ਸਲੋਕੁ ॥
Salok:
ਸਲੋਕ।
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
He has no form, no shape, no color; God is beyond the three qualities.
ਪ੍ਰਭੂ ਦਾ ਨ ਕੋਈ ਰੂਪ ਹੈ, ਨ ਚਿਹਨ-ਚੱਕ੍ਰ ਅਤੇ ਨ ਕੋਈ ਰੰਗ। ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਬੇ-ਦਾਗ਼ ਹੈ। ਰੇਖ = {Skt. रेखा) ਚਿਹਨ-ਚੱਕ੍ਰ। ਤ੍ਰਿਹੁ ਗੁਣ ਤੇ = (ਮਾਇਆ ਦੇ) ਤਿੰਨ ਗੁਣਾਂ ਤੋਂ। ਭਿੰਨ = ਵੱਖਰਾ, ਨਿਰਲੇਪ, ਬੇ-ਦਾਗ਼। ਤਿਸਹਿ = ਉਸ ਨੂੰ ਹੀ।
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥
They alone understand Him, O Nanak, with whom He is pleased. ||1||
ਹੇ ਨਾਨਕ! ਪ੍ਰਭੂ ਆਪਣਾ ਆਪ ਉਸ ਮਨੁੱਖ ਨੂੰ ਸਮਝਾਉਂਦਾ ਹੈ ਜਿਸ ਉਤੇ ਆਪ ਤ੍ਰੁੱਠਦਾ ਹੈ ॥੧॥ ਬੁਝਾਏ = ਸਮਝ ਦੇਂਦਾ ਹੈ (ਆਪਣੇ ਸਰੂਪ ਦੀ)। ਸੁਪ੍ਰਸੰਨ = ਖ਼ੁਸ਼ ॥੧॥
ਅਸਟਪਦੀ ॥
Ashtapadee:
ਅਸ਼ਟਪਦੀ।
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
Keep the Immortal Lord God enshrined within your mind.
(ਹੇ ਭਾਈ!) ਆਪਣੇ ਮਨ ਵਿਚ ਅਕਾਲ ਪੁਰਖ ਨੂੰ ਪ੍ਰੋ ਰੱਖ,
ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
Renounce your love and attachment to people.
ਅਤੇ ਮਨੁੱਖ ਦਾ ਪਿਆਰ (ਮੋਹ) ਛੱਡ ਦੇਹ। ਤਿਆਗੁ = ਛੱਡ ਦੇਹ।
ਤਿਸ ਤੇ ਪਰੈ ਨਾਹੀ ਕਿਛੁ ਕੋਇ ॥
Beyond Him, there is nothing at all.
ਉਸ ਤੋਂ ਬਾਹਰਾ ਹੋਰ ਕੋਈ ਜੀਵ ਨਹੀਂ, ਕੋਈ ਚੀਜ਼ ਨਹੀਂ[
ਸਰਬ ਨਿਰੰਤਰਿ ਏਕੋ ਸੋਇ ॥
The One Lord is pervading among all.
ਸਭ ਜੀਵਾਂ ਦੇ ਅੰਦਰ ਇਕ ਅਕਾਲ ਪੁਰਖ ਹੀ ਵਿਆਪਕ ਹੈ। ਨਿਰੰਤਰਿ = ਇਕ-ਰਸ ਅੰਦਰ।
ਆਪੇ ਬੀਨਾ ਆਪੇ ਦਾਨਾ ॥
He Himself is All-seeing; He Himself is All-knowing,
ਉਹੀ ਆਪ ਹੀ (ਜੀਵਾਂ ਦੇ ਦਿਲ ਦੀ) ਪਛਾਣਨ ਵਾਲਾ ਤੇ ਜਾਣਨ ਵਾਲਾ ਹੈ, ਬੀਨਾ = ਪਛਾਣਨ ਵਾਲਾ। ਦਾਨਾ = ਸਮਝਣ ਵਾਲਾ।
ਗਹਿਰ ਗੰਭੀਰੁ ਗਹੀਰੁ ਸੁਜਾਨਾ ॥
Unfathomable, Profound, Deep and All-knowing.
ਪ੍ਰਭੂ ਬੜਾ ਗੰਭੀਰ ਹੈ ਤੇ ਡੂੰਘਾ ਹੈ, ਸਿਆਣਾ ਹੈ, ਗਹੀਰੁ = ਡੂੰਘਾ। ਸੁਜਾਨਾ = ਸਿਆਣਾ।
ਪਾਰਬ੍ਰਹਮ ਪਰਮੇਸੁਰ ਗੋਬਿੰਦ ॥
He is the Supreme Lord God, the Transcendent Lord, the Lord of the Universe,
ਹੇ ਪਾਰਬ੍ਰਹਮ ਪ੍ਰਭੂ! ਸਭ ਦੇ ਵੱਡੇ ਮਾਲਕ! ਤੇ ਜੀਵਾਂ ਦੇ ਪਾਲਕ!
