ ਵੇਲੇ ਪਰਮਾਤਮਾ ਦਾ ਭਜਨ ਕਰੋ ਤੇ ਗੁਰੂ ਦੀ ਸੰਗਤਿ ਵਿਚ ਪ੍ਰੇਮ ਪੈਦਾ ਕਰੋ।

ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥

O Nanak, evil-mindedness is eradicated, when the Supreme Lord God comes to dwell in the mind. ||2||

ਹੇ ਨਾਨਕ! (ਜਿਸ ਮਨੁੱਖ ਨੇ ਇਹ ਉੱਦਮ ਕੀਤਾ ਉਸ ਦੀ) ਖੋਟੀ ਮਤਿ ਮੁੱਕ ਗਈ, ਪਰਮਾਤਮਾ ਸਦਾ ਲਈ ਉਸ ਦੇ ਚਿੱਤ ਵਿਚ ਆ ਵੱਸਿਆ ॥੨॥ ਚੀਤਿ = ਚਿੱਤ ਵਿਚ ॥੨॥