ਵਡਹੰਸੁ ਮਹਲਾ ੩ ॥
Wadahans, Third Mehl:
ਵਡਹੰਸ ਤੀਜੀ ਪਾਤਿਸ਼ਾਹੀ।
ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥
The faces of the happy soul-brides are radiant forever; through the Guru, they are peacefully poised.
ਪ੍ਰਭੂ-ਪਤੀ ਨੂੰ ਸਿਰ ਉੱਤੇ ਜੀਊਂਦਾ-ਜਾਗਦਾ ਜਾਣਨ ਵਾਲੀਆਂ ਜੀਵ-ਇਸਤ੍ਰੀਆਂ ਦਾ ਮੂੰਹ ਸਦਾ ਰੌਸ਼ਨ ਰਹਿੰਦਾ ਹੈ ਤੇ ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਪ੍ਰੇਮ ਵਿਚ ਟਿਕੀਆਂ ਰਹਿੰਦੀਆਂ ਹਨ। ਸੋਹਾਗਣੀ = ਸੁਹਾਗ-ਭਾਗ ਵਾਲੀਆਂ, ਪ੍ਰਭੂ-ਪਤੀ ਨੂੰ ਸਿਰ ਉਤੇ ਜੀਊਂਦਾ-ਜਾਗਦਾ ਜਾਣਨ ਵਾਲੀਆਂ। ਉਜਲਾ = ਰੋਸ਼ਨ। ਗੁਰ ਕੈ = ਗੁਰੂ ਦੇ ਸ਼ਬਦ ਦੀ ਬਰਕਤਿ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥
They enjoy their Husband Lord constantly, eradicating their ego from within. ||1||
ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਆਪਣੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਸੰਭਾਲ ਰੱਖਦੀਆਂ ਹਨ ॥੧॥ ਪਿਰੁ = ਖਸਮ। ਰਾਵਹਿ = ਹਿਰਦੇ ਵਿਚ ਸੰਭਾਲ ਰੱਖਦੀਆਂ ਹਨ। ਆਪੁ = ਆਪਾ-ਭਾਵ ॥੧॥
ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥
O my mind, meditate on the Name of the Lord, Har, Har.
ਹੇ ਮੇਰੇ ਮਨ! ਤੂੰ ਸਦਾ ਹਰਿ-ਨਾਮ ਸਿਮਰਦਾ ਰਹੁ।
ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥
The True Guru has led me to understand the Lord. ||1||Pause||
ਗੁਰੂ ਨੇ ਮੈਨੂੰ ਹਰਿ-ਨਾਮ (ਸਿਮਰਨ) ਦੀ ਸੂਝ ਦੇ ਦਿੱਤੀ ਹੈ ॥੧॥ ਰਹਾਉ ॥ ਸਤਗੁਰਿ = ਗੁਰੂ ਨੇ। ਮੋ ਕਉ = ਮੈਨੂੰ ॥੧॥ ਰਹਾਉ ॥
ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥
The abandoned brides cry out in their suffering; they do not attain the Mansion of the Lord's Presence.
ਪਰ ਛੁੱਟੜ ਜੀਵ-ਇਸਤ੍ਰੀਆਂ ਬਹੁਤ ਦੁਖੀ ਰਹਿੰਦੀਆਂ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਨਸੀਬ ਨਹੀਂ ਹੁੰਦੀ। ਖਰੀਆ = ਬਹੁਤ। ਮਹਲੁ = ਪ੍ਰਭੂ ਦੀ ਹਜ਼ੂਰੀ।
ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥
In the love of duality, they appear so ugly; they suffer in pain as they go to the world beyond. ||2||
ਮਾਇਆ ਦੇ ਮੋਹ ਵਿਚ ਗ਼ਲਤਾਨ ਰਹਿਣ ਕਰ ਕੇ ਉਹ ਕੋਝੇ ਆਤਮਕ ਜੀਵਨ ਵਾਲੀਆਂ ਹੀ ਰਹਿੰਦੀਆਂ ਹਨ, ਪਰਲੋਕ ਵਿਚ ਜਾ ਕੇ ਭੀ ਉਹ ਦੁੱਖ ਹੀ ਸਹਾਰਦੀਆਂ ਹਨ ॥੨॥ ਕਰੂਪੀ = ਕੋਝੇ (ਆਤਮਕ) ਰੂਪ ਵਾਲੀਆਂ, ਕੋਝੇ ਆਤਮਕ ਜੀਵਨ ਵਾਲੀਆਂ। ਆਗੈ = ਪਰਲੋਕ ਵਿਚ। ਜਾਇ = ਜਾ ਕੇ ॥੨॥
ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥
The virtuous soul-bride constantly chants the Glorious Praises of the Lord; she enshrines the Naam, the Name of the Lord, within her heart.
ਗੁਣਾਂ ਵਾਲੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਪ੍ਰਭੂ-ਨਾਮ ਵਸਾ ਕੇ ਸਦਾ ਪ੍ਰਭੂ ਦੇ ਗੁਣ ਯਾਦ ਕਰਦੀ ਰਹਿੰਦੀ ਹੈ। ਰਵੈ = ਚੇਤੇ ਰੱਖਦੀ ਹੈ। ਵਸਾਇ = ਵਸਾ ਕੇ।
ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥
The unvirtuous woman suffers, and cries out in pain. ||3||
ਪਰ ਔਗੁਣਾਂ-ਭਰੀ ਜੀਵ-ਇਸਤ੍ਰੀ ਨੂੰ ਦੁੱਖ ਚੰਬੜਿਆ ਰਹਿੰਦਾ ਹੈ ਉਹ ਸਦਾ ਵਿਲਕਦੀ ਰਹਿੰਦੀ ਹੈ ॥੩॥ ਕਾਮਣੀ = (ਜੀਵ-) ਇਸਤ੍ਰੀ ॥੩॥
ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥
The One Lord and Master is the Husband Lord of all; His Praises cannot be expressed.
ਸਭਨਾਂ ਦਾ ਖਸਮ ਇਕ ਪਰਮਾਤਮਾ ਮਾਲਕ ਹੀ ਹੈ, ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿਉਂ ਕੋਈ ਸੁਹਾਗਣਾਂ ਹਨ ਤੇ ਕੋਈ ਦੋਹਾਗਣਾਂ ਹਨ)। ਭਤਾਰੁ = ਖਸਮ।
ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥
O Nanak, He has separated some from Himself, while others are to His Name. ||4||4||
ਹੇ ਨਾਨਕ! ਪ੍ਰਭੂ ਨੇ ਆਪ ਹੀ ਜੀਵਾਂ ਨੂੰ ਵਖ ਵਖ ਸੁਭਾਵ ਵਾਲੇ ਬਣਾ ਦਿੱਤਾ ਹੈ, ਉਸ ਨੇ ਆਪ ਹੀ ਜੀਵ ਆਪਣੇ ਨਾਮ ਵਿਚ ਜੋੜੇ ਹੋਏ ਹਨ ॥੪॥੪॥ ਵੇਕ = ਵਖ ਵਖ ਸੁਭਾਉ ਵਾਲੇ। ਕੀਤਿਅਨੁ = ਉਸ ਨੇ ਬਣਾ ਦਿੱਤੇ ਹਨ। ਨਾਮੇ = ਨਾਮ ਵਿਚ। ਲਇਅਨੁ ਲਾਇ = ਉਸ ਨੇ ਲਾ ਲਏ ਹਨ ॥੪॥੪॥