ਕ੍ਰਿਪਾ ਨਿਧਾਨ ਦਇਆਲ ਬਖਸੰਦ ॥
the Treasure of mercy, compassion and forgiveness.
ਦਇਆ ਦੇ ਖ਼ਜ਼ਾਨੇ! ਦਇਆ ਦੇ ਘਰ! ਤੇ ਬਖ਼ਸ਼ਣਹਾਰ! ਕ੍ਰਿਪਾਨਿਧਾਨ = ਦਇਆ ਦਾ ਖ਼ਜ਼ਾਨਾ। ਬਖਸੰਦ = ਬਖ਼ਸ਼ਣ ਵਾਲਾ।
ਸਾਧ ਤੇਰੇ ਕੀ ਚਰਨੀ ਪਾਉ ॥
To fall at the Feet of Your Holy Beings
ਮੈਂ ਤੇਰੇ ਸਾਧਾਂ ਦੀ ਚਰਨੀਂ ਪਵਾਂ, ਪਾਉ = ਮੈਂ ਪਵਾਂ।
ਨਾਨਕ ਕੈ ਮਨਿ ਇਹੁ ਅਨਰਾਉ ॥੧॥
- this is the longing of Nanak's mind. ||1||
ਨਾਨਕ ਦੇ ਮਨ ਵਿਚ ਇਹ ਤਾਂਘ ਹੈ ॥੧॥ ਮਨਿ = ਮਨ ਵਿਚ। ਅਨੁਰਾਉ = ਅਨੁਰਾਗ, ਤਾਂਘ, ਖਿੱਚ ॥੧॥
ਮਨਸਾ ਪੂਰਨ ਸਰਨਾ ਜੋਗ ॥
He is the Fulfiller of wishes, who can give us Sanctuary;
ਪ੍ਰਭੂ (ਜੀਵਾਂ ਦੇ) ਮਨ ਦੇ ਫੁਰਨੇ ਪੂਰੇ ਕਰਨ ਤੇ ਸਰਨ ਆਇਆਂ ਦੀ ਸਹਾਇਤਾ ਕਰਨ ਦੇ ਸਮਰੱਥ ਹੈ। ਮਨਸਾ = ਮਨ ਦਾ ਫੁਰਨਾ, ਖ਼ਾਹਸ਼। ਸਰਨਾ ਜੋਗ = ਸਰਨ ਦੇਣ ਜੋਗਾ, ਸਰਨ ਆਏ ਦੀ ਸਹਾਇਤਾ ਕਰਨ ਦੇ ਲਾਇਕ।
ਜੋ ਕਰਿ ਪਾਇਆ ਸੋਈ ਹੋਗੁ ॥
That which He has written, comes to pass.
ਜੋ ਉਸ ਨੇ (ਜੀਵਾਂ ਦੇ) ਹੱਥ ਉਤੇ ਲਿਖ ਦਿੱਤਾ ਹੈ, ਉਹੀ ਹੁੰਦਾ ਹੈ। ਕਰਿ = ਹੱਥ ਤੇ, ਜੀਵ ਦੇ ਹੱਥ ਤੇ। ਪਾਇਆ = ਪਾ ਦਿੱਤਾ ਹੈ, ਲਿਖ ਦਿੱਤਾ ਹੈ। ਹੋਗੁ = ਹੋਵੇਗਾ।
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
He destroys and creates in the twinkling of an eye.
ਜਿਸ ਪ੍ਰਭੂ ਦਾ ਅੱਖ ਫਰਕਣ ਦਾ ਸਮਾ (ਜਗਤ ਦੇ) ਪਾਲਣ ਤੇ ਨਾਸ ਲਈ (ਕਾਫ਼ੀ) ਹੈ, ਨੇਤ੍ਰ ਫੋਰੁ = ਅੱਖ ਦਾ ਫਰਕਣਾ। ਹਰਨ = ਨਾਸ ਕਰਨਾ। ਭਰਨ = ਪਾਲਣਾ।
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
No one else knows the mystery of His ways.
ਉਸ ਦਾ ਗੁੱਝਾ ਭੇਤ ਕੋਈ ਹੋਰ ਜੀਵ ਨਹੀਂ ਜਾਣਦਾ। ਮੰਤ੍ਰ = ਗੁੱਝਾ ਭੇਤ।
ਅਨਦ ਰੂਪ ਮੰਗਲ ਸਦ ਜਾ ਕੈ ॥
He is the embodiment of ecstasy and everlasting joy.
ਜਿਸ ਪ੍ਰਭੂ ਦੇ ਘਰ ਵਿਚ ਸਦਾ ਆਨੰਦ ਤੇ ਖ਼ੁਸ਼ੀਆਂ ਹਨ, ਮੰਗਲ = ਖ਼ੁਸ਼ੀਆਂ।
ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
I have heard that all things are in His home.
