ਸਲੋਕ ॥
Salok:
ਸਲੋਕ।
ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥
The Lord grants His Grace, and dispels the pains of those who sing the Kirtan of the Praises of His Name.
ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ, ਕੀਰਤਨ = ਸਿਫ਼ਤਿ-ਸਾਲਾਹ, ਵਡਿਆਈ।
ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥
When the Lord God shows His Kindness, O Nanak, one is no longer engrossed in Maya. ||1||
ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ ॥੧॥ ਲਿਪਤ ਨ = ਨਹੀਂ ਲਿੱਬੜਦਾ, ਨਹੀਂ ਫਸਦਾ। ਪੁਰਖ = ਸਾਰ-ਵਿਆਪਕ। ਭਗਵਾਨ = ਭਾਗਾਂ ਵਾਲਾ, ਪਰਤਾਪਵਾਨ ਪ੍ਰਭੂ ॥੧॥
ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥
The burning fire has been put out; God Himself has saved me.
ਉਹ ਪ੍ਰਭੂ (ਸਿਮਰਨ ਕੀਤਿਆਂ) ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ। ਭਾਹਿ = ਅੱਗ।
ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
Meditate on that God, O Nanak, who created the universe. ||2||
ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ ॥੨॥ ਜਿਨਿ = ਜਿਸ ਪ੍ਰਭੂ ਨੇ। ਮੇਦਨੀ = ਧਰਤੀ, ਸ੍ਰਿਸ਼ਟੀ ॥੨॥