(ਜਗਤ ਦੇ) ਸਾਰੇ ਪਦਾਰਥ ਉਸ ਦੇ ਘਰ ਵਿਚ (ਮੌਜੂਦ) ਸੁਣੀਦੇ ਹਨ। ਸੁਨੀਅਹਿ = ਸੁਣੇ ਜਾਂਦੇ ਹਨ।
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
Among kings, He is the King; among yogis, He is the Yogi.
ਰਾਜਿਆਂ ਵਿਚ ਪ੍ਰਭੂ ਆਪ ਹੀ ਰਾਜਾ ਹੈ, ਜੋਗੀਆਂ ਵਿਚ ਜੋਗੀ ਹੈ,
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
Among ascetics, He is the Ascetic; among householders, He is the Enjoyer.
ਤਪੀਆਂ ਵਿਚ ਆਪ ਹੀ ਵੱਡਾ ਤਪੀ ਹੈ ਤੇ ਗ੍ਰਿਹਸਤੀਆਂ ਵਿਚ ਭੀ ਆਪ ਹੀ ਗ੍ਰਿਹਸਤੀ ਹੈ। ਤਪੀਸੁਰ = ਵੱਡਾ ਤਪੀ। ਭੋਗੀ = ਭੋਗਣਵਾਲਾ, ਗ੍ਰਿਹਸਤੀ।
ਧਿਆਇ ਧਿਆਇ ਭਗਤਹ ਸੁਖੁ ਪਾਇਆ ॥
By constant meditation, His devotee finds peace.
ਭਗਤ ਜਨਾਂ ਨੇ (ਉਸ ਪ੍ਰਭੂ ਨੂੰ) ਸਿਮਰ ਸਿਮਰ ਕੇ ਸੁਖ ਪਾ ਲਿਆ ਹੈ।
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
O Nanak, no one has found the limits of that Supreme Being. ||2||
ਹੇ ਨਾਨਕ! ਕਿਸੇ ਜੀਵ ਨੇ ਉਸ ਅਕਾਲ ਪੁਰਖ ਦਾ ਅੰਤ ਨਹੀਂ ਪਾਇਆ ॥੨॥
ਜਾ ਕੀ ਲੀਲਾ ਕੀ ਮਿਤਿ ਨਾਹਿ ॥
There is no limit to His play.
ਜਿਸ ਪ੍ਰਭੂ ਦੀ (ਜਗਤ ਰੂਪ) ਖੇਡ ਦਾ ਲੇਖਾ ਕੋਈ ਨਹੀਂ ਲਾ ਸਕਦਾ, ਲੀਲਾ = (ਜਗਤ ਰੂਪ) ਖੇਡ। ਮਿਤਿ = ਮਿਣਤੀ, ਅੰਦਾਜ਼ਾ।
ਸਗਲ ਦੇਵ ਹਾਰੇ ਅਵਗਾਹਿ ॥
All the demigods have grown weary of searching for it.
ਉਸ ਨੂੰ ਖੋਜ ਖੋਜ ਕੇ ਸਾਰੇ ਦੇਵਤੇ (ਭੀ) ਥੱਕ ਗਏ ਹਨ; ਅਵਗਾਹਿ = ਚੁੱਭੀ ਲਾ ਕੇ, ਖੋਜ ਖੋਜ ਕੇ। ਸਗਲ = ਸਾਰੀ (ਸ੍ਰਿਸ਼ਟੀ)।
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
What does the son know of his father's birth?
(ਕਿਉਂਕਿ) ਪਿਉ ਦਾ ਜਨਮ ਪੁੱਤ੍ਰ ਕੀਹ ਜਾਣਦਾ ਹੈ?
ਸਗਲ ਪਰੋਈ ਅਪੁਨੈ ਸੂਤਿ ॥
All are strung upon His string.
(ਜਿਵੇਂ ਮਾਲਾ ਦੇ ਮਣਕੇ) ਧਾਗੇ ਵਿਚ ਪਰੋਏ ਹੁੰਦੇ ਹਨ, (ਤਿਵੇਂ) ਸਾਰੀ ਰਚਨਾ ਪ੍ਰਭੂ ਨੇ ਆਪਣੇ (ਹੁਕਮ ਰੂਪ) ਧਾਗੇ ਵਿਚ ਪ੍ਰੋ ਰੱਖੀ ਹੈ। ਸੂਤਿ = ਸੂਤ੍ਰ ਵਿਚ, ਧਾਗੇ ਵਿਚ, (ਜਿਵੇਂ ਮਾਲਾ ਦੇ ਮਣਕੇ)।
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥
He bestows good sense, spiritual wisdom and meditation,
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਸੋਹਣੀ ਮਤਿ ਉੱਚੀ ਸਮਝ ਤੇ ਸੁਰਤ ਜੋੜਨ ਦੀ ਦਾਤ ਦੇਂਦਾ ਹੈ, ਗਿਆਨੁ = ਉਚੀ ਸਮਝ। ਧਿਆਨੁ = (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜਨੀ। ਜਿਨ ਦੇਇ = ਜਿਨ੍ਹਾਂ ਨੂੰ ਦੇਂਦਾ ਹੈ।
ਜਨ ਦਾਸ ਨਾਮੁ ਧਿਆਵਹਿ ਸੇਇ ॥
On His humble servants and slaves who meditate on the Naam.
ਉਹੀ ਸੇਵਕ ਤੇ ਦਾਸ ਉਸ ਦਾ ਨਾਮ ਸਿਮਰਦੇ ਹਨ। ਸੇਇ = ਉਹ ਹੀ।
ਤਿਹੁ ਗੁਣ ਮਹਿ ਜਾ ਕਉ ਭਰਮਾਏ ॥
He leads some astray in the three qualities;
(ਪਰ) ਜਿਨ੍ਹਾਂ ਨੂੰ (ਮਾਇਆ ਦੇ) ਤਿੰਨ ਗੁਣਾਂ ਵਿਚ ਭਵਾਉਂਦਾ ਹੈ, ਭਰਮਾਏ = ਭਟਕਾਉਂਦਾ ਹੈ।
ਜਨਮਿ ਮਰੈ ਫਿਰਿ ਆਵੈ ਜਾਏ ॥
they are born and die, coming and going over and over again.
ਉਹ ਜੰਮਦੇ ਮਰਦੇ ਰਹਿੰਦੇ ਹਨ ਤੇ ਮੁੜ ਮੁੜ (ਜਗਤ ਵਿਚ) ਆਉਂਦੇ ਤੇ ਜਾਂਦੇ ਰਹਿੰਦੇ ਹਨ।
ਊਚ ਨੀਚ ਤਿਸ ਕੇ ਅਸਥਾਨ ॥
The high and the low are His places.
ਸੋਹਣੀ ਮੱਤ ਵਾਲੇ ਉਚੇ ਬੰਦਿਆਂ ਦੇ ਹਿਰਦੇ ਤ੍ਰਿਗੁਣੀ ਨੀਚ ਬੰਦਿਆਂ ਦੇ ਮਨ-ਇਹ ਸਾਰੇ ਉਸ ਪ੍ਰਭੂ ਦੇ ਆਪਣੇ ਹੀ ਟਿਕਾਣੇ ਹਨ (ਭਾਵ, ਸਭ ਵਿਚ ਵੱਸਦਾ ਹੈ)। ਊਚ ਅਸਥਾਨ = ਸੁਮਤਿ ਗਿਆਨ ਧਿਆਨ ਵਾਲੇ ਜੀਵ। ਨੀਚ ਅਸਥਾਨ = ਤਿੰਨ ਗੁਣਾਂ ਵਿਚ ਭਟਕਣ ਵਾਲੇ ਜੀਵ।
ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
As He inspires us to know Him, O Nanak, so is He known. ||3||
ਹੇ ਨਾਨਕ! ਜਿਹੋ ਜਿਹੀ ਬੁੱਧ-ਮੱਤ ਦੇਂਦਾ ਹੈ, ਤਿਹੋ ਜਿਹੀ ਸਮਝ ਵਾਲਾ ਜੀਵ ਬਣ ਜਾਂਦਾ ਹੈ ॥੩॥ ਜਨਾਵੈ = ਸਮਝ ਦੇਂਦਾ ਹੈ ॥੩॥
ਨਾਨਾ ਰੂਪ ਨਾਨਾ ਜਾ ਕੇ ਰੰਗ ॥
Many are His forms; many are His colors.
ਹੇ ਪ੍ਰਭੂ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ, ਨਾਨਾ = ਕਈ ਕਿਸਮ ਦੇ।
ਨਾਨਾ ਭੇਖ ਕਰਹਿ ਇਕ ਰੰਗ ॥
Many are the appearances which He assumes, and yet He is still the One.
ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤਰ੍ਹਾਂ ਦਾ ਹੈਂ। ਇਕ ਰੰਗ = ਇਕੋ ਕਿਸਮ ਦਾ, ਇਕ ਰੰਗ ਵਾਲਾ। ਕਰਹਿ = ਤੂੰ ਕਰਦਾ ਹੈਂ।
ਨਾਨਾ ਬਿਧਿ ਕੀਨੋ ਬਿਸਥਾਰੁ ॥
In so many ways, He has extended Himself.
ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ, ਨਾਨਾ ਬਿਧਿ = ਕਈ ਤਰੀਕਿਆਂ ਨਾਲ।
ਪ੍ਰਭੁ ਅਬਿਨਾਸੀ ਏਕੰਕਾਰੁ ॥
The Eternal Lord God is the One, the Creator.
ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ।
ਨਾਨਾ ਚਲਿਤ ਕਰੇ ਖਿਨ ਮਾਹਿ ॥
He performs His many plays in an instant.
ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ, ਚਲਿਤ = ਕੌਤਕ, ਤਮਾਸ਼ੇ।
ਪੂਰਿ ਰਹਿਓ ਪੂਰਨੁ ਸਭ ਠਾਇ ॥
The Perfect Lord is pervading all places.
ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ।
ਨਾਨਾ ਬਿਧਿ ਕਰਿ ਬਨਤ ਬਨਾਈ ॥
In so many ways, He created the creation.
ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ,
ਅਪਨੀ ਕੀਮਤਿ ਆਪੇ ਪਾਈ ॥
He alone can estimate His worth.
ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ।
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
All hearts are His, and all places are His.
ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ।
ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
Nanak lives by chanting, chanting the Name of the Lord. ||4||
ਹੇ ਨਾਨਕ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ॥੪॥
ਨਾਮ ਕੇ ਧਾਰੇ ਸਗਲੇ ਜੰਤ ॥
The Naam is the Support of all creatures.
ਸਾਰੇ ਜੀਆ ਜੰਤ ਅਕਾਲ ਪੁਰਖ ਦੇ ਆਸਰੇ ਹਨ, ਨਾਮ = ਅਕਾਲ ਪੁਰਖ। ਧਾਰੇ = ਟਿਕਾਏ ਹੋਏ, ਆਸਰੇ।
ਨਾਮ ਕੇ ਧਾਰੇ ਖੰਡ ਬ੍ਰਹਮੰਡ ॥
The Naam is the Support of the earth and solar systems.
ਜਗਤ ਦੇ ਸਾਰੇ ਭਾਗ (ਹਿੱਸੇ) ਭੀ ਪ੍ਰਭੂ ਦੇ ਟਿਕਾਏ ਹੋਏ ਹਨ। ਬ੍ਰਹਮੰਡ = {Skt. ब्रह्यांड = The egg of Brahman, the primordial egg from which the universe sprang, the world, universe} ਸ੍ਰਿਸ਼ਟੀ, ਜਗਤ। ਖੰਡ = ਹਿੱਸੇ, ਟੋਟੇ।
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
The Naam is the Support of the Simritees, the Vedas and the Puraanas.
ਵੇਦ, ਪੁਰਾਣ ਸਿਮ੍ਰਿਤੀਆਂ ਪ੍ਰਭੂ ਦੇ ਅਧਾਰ ਤੇ ਹਨ,
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
The Naam is the Support by which we hear of spiritual wisdom and meditation.
ਗਿਆਨ ਦੀਆਂ ਗੱਲਾਂ ਸੁਣਨਾ ਤੇ ਸੁਰਤ ਜੋੜਨੀ ਭੀ ਅਕਾਲ ਪੁਰਖ ਦੇ ਆਸਰੇ ਹੀ ਹੈ।
ਨਾਮ ਕੇ ਧਾਰੇ ਆਗਾਸ ਪਾਤਾਲ ॥
The Naam is the Support of the Akaashic ethers and the nether regions.
ਸਾਰੇ ਅਕਾਸ਼ ਪਤਾਲ ਪ੍ਰਭੂ-ਆਸਰੇ ਹਨ, ਆਗਾਸ = ਆਕਾਸ਼।
ਨਾਮ ਕੇ ਧਾਰੇ ਸਗਲ ਆਕਾਰ ॥
The Naam is the Support of all bodies.
ਸਾਰੇ ਸਰੀਰ ਹੀ ਪ੍ਰਭੂ ਦੇ ਆਧਾਰ ਤੇ ਹਨ। ਆਕਾਰ = ਸਰੂਪ, ਸਰੀਰ।
ਨਾਮ ਕੇ ਧਾਰੇ ਪੁਰੀਆ ਸਭ ਭਵਨ ॥
The Naam is the Support of all worlds and realms.
ਤਿੰਨੇ ਭਵਨ ਤੇ ਚੌਦਹ ਲੋਕ ਅਕਾਲ ਪੁਰਖ ਦੇ ਟਿਕਾਏ ਹੋਏ ਹਨ, ਪੁਰੀਆ = ਸ਼ਹਿਰ, ਸਰੀਰ, ੧੪ ਲੋਕ। ਭਵਨ = {Skt.भुवन = A world, the number of worlds is either three, as in त्रिभुवभ, or fourteen} ਲੋਕ, ਜਗਤ।
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
Associating with the Naam, listening to it with the ears, one is saved.
ਜੀਵ ਪ੍ਰਭੂ ਵਿਚ ਜੁੜ ਕੇ ਤੇ ਉਸ ਦਾ ਨਾਮ ਕੰਨੀਂ ਸੁਣ ਕੇ ਵਿਕਾਰਾਂ ਤੋਂ ਬਚਦੇ ਹਨ। ਸ੍ਰਵਨ = ਕੰਨਾਂ ਨਾਲ।
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
Those whom the Lord mercifully attaches to His Naam
ਜਿਸ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈ,
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
- O Nanak, in the fourth state, those humble servants attain salvation. ||5||
ਹੇ ਨਾਨਕ! ਉਹ ਮਨੁੱਖ (ਮਾਇਆ ਦੇ ਅਸਰ ਤੋਂ ਪਰਲੇ) ਚਉਥੇ ਦਰਜੇ ਵਿਚ ਅੱਪੜ ਕੇ ਉੱਚੀ ਅਵਸਥਾ ਪ੍ਰਾਪਤ ਕਰਦਾ ਹੈ ॥੫॥ ਚਉਥੇ ਪਦ ਮਹਿ = ਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ ਉਤਲੇ ਦਰਜੇ ਵਿਚ, ਮਾਇਆ ਦੇ ਅਸਰ ਤੋਂ ਉਪਰਲੀ ਹਾਲਤ ਵਿਚ ॥੫॥
ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
His form is true, and true is His place.
ਜਿਸ ਪ੍ਰਭੂ ਦਾ ਰੂਪ ਤੇ ਟਿਕਾਣਾ ਸਦਾ-ਥਿਰ ਰਹਿਣ ਵਾਲੇ ਹਨ, ਸਤਿ = ੧. ਸਦਾ-ਥਿਰ ਰਹਿਣ ਵਾਲਾ, ੨. ਮੁਕੰਮਲ, ਜੋ ਅਧੂਰਾ ਨਹੀਂ, ਨਾਹ ਖੁੰਝਣ ਵਾਲਾ, ਅਟੱਲ।
ਪੁਰਖੁ ਸਤਿ ਕੇਵਲ ਪਰਧਾਨੁ ॥
His personality is true - He alone is supreme.
ਕੇਵਲ ਉਹੀ ਸਰਬ-ਵਿਆਪਕ ਪ੍ਰਭੂ ਸਭ ਦੇ ਸਿਰ ਤੇ ਹੈ। ਪਰਧਾਨੁ = ਮੰਨਿਆ ਪ੍ਰਮੰਨਿਆ, ਸਭ ਦੇ ਸਿਰ ਤੇ।
ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
His acts are true, and true is His Word.
ਜਿਸ ਸਦਾ-ਅਟੱਲ ਅਕਾਲ ਪੁਰਖ ਦੀ ਬਾਣੀ ਸਭ ਜੀਵਾਂ ਵਿਚ ਰਮੀ ਹੋਈ ਹੈ, ਕਰਤੂਤਿ = ਕੰਮ।
ਸਤਿ ਪੁਰਖ ਸਭ ਮਾਹਿ ਸਮਾਣੀ ॥
The True Lord is permeating all.
(ਭਾਵ, ਜੋ ਪ੍ਰਭੂ ਸਭ ਜੀਵਾਂ ਵਿਚ ਬੋਲ ਰਿਹਾ ਹੈ) ਉਸ ਦੇ ਕੰਮ ਵੀ ਅਟੱਲ ਹਨ।
ਸਤਿ ਕਰਮੁ ਜਾ ਕੀ ਰਚਨਾ ਸਤਿ ॥
True are His actions; His creation is true.
ਜਿਸ ਪ੍ਰਭੂ ਦੀ ਰਚਨਾ ਮੁਕੰਮਲ ਹੈ (ਭਾਵ, ਅਧੂਰੀ ਨਹੀਂ), ਕਰਮੁ = ਬਖ਼ਸ਼ਸ਼।
ਮੂਲੁ ਸਤਿ ਸਤਿ ਉਤਪਤਿ ॥
His root is true, and true is what originates from it.
ਜੋ (ਸਭ ਦਾ) ਮੂਲ-(ਰੂਪ) ਸਦਾ ਅਸਥਿਰ ਹੈ, ਜਿਸ ਦੀ ਪੈਦਾਇਸ਼ ਭੀ ਮੁਕੰਮਲ ਹੈ, ਉਸ ਦੀ ਬਖ਼ਸ਼ਸ਼ ਸਦਾ ਕਾਇਮ ਹੈ। ਉਤਪਤਿ = ਪੈਦਾਇਸ਼, ਰਚਨਾ।
ਸਤਿ ਕਰਣੀ ਨਿਰਮਲ ਨਿਰਮਲੀ ॥
True is His lifestyle, the purest of the pure.
ਪ੍ਰਭੂ ਦੀ ਮਹਾ ਪਵ੍ਰਿਤ ਰਜ਼ਾ ਹੈ, ਨਿਰਮਲ ਨਿਰਮਲੀ = ਨਿਰਮਲ ਤੋਂ ਨਿਰਮਲ, ਮਹਾ ਪਵਿਤ੍ਰ। ਕਰਣੀ = ਕੰਮ, ਰਜ਼ਾ
ਜਿਸਹਿ ਬੁਝਾਏ ਤਿਸਹਿ ਸਭ ਭਲੀ ॥
All goes well for those who know Him.
ਜਿਸ ਜੀਵ ਨੂੰ (ਰਜ਼ਾ ਦੀ) ਸਮਝ ਦੇਂਦਾ ਹੈ, ਉਸ ਨੂੰ (ਉਹ ਰਜ਼ਾ) ਪੂਰਨ ਤੌਰ ਤੇ ਸੁਖਦਾਈ (ਲੱਗਦੀ ਹੈ)। ਭਲੀ = ਸੁਖਦਾਈ।
ਸਤਿ ਨਾਮੁ ਪ੍ਰਭ ਕਾ ਸੁਖਦਾਈ ॥
The True Name of God is the Giver of peace.
ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸੁਖ-ਦਾਤਾ ਹੈ।
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
Nanak has obtained true faith from the Guru. ||6||
ਹੇ ਨਾਨਕ! (ਜੀਵ ਨੂੰ) ਇਹ ਅਟੱਲ ਸਿਦਕ ਸਤਿਗੁਰੂ ਤੋਂ ਮਿਲਦਾ ਹੈ ॥੬॥ ਬਿਸ੍ਵਾਸੁ = ਸਰਧਾ ॥੬॥
ਸਤਿ ਬਚਨ ਸਾਧੂ ਉਪਦੇਸ ॥
True are the Teachings, and the Instructions of the Holy.
ਗੁਰੂ ਦਾ ਉਪਦੇਸ਼ ਅਟੱਲ ਬਚਨ ਹਨ,
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
True are those into whose hearts He enters.
ਜਿਨ੍ਹਾਂ ਦੇ ਹਿਰਦੇ ਵਿਚ (ਇਸ ਉਪਦੇਸ਼ ਦਾ) ਪ੍ਰਵੇਸ਼ ਹੁੰਦਾ ਹੈ, ਉਹ ਭੀ ਅਟੱਲ (ਭਾਵ, ਜਨਮ ਮਰਨ ਤੋਂ ਰਹਿਤ) ਹੋ ਜਾਂਦੇ ਹਨ।
ਸਤਿ ਨਿਰਤਿ ਬੂਝੈ ਜੇ ਕੋਇ ॥
One who knows and loves the Truth
ਜੇ ਕਿਸੇ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਦੀ ਸੂਝ ਆ ਜਾਏ, ਨਿਰਤਿ = {Skt. निरति Strong attachment, fondness, devotion.) ਪਿਆਰ।
ਨਾਮੁ ਜਪਤ ਤਾ ਕੀ ਗਤਿ ਹੋਇ ॥
chanting the Naam, he obtains salvation.
ਤਾਂ ਨਾਮ ਜਪ ਕੇ ਉਹ ਉੱਚੀ ਅਵਸਥਾ ਹਾਸਲ ਕਰ ਲੈਂਦਾ ਹੈ।
ਆਪਿ ਸਤਿ ਕੀਆ ਸਭੁ ਸਤਿ ॥
He Himself is True, and all that He has made is true.
ਪ੍ਰਭੂ ਆਪ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਪੈਦਾ ਕੀਤਾ ਹੋਇਆ ਜਗਤ ਭੀ ਸੱਚ ਮੁੱਚ ਹੋਂਦ ਵਾਲਾ ਹੈ, (ਭਾਵ, ਮਿਥਿਆ ਨਹੀਂ)
ਆਪੇ ਜਾਨੈ ਅਪਨੀ ਮਿਤਿ ਗਤਿ ॥
He Himself knows His own state and condition.
ਪ੍ਰਭੂ ਆਪਣੀ ਅਵਸਥਾ ਤੇ ਮਰਯਾਦਾ ਆਪ ਜਾਣਦਾ ਹੈ। ਮਿਤਿ = ਮਿਣਤੀ, ਅੰਦਾਜ਼ਾ। ਗਤਿ = ਪਹੁੰਚ, ਅਵਸਥਾ।
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
He is the Creator Lord of His world.
ਜਿਸ ਪ੍ਰਭੂ ਦਾ ਇਹ ਜਗਤ ਹੈ ਉਹ ਆਪ ਇਸ ਨੂੰ ਬਨਾਉਣ ਵਾਲਾ ਹੈ,
ਅਵਰ ਨ ਬੂਝਿ ਕਰਤ ਬੀਚਾਰੁ ॥
No one else understands Him, although they may try.
ਕਿਸੇ ਹੋਰ ਨੂੰ ਇਸ ਜਗਤ ਦਾ ਖ਼ਿਆਲ ਰੱਖਣ ਵਾਲਾ (ਭੀ) ਨਾਹ ਸਮਝੋ।
ਕਰਤੇ ਕੀ ਮਿਤਿ ਨ ਜਾਨੈ ਕੀਆ ॥
The created cannot know the extent of the Creator.
ਕਰਤਾਰ (ਦੀ ਬਜ਼ੁਰਗੀ) ਦਾ ਅੰਦਾਜ਼ਾ ਉਸ ਦਾ ਪੈਦਾ ਕੀਤਾ ਬੰਦਾ ਨਹੀਂ ਲਾ ਸਕਦਾ। ਕੀਆ = ਪੈਦਾ ਕੀਤਾ ਹੋਇਆ ਜੀਵ।
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥
O Nanak, whatever pleases Him comes to pass. ||7||
ਹੇ ਨਾਨਕ! ਉਹੀ ਕੁਝ ਵਰਤਦਾ ਹੈ ਜੋ ਉਸ ਪ੍ਰਭੂ ਨੂੰ ਭਾਉਂਦਾ ਹੈ ॥੭॥ ਵਰਤੀਆ = ਵਰਤਦਾ ਹੈ ॥੭॥
ਬਿਸਮਨ ਬਿਸਮ ਭਏ ਬਿਸਮਾਦ ॥
Gazing upon His wondrous wonder, I am wonder-struck and amazed!
ਜਿਸ ਜਿਸ ਮਨੁੱਖ ਨੇ (ਪ੍ਰਭੂ ਦੀ ਬਜ਼ੁਰਗੀ ਨੂੰ) ਸਮਝਿਆ ਹੈ, ਉਸ ਉਸ ਨੂੰ ਆਨੰਦ ਆਇਆ ਹੈ, ਬਿਸਮਨ ਬਿਸਮ = ਹੈਰਾਨ ਤੋਂ ਹੈਰਾਨ। ਬਿਸਮਾਦ = ਹੈਰਾਨ।
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
One who realizes this, comes to taste this state of joy.
(ਵਡਿਆਈ ਤੱਕ ਕੇ) ਉਹ ਬੜੇ ਹੈਰਾਨ ਤੇ ਅਸਚਰਜ ਹੁੰਦੇ ਹਨ। ਸ੍ਵਾਦ = ਆਨੰਦ।
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
God's humble servants remain absorbed in His Love.
ਪ੍ਰਭੂ ਦੇ ਦਾਸ ਪ੍ਰਭੂ ਦੇ ਪਿਆਰ ਵਿਚ ਮਸਤ ਰਹਿੰਦੇ ਹਨ, ਰਾਚਿ ਰਹੇ = ਮਸਤ ਰਹਿੰਦੇ ਹਨ।
ਗੁਰ ਕੈ ਬਚਨਿ ਪਦਾਰਥ ਲਹੇ ॥
Following the Guru's Teachings, they receive the four cardinal blessings.
ਤੇ ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਨਾਮ-) ਪਦਾਰਥ ਹਾਸਲ ਕਰ ਲੈਂਦੇ ਹਨ।
ਓਇ ਦਾਤੇ ਦੁਖ ਕਾਟਨਹਾਰ ॥
They are the givers, the dispellers of pain.
ਉਹ (ਸੇਵਕ ਖ਼ੁਦ) ਨਾਮ ਦੀ ਦਾਤ ਵੰਡਦੇ ਹਨ, ਤੇ (ਜੀਵਾਂ ਦੇ) ਦੁੱਖ ਕੱਟਦੇ ਹਨ, ਓਇ = ਉਹ ਮਨੁੱਖ (ਜਿਨ੍ਹਾਂ ਨੂੰ ਨਾਮ-ਪਦਾਰਥ ਮਿਲਦਾ ਹੈ)।
ਜਾ ਕੈ ਸੰਗਿ ਤਰੈ ਸੰਸਾਰ ॥
In their company, the world is saved.
ਉਹਨਾਂ ਦੀ ਸੰਗਤਿ ਨਾਲ ਜਗਤ ਦੇ ਜੀਵ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।
ਜਨ ਕਾ ਸੇਵਕੁ ਸੋ ਵਡਭਾਗੀ ॥
The slave of the Lord's servant is so very blessed.
ਇਹੋ ਜਿਹੇ ਸੇਵਕਾਂ ਦਾ ਜੋ ਸੇਵਕ ਬਣਦਾ ਹੈ ਉਹ ਵੱਡੇ ਭਾਗਾਂ ਵਾਲਾ ਹੁੰਦਾ ਹੈ,
ਜਨ ਕੈ ਸੰਗਿ ਏਕ ਲਿਵ ਲਾਗੀ ॥
In the company of His servant, one becomes attached to the Love of the One.
ਉਹਨਾਂ ਦੀ ਸੰਗਤਿ ਵਿਚ ਰਿਹਾਂ ਇਕ ਅਕਾਲ ਪੁਰਖ ਨਾਲ ਸੁਰਤ ਜੁੜਦੀ ਹੈ।
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
His humble servant sings the Kirtan, the songs of the glory of God.
(ਪ੍ਰਭੂ ਦਾ) ਸੇਵਕ ਪ੍ਰਭੂ ਦੇ ਗੁਣ ਗਾਉਂਦਾ ਹੈ, ਤੇ ਸਿਫ਼ਤ-ਸਾਲਾਹ ਕਰਦਾ ਹੈ।
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
By Guru's Grace, O Nanak, he receives the fruits of his rewards. ||8||16||
ਹੇ ਨਾਨਕ! ਸਤਿਗੁਰੂ ਦੀ ਕਿਰਪਾ ਨਾਲ ਉਹ (ਪ੍ਰਭੂ ਦਾ ਨਾਮ-ਰੂਪੀ) ਫਲ ਪਾ ਲੈਂਦਾ ਹੈ ॥੮॥੧੬॥